Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 3:44 am

+91 90915 01313 , +91 90916 01313

punjabbanni@gmail.com
punjabbani@yahoo.com

ਤੰਦਰੁਸਤ ਸ਼ਰੀਰ ਅਤੇ ਖੁਸ਼ਹਾਲ ਜੀਵਨ ਲਈ ਖੇਡਾਂ ਬਹੁਤ ਅਹਿਮ – ਹਰਚੰਦ ਸਿੰਘ ਬਰਸਟ

ਤੰਦਰੁਸਤ ਸ਼ਰੀਰ ਅਤੇ ਖੁਸ਼ਹਾਲ ਜੀਵਨ ਲਈ ਖੇਡਾਂ ਬਹੁਤ ਅਹਿਮ – ਹਰਚੰਦ ਸਿੰਘ ਬਰਸਟ

ਪਟਿਆਲਾ, 9 ਫਰਵਰੀ 2026 – ਹਲਕਾ ਸਮਾਣਾ ਦੇ ਪਿੰਡ ਬਰਸਟ ਵਿਖੇ ਨਿਰੌਲ ਕਾਸਕੋ ਕ੍ਰਿਕਟ ਕੱਪ ਟੂਰਨਾਮੈਂਟ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ, ਜਿਸ ਵਿੱਚ ਕੁੱਲ 32 ਟੀਮਾਂ ਨੇ ਭਰਪੂਰ ਉਤਸ਼ਾਹ ਨਾਲ ਹਿੱਸਾ ਲਿਆ। ਇਸ ਖੇਡ ਸਮਾਗਮ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਵੱਲੋਂ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਸ. ਬਰਸਟ ਵੱਲੋਂ ਖਿਡਾਰੀਆਂ ਦੀ ਹੌਂਸਲਾ ਅਫਜਾਈ ਕੀਤੀ ਗਈ ਅਤੇ ਨੌਜਵਾਨਾਂ ਨੂੰ ਖੇਡ ਭਾਵਨਾ ਨਾਲ ਜੁੜ ਕੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਤੰਦਰੁਸਤ ਸਰੀਰ ਅਤੇ ਖੁਸ਼ਹਾਲ ਜੀਵਨ ਲਈ ਖੇਡਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਹਰ ਵਿਅਕਤੀ ਨੂੰ ਮਾਨਸਿਕ ਅਤੇ ਸਰੀਰਿਕ ਤੌਰ ਤੇ ਤੰਦਰੁਸਤ ਰਹਿਣਾ ਚਾਹੀਦਾ ਹੈ, ਜਿਸ ਲਈ ਖੇਡਾਂ ਨਾਲ ਜੁੜੇ ਰਹਿਣਾ ਬਹੁਤ ਜਰੂਰੀ ਹੈ।

ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਸੂਬੇ ਭਰ ਵਿੱਚ ਕਰੀਬ 3000 ਖੇਡ ਸਟੇਡੀਅਮ ਬਣਾਏ ਜਾ ਰਹੇ ਹਨ, ਤਾਂ ਜੋ ਨੌਜਵਾਨਾਂ ਨੂੰ ਖੇਡਾਂ ਲਈ ਬਿਹਤਰ ਸਹੂਲਤਾਂ ਮਿਲ ਸਕਣ।

ਉਨ੍ਹਾਂ ਕਿਹਾ ਕਿ ਨੌਜਵਾਨ ਪੰਜਾਬ ਅਤੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾਉਣਾ ਬਹੁਤ ਜ਼ਰੂਰੀ ਹੈ। ਖੇਡਾਂ ਇਸ ਲਈ ਸਭ ਤੋਂ ਵਧੀਆ ਮਾਧਿਅਮ ਹਨ, ਕਿਉਂਕਿ ਇਹ ਬੱਚਿਆਂ ਵਿੱਚ ਅਨੁਸ਼ਾਸਨ, ਟੀਮ ਵਰਕ ਅਤੇ ਆਤਮ ਵਿਸ਼ਵਾਸ ਪੈਦਾ ਕਰਦੀਆਂ ਹਨ, ਜੋ ਉਨ੍ਹਾਂ ਨੂੰ ਆਪਣੇ ਜੀਵਨ ਦੇ ਟੀਚੇ ਹਾਸਲ ਕਰਨ ਵਿੱਚ ਮਦਦਗਾਰ ਸਾਬਤ ਹੁੰਦੇ ਹਨ। ਇੱਕ ਚੰਗੇ ਸਮਾਜ ਦਾ ਨਿਰਮਾਣ ਤੰਦਰੁਸਤ ਮਨੁੱਖ ਵੱਲੋਂ ਹੀ ਕੀਤਾ ਜਾ ਸਕਦਾ ਹੈ।

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਦੱਸਿਆ ਕਿ ਬੱਚਿਆਂ ਦੇ ਚੰਗੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਮੰਡੀ ਬੋਰਡ ਵੱਲੋਂ ਸੂਬੇ ਦੀਆਂ ਮੰਡੀਆਂ ਵਿੱਚ ਆਫ ਸੀਜਨ ਦੌਰਾਨ ਖਾਲੀ ਪਏ ਕਵਰ ਸ਼ੈਡਾਂ ਨੂੰ ਖੇਡਾਂ ਦੀ ਟ੍ਰੇਨਿੰਗ ਦੇਣ ਲਈ ਇਨਡੋਰ ਸਟੇਡੀਅਮ ਵਜੋਂ ਇਸਤੇਮਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਲਾਕਾ ਵਾਸੀਆਂ ਲਈ ਮੰਡੀ ਬੋਰਡ ਵੱਲੋਂ ਜਲਦ ਦੀ ਮੰਡੀ ਵਿੱਚ ਖੇਡ ਸਟੇਡੀਅਮ ਬਣਾਇਆ ਜਾਵੇਗਾ, ਤਾਂ ਜੋ ਨੌਜਵਾਨ ਖੇਡਾਂ ਨਾਲ ਹੋਰ ਵੱਧ ਜੁੜ ਸਕਣ। ਉਨ੍ਹਾਂ ਟੂਰਨਾਮੈਂਟ ਦੇ ਸਾਰੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਹਰ ਤਰ੍ਹਾਂ ਦਾ ਸਹਿਯੋਗ ਦੇਣ ਦੀ ਗੱਲ ਕਹਿ।

ਨਿਰੌਲ ਕਾਸਕੋ ਕ੍ਰਿਕਟ ਕੱਪ ਵਿੱਚ ਪਹਾੜਪੁਰ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਅਤੇ 41 ਹਜਾਰ ਰੁਪਏ ਦੀ ਇਨਾਮੀ ਰਾਸ਼ੀ ਜਿੱਤੀ। ਪਿੰਡ ਬਰਸਟ ਦੀ ਟੀਮ ਦੂਜੇ ਸਥਾਨ ਤੇ ਰਹੀ, ਜਿਸਨੂੰ 31 ਹਜਾਰ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਗਈ। ਪਿੰਡ ਮੰਡੋਲੀ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕਰਕੇ 31,00 ਰੁਪਏ ਅਤੇ ਪਿੰਡ ਤਲਵੰਡੀ ਮਲਿਕ ਦੀ ਟੀਮ ਨੇ ਚੌਥਾ ਸਥਾਨ ਹਾਸਲ ਕਰਕੇ 31,00 ਰੁਪਏ ਦਾ ਇਨਾਮ ਜਿੱਤਿਆ। ਇਸ ਤੋਂ ਇਲਾਵਾ ਮੈਨ ਆਫ਼ ਦ ਸੀਰੀਜ਼ ਲਾਡੀ ਬਰਸਟ ਨੂੰ ਦਿੱਤਾ ਗਿਆ, ਜਦਕਿ ਸਰਵੋਤਮ ਬੱਲੇਬਾਜ਼ ਸੱਤੂ ਪਹਾੜਪੁਰ ਅਤੇ ਸਰਵੋਤਮ ਗੇਂਦਬਾਜ ਰਿੰਕੂ ਪਹਾੜਪੁਰ ਰਹੇ। ਅੰਤ ਵਿੱਚ ਸ. ਹਰਚੰਦ ਸਿੰਘ ਬਰਸਟ ਵੱਲੋਂ ਸਾਰੇ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਤੇ ਨਰਿੰਦਰ ਸਿੰਘ ਸਰਪੰਚ ਪਿੰਡ ਬਰਸਟ, ਜੋਬਨ ਸੰਧੂ, ਹਰਿੰਦਰ ਸਿੰਘ ਧਬਲਾਨ, ਸੋਨੂੰ, ਹਰਭਿੰਦਰ ਸਿੰਘ ਰਾਠੀ ਸਮੇਤ ਸਮੂਹ ਗ੍ਰਾਮ ਪੰਚਾਇਤ ਮੈਂਬਰ ਅਤੇ ਇਲਾਕਾ ਨਿਵਾਸੀ ਮੌਜੂਦ ਰਹੇ।

Scroll to Top