Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੂੰ ਨਿਸ਼ਕਾਮ ਸੇਵਕ ਜਥਾ ਯੂ.ਕੇ ਨੇ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ

ਦੁਆਰਾ: Punjab Bani ਪ੍ਰਕਾਸ਼ਿਤ :Wednesday, 30 August, 2023, 04:19 PM

ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੂੰ ਨਿਸ਼ਕਾਮ ਸੇਵਕ ਜਥਾ ਯੂ.ਕੇ ਨੇ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ

ਅੰਮ੍ਰਿਤਸਰ:- 30 ਅਗਸਤ ( ) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸੋਨੇ ਦੀ ਸੇਵਾ, ਪੰਜ ਤਖ਼ਤ ਸਾਹਿਬਾਨ ਤੇ ਕਾਰ ਸੇਵਾਵਾਂ ਨਿਭਾਉਣ ਵਾਲੇ ਸ੍ਰੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਤੇ ਜਥੇ ਦੇ ਸੇਵਕਾਂ ਨੇ ਸਿੱਖ ਗੁਰੂ ਸਾਹਿਬਾਨ ਅਤੇ ਬੁੱਢਾ ਦਲ ਦੇ ਸਿੱਖ ਜਰਨੈਲਾਂ ਦੇ ਪੁਰਾਤਨ ਇਤਿਹਾਸਕ ਸ਼ਸਤਰ ਗੁਰਦੁਆਰਾ ਬਰਮਿੰਘਮ ਪੁੱਜਣ ਤੇ ਫੁੱਲਾਂ ਅਤੇ ਜੈਕਾਰਿਆਂ ਨਾਲ ਬਹੁਤ ਹੀ ਨਿੱਘਾ ਸੁਆਗਤ ਕੀਤਾ। ਇਹ ਜਾਣਕਾਰੀ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਇੱਕ ਲਿਖਤੀ ਪ੍ਰੈਸ ਨੋਟ ਰਾਹੀ ਜਾਰੀ ਕੀਤੀ।

ਉਨ੍ਹਾਂ ਦਸਿਆ ਬੁੱਢਾ ਦਲ ਵੱਲੋਂ ਜਿਸ ਹਾਲ ਵਿਚ ਸੰਗਤਾਂ ਨੂੰ ਸ਼ਸਤਰਾਂ ਦੇ ਦਰਸ਼ਨ ਕਰਵਾਏ ਗਏ ਉਸ ਹਾਲ ਨੂੰ ਨਿਸ਼ਕਾਮ ਸੇਵਕ ਜਥੇ ਨੇ ਖੂਬਸੂਰਤ ਸ਼ਿਗਾਰਿਆਂ ਹੋਇਆ ਸੀ। ਇੱਥੇ ਧਾਰਮਿਕ ਇਕੱਠ ਨੂੰ ਭਾਈ ਮਹਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਸਾਡੇ ਧੰਨ ਭਾਗ, ਇਸ ਅਸਥਾਨ ਤੇ ਗੁਰੂ ਸਾਹਿਬਾਨ ਦੀਆਂ ਪਾਵਨ ਨਿਸ਼ਾਨੀਆਂ ਅਤੇ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਪੁੱਜਣ ਤੇ ਸ਼ੁਕਰ ਗੁਜ਼ਾਰ ਹਾਂ। ਏਥੋਂ ਦੀ ਸੰਗਤ ਪਾਵਨ ਸ਼ਸਤਰਾਂ ਦੇ ਇਤਿਹਾਸ ਅਤੇ ਬੁੱਢਾ ਦਲ ਦੀ ਪੁਰਾਤਨ ਵਿਰਾਸਤ ਤੋਂ ਜਾਣੂ ਹੋ ਸਕੀ ਹੈ। ਉਨ੍ਹਾਂ ਕਿਹਾ ਨਿਸ਼ਕਾਮ ਸੇਵਕ ਜਥਾ, ਬੁੱਢਾ ਦਲ ਨਾਲ ਹਰ ਤਰ੍ਹਾਂ ਦਾ ਸਹਿਯੋਗ ਕਰੇਗਾ।

ਉਪਰੰਤ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਸਮੁੱਚੀ ਸੰਗਤ ਦੇ ਦਰਸ਼ਨ ਕਰਦਿਆਂ ਕਿਹਾ ਕਿ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਯੂ.ਕੇ ਵਾਲਿਆਂ ਵੱਲੋਂ ਮਿਲੇ ਪਿਆਰ ਸਤਿਕਾਰ ਤੇ ਸਨੇਹ ਨੇ ਯੂ.ਕੇ ਦੀ ਸੰਗਤ ਦੇ ਦਰਸ਼ਨ ਕਰਵਾਏ ਹਨ, ਸ੍ਰੀ ਗੁਰੂ ਹਰਿਗੋਬਿੰਦ ਸਾਹਿਬ, ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਤੋਂ ਇਲਾਵਾ ਬੁੱਢਾ ਦਲ ਦੇ ਜਥੇਦਾਰ ਜਰਨੈਲਾਂ ਦੇ ਸ਼ਸਤਰ ਜਿਨਂੇ ਕੋ ਅਸੀਂ ਲਿਆ ਸਕਦੇ ਸੀ ਉਨ੍ਹਾਂ ਦੇ ਅੱਜ ਤੁਹਾਨੂੰ ਦਰਸ਼ਨ ਕਰਵਾਏ ਗਏ ਹਨ। ਨਿਸ਼ਾਨੀਆਂ ਦਾ ਖਜ਼ਾਨਾ ਬੁੱਢਾ ਦਲ ਪਾਸ ਵਿਸ਼ਾਲ ਹੈ ਪਰ ਸਾਰਾ ਕੁੱਝ ਨਹੀਂ ਲਿਆਂਦਾ ਜਾ ਸਕਦਾ। ਉਨ੍ਹਾਂ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਨੂੰ ਹੋਲੇ ਮਹੱਲੇ ਸਮੇਂ ਸ੍ਰੀ ਅਨੰਦਪੁਰ ਸਾਹਿਬ ਆਉਣ ਦਾ ਸੱਦਾ ਦਿੱਤਾ। ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਸੰਗਤਾਂ ਨੂੰ ਕਰਾਉਣ ਦੀ ਸੇਵਾ ਖੁਦ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਨੇ ਨਿਭਾਈ। ਇੱਥੇ ਹੀ ਗਿਆਨੀ ਭਗਵਾਨ ਸਿੰਘ ਜੌਹਲ ਨੇ ਬੁੱਢਾ ਦਲ ਦੇ ਛੇਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਸਬੰਧੀ ਅਤੇ ਉਸ ਮਹਾਨ ਜਰਨੈਲ ਦੇ ਜੀਵਨ ਬਾਰੇ ਭਾਵਪੂਰਤ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਬੁੱਢਾ ਦਲ ਵੱਲੋਂ ਮਨਾਈ ਗਈ ਸ਼ਤਾਬਦੀ ਨੇ ਖਾਲਸਾ ਪੰਥ ਨਿਹੰਗ ਸਿੰਘਾਂ ਦਾ ਪ੍ਰਚਾਰ ਸੰਸਾਰ ਦੇ ਕੋਨੇ ਕੋਨੇ ‘ਚ ਤੀਕ ਪੁੱਜਾ ਹੈ। ਉਨ੍ਹਾਂ ਕਿਹਾ ਬਾਬਾ ਜੀ ਦੇ ਪਿੱਠ ਭੂਮੀ ਤੇ ਕੰਮ ਰਹੇ ਉਘੇ ਸਿੱਖ ਵਿਦਵਾਨ ਦਿਲਜੀਤ ਸਿੰਘ ਬੇਦੀ ਦੀਆਂ ਸੇਵਾਵਾਂ ਇਸ ਲਈ ਪ੍ਰਸ਼ੰਸਾਜਨਕ ਹਨ ਕਿਉਂ ਕਿ ਬੁੱਢਾ ਦਲ ਦੇ ਪ੍ਰਚਾਰ ਪ੍ਰਸਾਰ ਨੂੰ ਦੇਸ਼ ਵਿਦੇਸ਼ ਦੀਆਂ ਸੰਗਤਾਂ ਤੀਕ ਪਹੁੰਚਾਉਣ ਦੀ ਉਹ ਸੇਵਾ ਨਿਭਾ ਰਹੇ ਹਨ। ਬਾਬਾ ਹਰਜੀਤ ਸਿੰਘ ਮਹਿਤਾ ਚੌਂਕ ਦੇ ਜਥੇ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਇਸ ਸਮੇਂ ਡਾ. ਜਸਵੰਤ ਸਿੰਘ, ਬਾਬਾ ਤਰਸੇਮ ਸਿੰਘ ਮੋਰਾਂਵਾਲੀ ਢਾਡੀ, ਬਾਬਾ ਜਸਵਿੰਦਰ ਸਿੰਘ ਜੱਸੀ ਇੰਚਾਰਜ਼ ਬੁੱਢਾ ਦਲ ਤੇ ਹੋਰ ਨਿਹੰਗ ਸਿੰਘਾਂ ਫੌਜਾਂ ਹਾਜ਼ਰ ਸਨ।



Scroll to Top