Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 1:38 am

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਹੈਰੀਟੇਜ ਫੈਸਟੀਵਲ-2026 : 12 ਫਰਵਰੀ ਨੂੰ ਖ਼ਾਲਸਾ ਕਾਲਜ 'ਚ ਲੱਗੇਗਾ ਮਿਲਟਰੀ ਲਿਟਰੇਚਰ ਮੇਲਾ

ਪਟਿਆਲਾ ਹੈਰੀਟੇਜ ਫੈਸਟੀਵਲ-2026 : 12 ਫਰਵਰੀ ਨੂੰ ਖ਼ਾਲਸਾ ਕਾਲਜ 'ਚ ਲੱਗੇਗਾ ਮਿਲਟਰੀ ਲਿਟਰੇਚਰ ਮੇਲਾ

ਪਟਿਆਲਾ, 6 ਫਰਵਰੀ :  ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਇਸਮਤ ਵਿਜੇ ਸਿੰਘ ਨੇ ਪਟਿਆਲਾ ਹੈਰੀਟੇਜ ਫੈਸਟੀਵਲ-2026 ਤਹਿਤ 12-13 ਫਰਵਰੀ ਨੂੰ ਪਟਿਆਲਾ ਦੇ ਖ਼ਾਲਸਾ ਕਾਲਜ ਵਿਖੇ ਕਰਵਾਏ ਜਾਣ ਵਾਲੇ ਚੌਥੇ ਮਿਲਟਰੀ ਲਿਟਰੇਚਰ ਫੈਸਟੀਵਲ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਬੈਠਕ ਮੌਕੇ ਆਰ.ਟੀ.ਓ. ਬਬਨਦੀਪ ਸਿੰਘ ਵਾਲੀਆ ਸਮੇਤ ਖ਼ਾਲਸਾ ਕਾਲਜ ਦੇ ਪ੍ਰੋਫੈਸਰ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਏ.ਡੀ.ਸੀ. ਡਾ. ਇਸਮਤ ਵਿਜੇ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਮਿਲਟਰੀ ਲਿਟਰੇਚਰ ਫੈਸਟੀਵਲ ਮੌਕੇ 12 ਫਰਵਰੀ ਨੂੰ ਸਵੇਰੇ 9 ਵਜੇ ਵਾਈ.ਪੀ.ਐਸ. ਚੌਂਕ ਸਥਿਤ ਮਿਲਟਰੀ ਸ਼ਹੀਦਾਂ ਦੀ ਯਾਦਗਾਰ ਸੇਨੋਟਾਫ਼ ਵਿਖੇ ਫੁੱਲ ਮਾਲਾ ਅਰਪਣ ਅਤੇ ਪੋਲੋ ਗਰਾਊਂਡ ਤੋਂ ਬ੍ਰੇਵ-ਹਾਰਟ ਮੋਟਰਸਾਈਕਲ ਰੈਲੀ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਮਿਲਟਰੀ ਲਿਟਰੇਚਰ ਮੇਲਾ, ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ ਦੇ ਚੇਅਰਮੈਨ ਲੈਫ. ਜਨ. ਟੀ.ਐਸ. ਸ਼ੇਰਗਿੱਲ, ਲੈਫ.ਜਨ (ਰਿਟਾ.) ਚੇਤਿੰਦਰ ਸਿੰਘ, ਮੇਜਰ ਜਨਰਲ ਏ.ਪੀ. ਸਿੰਘ ਅਤੇ ਬ੍ਰਿਗੇਡੀਅਰ ਅਦਵਿੱਤਿਆ ਮਦਾਨ ਆਦਿ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।

ਏ.ਡੀ.ਸੀ. ਨੇ ਅੱਗੇ ਦੱਸਿਆ ਕਿ ਖ਼ਾਲਸਾ ਕਾਲਜ ਵਿਖੇ ਜੋਸ਼, ਜਜ਼ਬੇ ਅਤੇ ਬਹਾਦਰੀ ਦਾ ਵਰਨਣ, ਫ਼ੌਜੀ ਟੈਂਕਾਂ ਤੇ ਜੰਗੀ ਸਾਜ਼ੋ-ਸਾਮਾਨ ਦੀ ਪ੍ਰਦਰਸ਼ਨੀ, ਬੈਂਡ ਡਿਸਪਲੇ, ਵਾਈ.ਪੀ.ਐਸ. ਸਕੂਲੀ ਵਿਦਿਆਰਥੀਆਂ ਦਾ ਘੋੜਸਵਾਰੀ ਸ਼ੋਅ, ਗਤਕਾ, ਪੁਰਾਤਨ ਵਸਤਾਂ ਤੇ ਦੁਰਲੱਭ ਡਾਕ ਟਿਕਟਾਂ ਦੀ ਪ੍ਰਦਰਸ਼ਨੀ ਸਮੇਤ ਫ਼ੌਜ, ਆਈ.ਟੀ.ਬੀ.ਪੀ ਅਤੇ ਪੁਲਿਸ ਭਰਤੀ ਬਾਰੇ ਕਾਉਂਸਲਿੰਗ ਅਤੇ ਫ਼ੂਡ ਕੋਰਟ ਵੀ ਸਥਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਫ਼ੌਜੀ ਟੈਂਕਾਂ ਤੇ ਜੰਗੀ ਸਾਜ਼ੋ-ਸਾਮਾਨ ਦੀ ਪ੍ਰਦਰਸ਼ਨੀ ਇਸ ਤੋਂ ਅਗਲੇ ਦਿਨ 13 ਫਰਵਰੀ ਨੂੰ ਵੀ ਖ਼ਾਲਸਾ ਕਾਲਜ ਵਿਖੇ ਜਾਰੀ ਰਹੇਗੀ।

ਡਾ. ਇਸਮਤ ਵਿਜੇ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਅਰੰਭੇ ਯਤਨਾਂ ਤਹਿਤ ਪੰਜਾਬ ਵਾਸੀਆਂ ਤੇ ਖਾਸ ਕਰਕੇ ਨੌਜਵਾਨਾਂ ਨੂੰ ਸਾਡੇ ਅਮੀਰ ਵਿਰਸੇ ਤੇ ਮਿਲਟਰੀ ਦੇ ਜੰਗਜੂ ਇਤਿਹਾਸ ਤੋਂ ਜਾਣੂ ਕਰਵਾਉਣ ਲਈ 12 ਫਰਵਰੀ ਨੂੰ ਇਹ ਮਿਲਟਰੀ ਲਿਟਰੇਚਰ ਫੈਸਟੀਵਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਪਟਿਆਲਾ ਵਾਸੀਆਂ ਨੂੰ ਇਸ ਮੇਲੇ ਦੌਰਾਨ ਹੁੰਮ-ਹੁੰਮਾ ਕੇ ਪੁੱਜਣ ਦਾ ਸੱਦਾ ਦਿੱਤਾ ਤੇ ਕਿਹਾ ਕਿ ਇਸ ਫੈਸਟੀਵਲ ਵਿੱਚ ਦਾਖਲਾ ਫ਼੍ਰੀ ਹੈ।

Scroll to Top