Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 12:32 am

+91 90915 01313 , +91 90916 01313

punjabbanni@gmail.com
punjabbani@yahoo.com

ਹਰਪਾਲ ਸਿੰਘ ਵਿਰਕ ਨੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਹਰਪਾਲ ਸਿੰਘ ਵਿਰਕ ਨੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਪਟਿਆਲਾ, 5 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਇੰਪਰੂਵਮੈਂਟ ਟਰੱਸਟ ਦੇ ਨਵੇਂ ਨਿਯੁਕਤ ਚੇਅਰਮੈਨ ਹਰਪਾਲ ਸਿੰਘ ਵਿਰਕ ਨੇ ਅੱਜ ਇੱਥੇ ਇੰਪਰੂਵਮੈਂਟ ਟਰੱਸਟ ਦੇ ਮੁੱਖ ਦਫ਼ਤਰ ਵਿੱਚ ਪਾਠ, ਕੀਰਤਨ, ਅਰਦਾਸ ਅਤੇ ਪਰਮਾਤਮਾ ਦਾ ਸ਼ੁਕਰਾਨਾ ਅਦਾ ਕਰਨ ਉਪਰੰਤ ਆਪਣਾ ਅਹੁਦਾ ਸੰਭਾਲ ਲਿਆ।

ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਹਰਪਾਲ ਸਿੰਘ ਵਿਰਕ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੇ ਇੱਕ ਮਿਹਨਤੀ ਅਤੇ ਜੁਝਾਰੂ ਆਗੂ ਨੂੰ ਮਹੱਤਵਪੂਰਨ ਜਿੰਮੇਵਾਰੀ ਸੌਂਪੀ ਹੈ। ਉਨ੍ਹਾਂ ਨੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇੰਪਰੂਵਮੈਂਟ ਟਰੱਸਟ ਹੁਣ ਹੋਰ ਤਰੱਕੀ ਦੀਆਂ ਨਵੀਆਂ ਉਚਾਈਆਂ ਛੂਹੇਗਾ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਸੇਵਾ ਕਰਨ ਵਾਲੇ ਆਗੂਆਂ ਦੀ ਕਦਰ ਕਰਦੇ ਹਨ ਅਤੇ ਉਨ੍ਹਾਂ ਨੂੰ ਯੋਗ ਅਹੁਦੇ ਦੇ ਕੇ ਨਿਵਾਜਿਆ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਰ ਯੋਗ ਵਿਅਕਤੀ ਦਾ ਸਿਹਤ ਕਾਰਡ ਬਣਾਇਆ ਜਾਵੇਗਾ ਅਤੇ ਕੋਈ ਵੀ ਇਸ ਸੁਵਿਧਾ ਤੋਂ ਵਾਂਝਾ ਨਹੀਂ ਰਹੇਗਾ।

ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ ਨੇ ਅਹੁਦਾ ਸੰਭਾਲਣ ਉਪਰੰਤ ਆਮ ਆਦਮੀ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ, ਇਮਾਨਦਾਰੀ ਅਤੇ ਤੇਜ਼ੀ ਲਿਆਉਣ ਲਈ ਵਚਨਬੱਧ ਹਨ ਅਤੇ ਬਿਨਾਂ ਕਿਸੇ ਭੇਦਭਾਵ ਲੋਕਾਂ ਦੀ ਸੇਵਾ ਕੀਤੀ ਜਾਵੇਗੀ।

ਇਸ ਮੌਕੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਡਿਪਟੀ ਮੇਅਰ ਜਗਦੀਪ ਸਿੰਘ ਜੱਗਾ,  ਚੇਅਰਮੈਨ ਪੀ ਆਰ ਟੀ ਸੀ ਹਰਪਾਲ ਜੁਨੇਜਾ,  ਚੇਅਰਮੈਨ ਪੰਜਾਬ ਐਗਰੋ ਫੂਡ ਗ੍ਰੇਂਨ ਬਲਜਿੰਦਰ ਸਿੰਘ ਢਿੱਲੋਂ , ਵਾਈਸ ਚੇਅਰਮੈਨ ਪੀ ਆਰ ਟੀ ਸੀ ਬਲਵਿੰਦਰ ਸਿੰਘ ਝਾੜਵਾਂ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ, ਚੇਅਰਮੈਨ ਮਾਰਕੀਟ ਕਮੇਟੀ ਰਾਜਪੁਰਾ ਦੀਪਕ ਸੂਦ,  ਸੂਬਾ ਜੁਆਇੰਟ ਸਕੱਤਰ ਅਮਰੀਕ ਸਿੰਘ ਬੰਗੜ,  ਜ਼ਿਲ੍ਹਾ ਯੂਥ ਪ੍ਰਧਾਨ ਸ਼ਿਵਰਾਜ ਸਿੰਘ ਵਿਰਕ, ਜ਼ਿਲ੍ਹਾ ਮੀਡਿਆ ਇੰਚਾਰਜ ਰਵਿੰਦਰ ਪਾਲ ਸਿੰਘ ਪ੍ਰਿੰਸ ਲਾਂਬਾ, ਗੁਰਮੀਤ ਸਿੰਘ ਧਮੋਲੀ, ਸੁਰਜੀਤ ਸਿੰਘ ਅਬਲੋਵਾਲ, ਅਮਰਜੀਤ ਸਿੰਘ ਭਾਟੀਆ,  ਗੁਰਚਰਨ ਸਿੰਘ ਰੁਪਾਣਾ, ਰਘੁਬੀਰ ਸਿੰਘ ਗੋਪਾਲਪੁਰ, ਸੁਮਨ ਬੱਤਰਾ, ਸੁਖਦੇਵ ਸਿੰਘ ਔਲਖ, ਅਮਨ ਭੁੱਲਰ, ਵਿਕੀ ਘਨੌਰ, ਗੁਰਦੀਪ ਟਿਵਾਣਾ, ਐਡਵੋਕੇਟ ਰਾਹੁਲ , ਜਸਬੀਰ ਸਿੰਘ ਗਾਂਧੀ, ਕਰਨਲ ਜੇ ਸਿੰਘ, ਸੁਰੇਸ਼ ਕੁਮਾਰ ਰਾਏ, ਦੇਸ਼ ਦੀਪਕ, ਵੱਖ-ਵੱਖ ਜਥੇਬੰਦੀਆਂ ਦੇ ਆਗੂ, ਸਰਪੰਚ, ਐਮ.ਸੀ. ਸਾਹਿਬਾਨ, ਆਪ ਪਾਰਟੀ ਦੇ ਵਰਕਰਾਂ ਸਮੇਤ ਪਟਿਆਲਾ ਸ਼ਹਿਰ ਦੇ ਸਮਾਜਿਕ ਅਤੇ ਧਾਰਮਿਕ ਵਰਗਾਂ ਦੇ ਪਤਵੰਤੇ ਵੱਡੀ ਗਿਣਤੀ ਵਿੱਚ ਮੌਜੂਦ ਸਨ।

Scroll to Top