Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 2:45 am

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਮੰਤਰੀ ਨੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਦਿੱਤੀ ਜਾਣਕਾਰੀ

ਸਿਹਤ ਮੰਤਰੀ ਨੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਦਿੱਤੀ ਜਾਣਕਾਰੀ

ਪਟਿਆਲਾ,  8 ਫਰਵਰੀ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਖੁਦ ਮੌਕੇ ‘ਤੇ ਪਹੁੰਚ ਕੇ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਹ ਪਟਿਆਲਾ ਦਿਹਾਤੀ ਦੇ ਘੰਮਰੌਦਾ ,ਬਖਸ਼ੀਵਾਲਾ , ਰਣਜੀਤ ਨਗਰ ਅਤੇ ਬਾਬੂ ਸਿੰਘ ਕਲੋਨੀ ਵਿਖੇ ਲਗਾਏ ਗਏ ਰਜਿਸਟ੍ਰੇਸ਼ਨ ਕੈਂਪਾਂ ਵਿੱਚ ਪਹੁੰਚੇ ਅਤੇ ਉੱਥੇ ਚੱਲ ਰਹੀ ਕਾਰਵਾਈ ਨੂੰ ਧਿਆਨ ਨਾਲ ਵੇਖਿਆ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਮਕਸਦ ਸੂਬੇ ਦੇ ਹਰ ਪਰਿਵਾਰ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਦੌਰਾਨ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਪਰਿਵਾਰ ਵੱਲੋਂ ਘੱਟੋ-ਘੱਟ ਦੋ ਮੈਂਬਰ ਮੌਕੇ ‘ਤੇ ਹਾਜ਼ਰ ਹੋਣ ਅਤੇ ਪਰਿਵਾਰ ਕੋਲ ਮੋਬਾਈਲ ਫ਼ੋਨ ਹੋਣਾ ਲਾਜ਼ਮੀ ਹੈ ਜੋ ਆਧਾਰ ਕਾਰਡ ਨਾਲ ਲਿੰਕ ਹੋਇਆ ਹੋਵੇ, ਤਾਂ ਜੋ ਰਜਿਸਟ੍ਰੇਸ਼ਨ ਪ੍ਰਕਿਰਿਆ ਸੁਚੱਜੇ ਢੰਗ ਨਾਲ ਪੂਰੀ ਕੀਤੀ ਜਾ ਸਕੇ।
ਸਿਹਤ ਮੰਤਰੀ ਨੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਭ ਤੋਂ ਪਹਿਲਾਂ ਲਾਭਪਾਤਰੀ ਵੱਲੋਂ ਪਰਚੀ ਲਈ ਜਾਂਦੀ ਹੈ, ਉਸ ਤੋਂ ਬਾਅਦ ਸੈਲਫ਼ ਡੈਕਲਾਰੇਸ਼ਨ ਫਾਰਮ ਭਰਿਆ ਜਾਂਦਾ ਹੈ। ਫਾਰਮ ਭਰਨ ਤੋਂ ਬਾਅਦ ਵਲੰਟੀਅਰਾਂ ਵੱਲੋਂ ਦਸਤਾਵੇਜ਼ਾਂ ਅਤੇ ਜਾਣਕਾਰੀ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਂਦੀ ਹੈ। ਜਦੋਂ ਸਾਰਾ ਕੁਝ ਠੀਕ ਪਾਇਆ ਜਾਂਦਾ ਹੈ, ਤਦ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਪੂਰੀ ਕੀਤੀ ਜਾਂਦੀ ਹੈ।
ਡਾ. ਬਲਬੀਰ ਸਿੰਘ ਨੇ ਕੈਂਪਾਂ ਵਿੱਚ ਤਾਇਨਾਤ ਵਲੰਟੀਅਰਾਂ ਦੀ ਖੂਬ ਸਰਾਹਨਾ ਕਰਦੇ ਹੋਏ ਕਿਹਾ ਕਿ ਉਹ ਬਹੁਤ ਹੀ ਵਧੀਆ ਢੰਗ ਨਾਲ ਆਪਣੀ ਡਿਊਟੀ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਲਾਭਪਾਤਰੀ ਨੂੰ ਰਜਿਸਟ੍ਰੇਸ਼ਨ ਦੌਰਾਨ ਕਿਸੇ ਕਿਸਮ ਦੀ ਦਿੱਕਤ ਆ ਰਹੀ ਹੈ, ਤਾਂ ਉਸ ਦਾ ਹਲ ਮੌਕੇ ‘ਤੇ ਹੀ ਕੀਤਾ ਜਾ ਰਿਹਾ ਹੈ, ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਸਿਹਤ ਮੰਤਰੀ ਨੇ ਨੌਜਵਾਨਾਂ ਲਈ ਵੀ ਖੁਸ਼ਖਬਰੀ ਦਿੰਦਿਆਂ ਕਿਹਾ ਕਿ ਜਿਹੜੇ ਨੌਜਵਾਨਾਂ ਨੂੰ ਕੰਪਿਊਟਰ ਦੀ ਜਾਣਕਾਰੀ ਹੈ, ਉਨ੍ਹਾਂ ਲਈ ਰੋਜ਼ਗਾਰ ਪ੍ਰਾਪਤ ਕਰਨ ਦਾ ਇਹ ਸੁਨਹਿਰਾ ਮੌਕਾ ਹੈ । ਉਨ੍ਹਾਂ ਦੱਸਿਆ ਕਿ ਵਧੀਆ ਕੰਮ ਕਰਨ ਵਾਲੇ ਓਪਰੇਟਰਾਂ ਨੂੰ ਭਵਿੱਖ ਵਿੱਚ ਸਿਹਤ ਮਿੱਤਰਾ ਸਕੀਮ ਤਹਿਤ ਨੌਕਰੀ ਵੀ ਦਿੱਤੀ ਜਾਵੇਗੀ।
ਅੰਤ ਵਿੱਚ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਵਾ ਕੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਲਾਭ ਉਠਾਉਣ।
Scroll to Top