Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 2:44 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਸਿਹਤ ਕਾਰਡ ਵਰਦਾਨ, ਹੁਣ ਪੈਸਿਆਂ ਦੀ ਕਮੀ ਕਰਕੇ ਨਹੀਂ ਰੁਕੇਗਾ ਕਿਸੇ ਦਾ ਇਲਾਜ – ਬਰਸਟ

ਮੁੱਖ ਮੰਤਰੀ ਸਿਹਤ ਕਾਰਡ ਵਰਦਾਨ, ਹੁਣ ਪੈਸਿਆਂ ਦੀ ਕਮੀ ਕਰਕੇ ਨਹੀਂ ਰੁਕੇਗਾ ਕਿਸੇ ਦਾ ਇਲਾਜ – ਬਰਸਟ

ਪਟਿਆਲਾ, 7 ਫਰਵਰੀ 2026 ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ, ਜੋ ਹਰ ਵਰਗ ਦੇ ਲੋਕਾਂ ਨੂੰ ਬਿਨਾਂ ਕਿਸੇ ਭੇਦ-ਭਾਵ ਦੇ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ. ਹਰਚੰਦ ਸਿੰਘ ਬਰਸਟ, ਸੂਬਾ ਜਨਰਲ ਸਕੱਤਰ, ਆਮ ਆਦਮੀ ਪਾਰਟੀ, ਪੰਜਾਬ ਅਤੇ ਚੇਅਰਮੈਨ, ਪੰਜਾਬ ਮੰਡੀ ਬੋਰਡ ਵੱਲੋਂ ਪਟਿਆਲਾ ਦਫ਼ਤਰ ਵਿਖੇ ਆਯੋਜਿਤ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਕੀਤਾ ਗਿਆ। ਇਸ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਹਲਕਾ ਸਮਾਣਾ ਸਮੇਤ ਵੱਖ-ਵੱਖ ਖੇਤਰਾਂ ਤੋਂ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ, ਜਿਹਨਾਂ ਵੱਲੋਂ ਸ. ਹਰਚੰਦ ਸਿੰਘ ਬਰਸਟ ਨਾਲ ਸਿੱਧੀ ਮੁਲਾਕਾਤ ਕੀਤੀ ਗਈ ਅਤੇ ਆਪਣੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਗਿਆ। ਸ. ਬਰਸਟ ਨੇ ਹਰ ਇੱਕ ਵਿਅਕਤੀ ਦੀ ਗੱਲ ਬੜੇ ਧਿਆਨ ਨਾਲ ਸੁਣੀ ਅਤੇ ਮੌਕੇ ‘ਤੇ ਹੀ ਸਮੱਸਿਆਵਾਂ ਦਾ ਨਿਪਟਾਰਾ ਕੀਤਾ।

ਇਸ ਮੌਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਇਸ ਲੋਕ ਮਿਲਣੀ ਪ੍ਰੋਗਰਾਮ ਦਾ ਮੁੱਖ ਉਦੇਸ਼ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ ਹੈ, ਤਾਂ ਜੋ ਉਹਨਾਂ ਦੀਆਂ ਸਮੱਸਿਆਵਾਂ ਨੂੰ ਨੇੜੇ ਤੋਂ ਸਮਝਿਆ ਜਾ ਸਕੇ ਅਤੇ ਬਿਨਾਂ ਕਿਸੇ ਦੇਰੀ ਦੇ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ ਅਤੇ ਸਰਕਾਰ ਦੇ ਦਰਵਾਜ਼ੇ ਹਰ ਸਮੇਂ ਲੋਕਾਂ ਲਈ ਖੁੱਲ੍ਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ 4 ਸਾਲਾਂ ਦੇ ਕਾਰਜਕਾਲ ਦੌਰਾਨ ਮਿਸਾਲੀ ਕੰਮ ਕਰਕੇ ਦਿਖਾਏ ਹਨ। ਸਿਹਤ, ਸਿੱਖਿਆ, ਰੋਜ਼ਗਾਰ, ਕਿਸਾਨੀ ਸਮੇਤ ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਪੰਜਾਬ ਸਰਕਾਰ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਿਤਾ ਨਾਲ ਲੋਕਾਂ ਦੀ ਸੇਵਾ ਕਰ ਰਹੀ ਹੈ।

ਸ. ਬਰਸਟ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰ ਦਿੱਤੀ ਗਈ ਹੈ, ਜਿਸਦੇ ਤਹਿਤ ਸੂਬੇ ਦੇ 65 ਲੱਖ ਪਰਿਵਾਰਾਂ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਮੁਫ਼ਤ ਅਤੇ ਕੈਸ਼ਲੈਸ ਇਲਾਜ ਮਿਲੇਗਾ। ਇਹ ਸਹੂਲਤ ਸਿਰਫ਼ ਸਰਕਾਰੀ ਹਸਪਤਾਲਾਂ ਤੱਕ ਸੀਮਤ ਨਹੀਂ ਹੈ, ਸਗੋਂ ਇਸ ਵਿੱਚ ਨਿੱਜੀ ਹਸਪਤਾਲਾਂ ਨੂੰ ਵੀ ਸੂਚੀਬੱਧ ਕੀਤਾ ਗਿਆ ਹੈ। ਹੁਣ ਕਿਸੇ ਨੂੰ ਵੀ ਪੈਸਿਆਂ ਦੀ ਕਮੀ ਕਰਕੇ ਇਲਾਜ ਤੋਂ ਵਾਂਝਾ ਨਹੀਂ ਰਹਿਣਾ ਪਵੇਗਾ। ਇਸ ਯੋਜਨਾ ਤਹਿਤ ਸਿਹਤ ਕਾਰਡ ਬਣਾਏ ਜਾ ਰਹੇ ਹਨ, ਜੋ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਬਣਾਏ ਜਾ ਰਹੇ ਹਨ। ਇਹ ਇਤਿਹਾਸਕ ਕਦਮ ਪੰਜਾਬ ਸਰਕਾਰ ਦੀ ਲੋਕ ਕਲਿਆਣ ਲਈ ਸਿਹਤ ਸੇਵਾਵਾਂ ਨੂੰ ਮਜਬੂਤ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸਦੇ ਨਾਲ ਹੀ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਸਿਹਤ ਸੇਵਾਵਾਂ ਮੁਹੱਇਆ ਕਰਵਾਉਣ ਲਈ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ।

ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੇ ਵਾਅਦੇ ਪੂਰੇ ਕਰਦਿਆਂ ਹੋਇਆ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਮਹਿਲਾਵਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦਿੱਤੀ ਜਾ ਰਹੀ ਹੈ। ਸਕੂਲਾਂ ਨੂੰ ਵਧੀਆ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਨੌਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਸੂਬੇ ਭਰ ਵਿੱਚ ਖੇਡ ਮੈਦਾਨ ਬਣਾਏ ਜਾ ਰਹੇ ਹਨ। ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ। ਸੜਕ ਸੁਰੱਖਿਆ ਫੋਰਸ ਰਾਹੀਂ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਰਹੀਆਂ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕੇ ਦੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਅਜਿਹੇ ਲੋਕ ਮਿਲਣੀ ਪ੍ਰੋਗਰਾਮ ਭਵਿੱਖ ਵਿੱਚ ਵੀ ਆਯੋਜਿਤ ਕੀਤੇ ਜਾਣਗੇ।

ਇਸ ਮੌਕੇ ਵਰਿੰਦਰ ਸਿੰਘ ਸਰਪੰਚ ਸੈਦੀਪੁਰ, ਯਾਦਵਿੰਦਰ ਸਿੰਘ ਸਰਪੰਚ ਪਸਿਆਣਾ, ਜਤਿੰਦਰ ਸਿੰਘ ਸਰਪੰਚ ਗੁਰੂ ਨਾਨਕ ਨਗਰ, ਅਕਾਸ਼ ਸਰਪੰਚ ਬਨੇਰਾ ਖੁਰਦ, ਗੁਰਿੰਦਰ ਸਿੰਘ ਗੋਲਡੀ ਸਰਪੰਚ ਰੌਂਗਲਾ, ਸ਼ਾਮ ਲਾਲ ਦੱਤ, ਜਸਪਾਲ ਸਿੰਘ ਬੀਬੀਪੁਰ, ਗੁਰਪਿਆਰ ਸਿੰਘ, ਗੁਰਨੈਬ ਸਿੰਘ ਕੁਲਬੁਰਸ਼ਾ, ਕੁਲਦੀਪ ਸਿੰਘ ਅਸਰਪੁਰ, ਮਨਿੰਦਰ ਹਾਂਡਾ ਜੋਹਨ ਸੂਲਰ, ਹਰਪ੍ਰੀਤ ਸਿੰਘ ਚੌਹਠ ਪੰਚਾਇਤ ਮੈਂਬਰ, ਸੁਖਵਿੰਦਰ ਸਿੰਘ ਸਾਬਕਾ ਸਰਪੰਚ ਤਲਵੰਡੀ ਮਲਿਕ, ਅਨਿਲ ਸਾਬਕਾ ਸਰਪੰਚ ਬਰਸਟ, ਜੋਗਾ ਸਿੰਘ ਨੰਬਰਦਾਰ ਤਲਵੰਡੀ ਮਲਿਕ, ਪ੍ਰੇਮ ਗੁਪਤਾ ਪਾਤੜਾਂ, ਜਗਤਾਰ ਸਿੰਘ ਫਤਿਹ ਮਾਜਰੀ, ਗੁਰਮੁੱਖ ਸਿੰਘ ਠੇਕੇਦਾਰ, ਜਗਰੂਪ ਸਿੰਘ ਜੱਗਾ, ਬਲਵਿੰਦਰ ਸਿੰਘ, ਹੀਰਾ ਸਿੰਘ, ਮਨਜੀਤ ਸਿੰਘ, ਸੁਖਦੀਪ ਸਿੰਘ ਖੱਤਰੀਵਾਲਾ, ਅਵਤਾਰ ਸਿੰਘ ਚੁਪਕੀ, ਜਗਦੀਪ ਸਿੰਘ, ਮਨਿੰਦਰ ਸਿੰਘ ਸਮੇਤ ਹੋਰ ਲੋਕ ਵੀ ਮੌਜੂਦ ਰਹੇ।

Scroll to Top