Breaking News ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਜਾਰੀ ਭਰਤੀ ਨੂੰ ਮਿਲਿਆ ਵੱਡਾ ਹੁੰਗਾਰਾਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੀ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਲੋਕਾਂ ਦੀ ਸੱਚੀ ਹਮਦਰਦ ਸਾਬਤ ਹੋਈ-ਬਾਜ਼ੀਗਰਕੋਰਟ ਦੇ ਹੁਕਮਾਂ ਤੇ ਵੀ ਪਟੀਸ਼ਨਕਰਤਾ ਨੂੰ ਪੈਸੇ ਨਾ ਦੇਣ ਤੇ ਡੀ. ਸੀ., ਐਸ. ਡੀ. ਐਮ. ਦਫ਼ਤਰ ਅਤੇ ਤਹਿਸੀਲ ਵਿਚ ਲੱਗੇ ਸਮਾਨ ਨੂੰ ਚੁੱਕਣ ਪਹੁੰਚੀ ਟੀਮ ਨੂੰ ਵਾਪਸ ਭੇਜ ਏ. ਡੀ. ਸੀ. ਨੇ ਮੰਗਿਆ ਪਟੀਸ਼ਨਕਰਤਾ ਤੋਂ ਸੋਮਵਾਰ ਤੱਕ ਦਾ ਸਮਾਂਪੰਜਾਬ ਸਰਕਾਰ ਕਰਨ ਜਾ ਰਹੀ ਸੂਬੇ 15 ਹਜ਼ਾਰ ਛੱਪੜਾਂ ਦੀ ਸਫਾਈ ਦਾ ਕੰਮਚੰਡੀਗੜ੍ਹ `ਚ ਹਿਮਾਚਲ ਦੇ ਨੌਜਵਾਨ ਦਾ ਕਤਲ ਕਰਨ ਵਾਲੇ ਦੋ ਨਾਬਾਲਗਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ'ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਪੰਜਾਬ ਸਰਕਾਰ ਵਲੋਂ ਡਿਊਟੀ ਪ੍ਰਤੀ ਗੈਰ-ਜ਼ਿੰਮੇਵਾਰਾਨਾ ਰਵੱਈਏ ਕਾਰਨ ਨੰਗਲ ਦਾ SDM ਉਦੈਦੀਪ ਸਿੱਧੂ ਮੁਅੱਤਲ

ਦੁਆਰਾ: Punjab Bani ਪ੍ਰਕਾਸ਼ਿਤ :Tuesday, 29 August, 2023, 07:08 PM

ਪੰਜਾਬ ਸਰਕਾਰ ਵਲੋਂ ਡਿਊਟੀ ਪ੍ਰਤੀ ਗੈਰ-ਜ਼ਿੰਮੇਵਾਰਾਨਾ ਰਵੱਈਏ ਕਾਰਨ ਨੰਗਲ ਦਾ SDM ਉਦੈਦੀਪ ਸਿੱਧੂ ਮੁਅੱਤਲ
ਰੋਪੜ, 29 ਅਗਸਤ 2023 – ਜ਼ਿਲ੍ਹਾ ਰੋਪੜ ਸਥਿਤ ਨੰਗਲ ਦੇ ਐਸਡੀਐਮ ਪੀਸੀਐਸ ਅਧਿਕਾਰੀ ਉਦੈਦੀਪ ਸਿੰਘ ਸਿੱਧੂ ਨੂੰ ਡਿਊਟੀ ਪ੍ਰਤੀ ਗੈਰ-ਜ਼ਿੰਮੇਵਾਰਾਨਾ ਰਵੱਈਏ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਫਲੱਡ ਆਰਡਰ ਜਾਰੀ ਕੀਤੇ ਗਏ ਹਨ।ਜ਼ਿਲ੍ਹਾ ਰੂਪਨਗਰ (ਰੋਪੜ) ਦੀ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਵੱਲੋਂ ਪੱਤਰ ਨੰਬਰ 3907 ਮਿਤੀ 17 ਅਗਸਤ 2023 ਰਾਹੀਂ ਇੱਕ ਰਿਪੋਰਟ ਦਾਇਰ ਕੀਤੀ ਗਈ ਸੀ।
ਜਿਸ ਵਿੱਚ ਦੱਸਿਆ ਗਿਆ ਕਿ ਉਦੇਦੀਪ ਸਿੰਘ ਸਿੱਧੂ ਜੋ ਕਿ ਨੰਗਲ ਉਪ ਮੰਡਲ ਮੈਜਿਸਟਰੇਟ ਵਜੋਂ ਕੰਮ ਕਰ ਰਹੇ ਹਨ।ਉਹ ਹੜ੍ਹਾਂ ਦੇ ਦਿਨਾਂ ਵਿਚ ਹੜ੍ਹ ਵਰਗੀ ਐਮਰਜੈਂਸੀ ਦੌਰਾਨ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਦੌਰਾਨ ਗੈਰ-ਹਾਜ਼ਰ ਰਹੇ ਅਤੇ ਸਾਡੇ ਨਾਲ ਸੰਪਰਕ ਤੋਂ ਵੀ ਦੂਰ ਰਹੇ, ਇਸ ਲਈ ਉਨ੍ਹਾਂ ਦਾ ਰਵੱਈਆ ਬਹੁਤ ਗੈਰ-ਜ਼ਿੰਮੇਵਾਰਾਨਾ ਸੀ। ਉਦੈਦੀਪ ਸਿੱਧੂ ਨੂੰ ਪੰਜਾਬ ਸਿਵਲ ਇੰਸਟੀਚਿਊਸ਼ਨ ਰੂਲਜ਼ 1970 ਦੇ ਨਿਜ਼ਾਮ 4(1) ਐਕਟ ਦੇ ਤਹਿਤ ਤੁਰੰਤ ਪ੍ਰਭਾਵ ਨਾਲ ਸਰਕਾਰੀ ਨੌਕਰੀ ਤੋਂ ਮੁਕਤ ਕਰ ਦਿੱਤਾ ਗਿਆ ਹੈ।