Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 1:37 am

+91 90915 01313 , +91 90916 01313

punjabbanni@gmail.com
punjabbani@yahoo.com

ਨਵਜੋਤ ਕੌਰ ਸਿੱਧੂ ਕਾਂਗਰਸ ਤੋਂ ਬਾਹਰ, ਭੁਪੇਸ਼ ਬਘੇਲ ਨੇ ਕੀਤਾ ਪਾਰਟੀ ਤੋਂ ਬਰਖਾਸਤ ਕਰਨ ਦਾ ਐਲਾਨ

ਨਵਜੋਤ ਕੌਰ ਸਿੱਧੂ ਕਾਂਗਰਸ ਤੋਂ ਬਾਹਰ, ਭੁਪੇਸ਼ ਬਘੇਲ ਨੇ ਕੀਤਾ ਪਾਰਟੀ ਤੋਂ ਬਰਖਾਸਤ ਕਰਨ ਦਾ ਐਲਾਨ

ਚੰਡੀਗੜ੍ਹ, 6 ਫਰਵਰੀ : ਕਾਂਗਰਸ ਪਾਰਟੀ ਨੇ ਸਾਬਕਾ ਵਿਧਾਇਕ ਨਵਜੋਤ ਕੌਰ ਸਿੱਧੂ ਉਪਰ ਵੱਡੀ ਕਾਰਵਾਈ ਕੀਤੀ ਹੈ। ਦਸ ਦਈਏ ਕਿ ਕਾਂਗਰਸ ਪਾਰਟੀ ਅੰਦਰ ਬੀਤੇ ਕੁੱਝਦਿਨਾਂ ਤੋ ਕਾਂਗਰਸ ਪੰਜਾਬ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਦੋਸ ਲਗਾਉਣ ਅਤੇ ਹੋਰ ਕੁੱਝ ਸੀਨੀਅਰ ਨੇਤਾਵਾਂ ਤੇ ਦੋਸ਼ ਲਗਾਉਣ ਤੋ ਬਾਅਦ ਅੱਜ ਕਾਂਗਰਸ ਪਾਰਟੀ ਨੇ ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਹੈ। ਇਹ ਐਲਾਨ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਵੱਲੋਂ ਕੀਤਾ ਗਿਆ।

ਜਿਕਰਯੋਗ ਹੈ ਕਿ ਕਰੀਬ ਇੱਕ ਹਫ਼ਤਾ ਪਹਿਲਾਂ ਹੀ ਡਾ. ਨਵਜੋਤ ਕੌਰ ਸਿੱਧੂ ਨੇ ਸੋਸ਼ਲ ਮੀਡੀਆ ਰਾਹੀਂ ਕਾਂਗਰਸ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਸੀ। ਉਸ ਸਮੇਂ ਉਨ੍ਹਾਂ ਨੇ ਪਾਰਟੀ ਦੇ ਕੁਝ ਸੀਨੀਅਰ ਆਗੂਆਂ ’ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲਗਾਉਂਦੇ ਹੋਏ 500 ਕਰੋੜ ਰੁਪਏ ਦੀ ਕਥਿਤ ‘ਅਟੈਚੀ’ ਦਾ ਜ਼ਿਕਰ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਕਾਂਗਰਸ ਵੱਲੋਂ ਮੁਅੱਤਲ ਵੀ ਕੀਤਾ ਗਿਆ ਸੀ।

ਡਾ. ਸਿੱਧੂ ਨੇ ਆਪਣੇ ਟਵੀਟ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ’ਤੇ ਵੀ ਤਿੱਖੇ ਇਲਜ਼ਾਮ ਲਗਾਏ ਸਨ, ਜਿਸਤੋ ਬਾਅਦ ਅੱਜ ਕਾਗਰਸ ਵੱਲੋ ਇਹ ਵੱਡੀ ਕਾਰਵਾਈ ਕੀਤੀ ਗਈ ਹੈ, ਜਿਸਨੂੰ ਲੈ ਕੇ ਚਰਚਾਵਾਂ ਤੇਜ਼ ਹਨ।

Scroll to Top