Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 6:21 am

+91 90915 01313 , +91 90916 01313

punjabbanni@gmail.com
punjabbani@yahoo.com

ਸਨੌਰ ਵਿਖੇ ਆਯੂਸ਼ ਵਿਭਾਗ ਵੱਲੋਂ ਮੁਫ਼ਤ ਮੈਡੀਕਲ ਕੈਂਪ; 400 ਤੋਂ ਵਧੇਰੇ ਮਰੀਜ਼ਾਂ ਦੀ ਹੋਈ ਜਾਂਚ

ਸਨੌਰ ਵਿਖੇ ਆਯੂਸ਼ ਵਿਭਾਗ ਵੱਲੋਂ ਮੁਫ਼ਤ ਮੈਡੀਕਲ ਕੈਂਪ; 400 ਤੋਂ ਵਧੇਰੇ ਮਰੀਜ਼ਾਂ ਦੀ ਹੋਈ ਜਾਂਚ

ਸਨੌਰ,  7 ਫਰਵਰੀ – ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਅਤੇ ਆਯੂਸ਼ ਵਿਭਾਗ ਵੱਲੋਂ ਲੋਕਾਂ ਦੀ ਸਿਹਤ ਸੰਭਾਲ ਨੂੰ ਮੁੱਖ ਰੱਖਦਿਆਂ ਅੱਜ ਸਨੌਰ ਦੇ ਇਤਿਹਾਸਕ ਵਿਸ਼ਵਕਰਮਾ ਮੰਦਿਰ ਵਿਖੇ ਇੱਕ ਵਿਸ਼ੇਸ਼ ‘ਆਯੂਸ਼ ਮੈਡੀਕਲ ਅਤੇ ਚੈੱਕਅੱਪ ਕੈਂਪ’ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਕੈਂਪ ਦੀ ਸ਼ੁਰੂਆਤ ਮੌਕੇ ਆਯੂਸ਼ ਵਿਭਾਗ ਦੇ ਮਾਹਿਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਦਾ ਮੁੱਖ ਮਕਸਦ ਕੁਦਰਤੀ ਇਲਾਜ ਪ੍ਰਣਾਲੀਆਂ ਜਿਵੇਂ ਕਿ ਆਯੁਰਵੇਦ ਅਤੇ ਹੋਮਿਓਪੈਥੀ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ।

ਕੈਂਪ ਵਿੱਚ ਪਹੁੰਚੇ ਲਗਭਗ 400 ਤੋਂ ਵਧੇਰੇ ਮਰੀਜ਼ਾਂ ਦੀ ਆਯੁਰਵੈਦਿਕ ਅਤੇ ਹੋਮਿਓਪੈਥਿਕ ਮਾਹਿਰ ਡਾਕਟਰਾਂ ਵੱਲੋਂ ਬਾਰੀਕੀ ਨਾਲ ਜਾਂਚ ਕੀਤੀ ਗਈ। ਮਰੀਜ਼ਾਂ ਨੂੰ ਪੁਰਾਣੇ ਰੋਗਾਂ, ਜੋੜਾਂ ਦੇ ਦਰਦ, ਪੇਟ ਦੀਆਂ ਬਿਮਾਰੀਆਂ ਅਤੇ ਮੌਸਮੀ ਬੁਖਾਰ ਨਾਲ ਸਬੰਧਤ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਇਸ ਕੈਂਪ ਦੀ ਸਭ ਤੋਂ ਅਹਿਮ ਵਿਸ਼ੇਸ਼ਤਾ ਇਹ ਰਹੀ ਕਿ ਸਨੌਰ ਦੀ ਪ੍ਰਸਿੱਧ ‘ਮਾਡਰਨ ਡਾਇਗਨੌਸਟਿਕ ਲੈਬ’ ਦੇ ਸਹਿਯੋਗ ਨਾਲ ਮਰੀਜ਼ਾਂ ਦੇ ਖ਼ੂਨ ਦੇ ਜ਼ਰੂਰੀ ਟੈਸਟ ਬਿਲਕੁਲ ਮੁਫ਼ਤ ਕੀਤੇ ਗਏ। ਲੈਬ ਦੀ ਟੀਮ ਵੱਲੋਂ ਮੌਕੇ ‘ਤੇ ਹੀ ਸੈਂਪਲ ਲੈ ਕੇ ਮਰੀਜ਼ਾਂ ਨੂੰ ਰਿਪੋਰਟਾਂ ਮੁਹੱਈਆ ਕਰਵਾਈਆਂ ਗਈਆਂ, ਤਾਂ ਜੋ ਉਨ੍ਹਾਂ ਦਾ ਸਹੀ ਇਲਾਜ ਹੋ ਸਕੇ।

ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਉੱਘੇ ਸਮਾਜ ਸੇਵੀ ਅਤੇ ਮਾਡਰਨ ਡਾਇਗਨੌਸਟਿਕ ਲੈਬ ਦੇ ਸੰਚਾਲਕ ਅਤੇ “ਰਾਸ਼ਟਰੀ ਸਮਾਜ ਸੇਵੀ ਸੰਤ ਰਤਨ” ਐਵਾਰਡ ਨਾਲ ਸਨਮਾਨਿਤ ਮਨਜੀਤ ਸਿੰਘ ਚੌਹਾਨ ਨੇ ਸੰਬੋਧਨ ਕਰਦਿਆਂ ਕਿਹਾ, “ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡਾ ਪੁੰਨ ਹੈ। ਅੱਜ ਦੇ ਸਮੇਂ ਵਿੱਚ ਜਿੱਥੇ ਇਲਾਜ ਅਤੇ ਟੈਸਟਾਂ ਦੇ ਖਰਚੇ ਵਧ ਰਹੇ ਹਨ, ਉੱਥੇ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਸਮਾਜ ਦੇ ਪਛੜੇ ਅਤੇ ਗਰੀਬ ਵਰਗ ਤੱਕ ਮਿਆਰੀ ਸਿਹਤ ਸਹੂਲਤਾਂ ਪਹੁੰਚਾਈਏ।

ਸਾਡੀ ਸੰਸਥਾ ਹਮੇਸ਼ਾ ਅਜਿਹੇ ਲੋਕ-ਭਲਾਈ ਕਾਰਜਾਂ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਪ੍ਰਸ਼ਾਸਨ ਦੇ ਸਹਿਯੋਗ ਨਾਲ ਅਜਿਹੇ ਕੈਂਪ ਲਗਾਏ ਜਾਂਦੇ ਰਹਿਣਗੇ ਤਾਂ ਜੋ ਕੋਈ ਵੀ ਵਿਅਕਤੀ ਪੈਸੇ ਦੀ ਘਾਟ ਕਾਰਨ ਇਲਾਜ ਤੋਂ ਵਾਂਝਾ ਨਾ ਰਹੇ।” ਅਖੀਰ ਵਿੱਚ ਸਭ ਦਾ ਧੰਨਵਾਦ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਰਸਾਇਣਕ ਦਵਾਈਆਂ ਦੀ ਥਾਂ ਕੁਦਰਤੀ ਜੀਵਨ ਸ਼ੈਲੀ ਨੂੰ ਅਪਣਾਉਣ ਤਾਂ ਜੋ ਬਿਮਾਰੀਆਂ ਤੋਂ ਸਦਾ ਲਈ ਛੁਟਕਾਰਾ ਪਾਇਆ ਜਾ ਸਕੇ। ਇਸ ਮੌਕੇ ਡਾ ਰਣਜੀਤ ਕੌਰ (ਐੱਚ.ਐੱਮ.ਓ.), ਡਾ ਮਨਪ੍ਰੀਤ ਕੌਰ (ਐੱਚ. ਐੱਮ.ਓ.), ਗੁਰਚਰਨ ਸਿੰਘ ਹੋਮਿਓਪੈਥਿਕ ਡਿਸਪੈਂਸਰ, ਡਾ ਪੂਨਮ (ਏ.ਐੱਮ.ਓ.), ਡਾ ਰੰਜਨਾ (ਏ.ਐੱਮ.ਓ.), ਉਪ ਵੈਦ ਮੋਹਿਤ ਰਿਸ਼ੀ, ਉਪ ਵੈਦ ਰੀਟਾ, ਰਿੰਪੀ, ਬਲਜੀਤ ਕੌਰ, ਡਾ. ਮਨਧੀਰ ਕੌਰ, ਅਰਜਨ ਸਿੰਘ, ਹਰਮਨ ਸਿੰਘ, ਅੰਜਲੀ ਸਰਵਾਰਾ, ਸੁਰਿੰਦਰ ਸਿੰਘ, ਵਿਸ਼ਾਖਾ ਦੇਵੀ, ਮਿਸ ਵੰਦਨਾ ਨੇ ਮੈਡੀਕਲ ਕੈਂਪ ਵਿੱਚ ਵਿਸ਼ੇਸ਼ ਸਹਿਯੋਗ ਦਿੱਤਾ।

Advertisement
Advertisement
Advertisement
Advertisement
Scroll to Top