Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 12:31 am

+91 90915 01313 , +91 90916 01313

punjabbanni@gmail.com
punjabbani@yahoo.com

ਨੌਜਵਾਨ ਵੱਲੋਂ ਖੁਦਕੁਸ਼ੀ, ਵਿਆਹ ਤੋਂ ਇਕ ਦਿਨ ਪਹਿਲਾਂ ਪਰਿਵਾਰ ’ਚ ਛਾਇਆ ਮਾਤਮ

ਨੌਜਵਾਨ ਵੱਲੋਂ ਖੁਦਕੁਸ਼ੀ, ਵਿਆਹ ਤੋਂ ਇਕ ਦਿਨ ਪਹਿਲਾਂ ਪਰਿਵਾਰ ’ਚ ਛਾਇਆ ਮਾਤਮ

ਡੇਰਾਬੱਸੀ, 4 ਫਰਵਰੀ : ਡੇਰਾਬੱਸੀ ਦੇ ਪਿੰਡ ਖੇੜੀ ਗੁੱਜਰਾਂ ਵਿੱਚ ਮੰਗਲਵਾਰ ਸਵੇਰੇ ਇੱਕ 27 ਸਾਲਾ ਨੌਜਵਾਨ ਵੱਲੋਂ ਖੁਦਕੁਸ਼ੀ ਕੀਤੇ ਜਾਣ ਦੀ ਦਰਦਨਾਕ ਘਟਨਾ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਵਜੋਂ ਹੋਈ ਹੈ, ਜਿਸ ਨੇ ਆਪਣੇ ਘਰ ਦੇ ਕਮਰੇ ਵਿੱਚ ਫਾਹਾ ਲੈ ਕੇ ਜੀਵਨ ਸਮਾਪਤ ਕਰ ਲਿਆ। ਦਸ ਦਈਏ ਕਿ ਮ੍ਰਿਤਕ ਆਪਣੀ ਪਤਨੀ ਤੇ ਬੱਚੇ ਨੂੰ ਸਹੁਰੇ ਪਰਿਵਾਰ ਵਿਚ ਛੱਡਕੇ ਆਇਆ ਸੀ, ਜਿਥੇ ਉਹ ਵਿਆਹ ਸਮਾਗਮ ਤੇ ਗਏ ਸਨ, ਜਿਸਤੋ ਬਾਅਦ ਘਰ ਆਕੇ ਉਸਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਨੌਜਵਾਨ ਵਲੋ ਖੁਦਕੁਸ਼ੀ ਕਰਨ ਦੇ ਕਾਰਨ ਇਸ ਹਾਦਸੇ ਨਾਲ ਪੂਰੇ ਪਰਿਵਾਰ ’ਚ ਸੋਗ ਦੀ ਲਹਿਰ ਦੌੜ ਗਈ ਹੈ, ਖ਼ਾਸ ਕਰਕੇ ਇਸ ਕਰਕੇ ਕਿ ਬੁੱਧਵਾਰ ਨੂੰ ਉਸਦੇ ਸਾਲੇ ਦਾ ਵਿਆਹ ਹੋਣਾ ਸੀ । ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ਡੇਰਾਬੱਸੀ ਸਥਿਤ ਪੀਸੀਸੀਪੀਐਲ ਫੈਕਟਰੀ ਵਿੱਚ ਕੰਮ ਕਰਦਾ ਸੀ। ਉਸਦੇ ਪਿਤਾ ਦੀ ਮੌਤ ਬਚਪਨ ਵਿੱਚ ਹੀ ਹੋ ਗਈ ਸੀ, ਜਦਕਿ ਲਗਭਗ ਛੇ ਮਹੀਨੇ ਪਹਿਲਾਂ ਉਸਦੀ ਮਾਂ ਦਾ ਵੀ ਦੇਹਾਂਤ ਹੋ ਚੁੱਕਾ ਸੀ। ਪਰਿਵਾਰਕ ਸੂਤਰਾਂ ਮੁਤਾਬਕ ਮਾਪਿਆਂ ਦੀ ਲਗਾਤਾਰ ਮੌਤ ਕਾਰਨ ਕੁਲਦੀਪ ਡੂੰਘੇ ਮਾਨਸਿਕ ਸਦਮੇ ’ਚ ਸੀ। ਉਹ ਆਪਣੀ ਭੈਣ ਦਾ ਇਕਲੌਤਾ ਭਰਾ ਸੀ, ਜਿਸਤੋ ਬਾਅਦ ਉਸਨੇ ਇਹ ਕਦਮ ਚੁਕ ਲਿਆ। ਦੂਸਰੇ ਪਾਸੇ ਪੁਲੀਸ ਵੱਲੋਂ ਮਾਮਲੇ ਦੇ ਹਰ ਪੱਖ ਦੀ ਜਾਂਚ ਕੀਤੀ ਜਾ ਰਹੀ ਹੈ।

Scroll to Top