Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 6:34 am

+91 90915 01313 , +91 90916 01313

punjabbanni@gmail.com
punjabbani@yahoo.com

ਲੋਕ ਸਭਾ ਹੰਗਾਮੇ ’ਤੇ ਸੁਨੀਲ ਜਾਖੜ ਦਾ ਵੱਡਾ ਦੋਸ਼, ਕਾਂਗਰਸ ’ਤੇ ਰਚੀ ਸਾਜ਼ਿਸ਼ ਦਾ ਇਲਜ਼ਾਮ

ਲੋਕ ਸਭਾ ਹੰਗਾਮੇ ’ਤੇ ਸੁਨੀਲ ਜਾਖੜ ਦਾ ਵੱਡਾ ਦੋਸ਼, ਕਾਂਗਰਸ ’ਤੇ ਰਚੀ ਸਾਜ਼ਿਸ਼ ਦਾ ਇਲਜ਼ਾਮ

ਚੰਡੀਗੜ੍ਹ, 6 ਫਰਵਰੀ : ਲੋਕ ਸਭਾ ਵਿਚ ਬੀਤੇ ਦਿਨੀ ਕਾਂਗਰਸੀਆਂ ਵਲੋ ਕੀਤੇ ਗਏ ਹੰਗਾਮੇ ਦੇ ਉਪਰ ਅੱਜ ਪੰਜਾਬ ਦੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ ਸਾਹਮਣੇ ਆਇਆ ਹੈ, ਉਨਾ ਬਿਆਨ ਵਿਚ ਜਿਥੇ ਕਾਂਗਰਸ ਉਪਰ ਵੱਡੇ ਦੋਸ਼ ਲਗਾਏ, ਉਥੇ ਇਸਨੂੰ ਸਾਜਿਸ ਕਰਾਰ ਵੀ ਦਿਤਾ ਹੈ।

ਦਸ ਦਈਏ ਕਿ ਸੁਨੀਲ ਜਾਖੜ ਨੇ ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਵਾਬ ਦੌਰਾਨ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਕੀਤੇ ਗਏ ਹੰਗਾਮੇ ਨੂੰ ਲੈ ਕੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਇਹ ਇੱਕ ਸੋਚੀ-ਸਮਝੀ ਸਾਜ਼ਿਸ਼ ਦਾ ਨਤੀਜਾ ਸੀ।

2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫ਼ਿਰੋਜ਼ਪੁਰ ਦੌਰੇ ਦੇ ਰੱਦ ਹੋਣ ਦਾ ਹਵਾਲਾ ਦਿੰਦਿਆਂ ਜਾਖੜ ਨੇ ਕਿਹਾ ਕਿ ਲੋਕ ਸਭਾ ਵਿੱਚ ਹੰਗਾਮਾ ਕਰਨ ਵਾਲੇ ਕੁੱਝ ਕਾਂਗਰਸੀ ਸੰਸਦ ਮੈਂਬਰਾਂ ਦੀ ਭੂਮਿਕਾ ਪਹਿਲਾਂ ਵੀ ਵਿਵਾਦਾਂ ’ਚ ਰਹੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਇਹੋ ਲੋਕ ਪਹਿਲਾਂ ਵੀ ਪ੍ਰਧਾਨ ਮੰਤਰੀ ਦੀ ਸੁਰੱਖਿਆ ਨਾਲ ਜੁੜੇ ਗੰਭੀਰ ਮਾਮਲੇ ’ਚ ਸ਼ਾਮਲ ਰਹੇ ਹਨ। ਜਾਖੜ ਨੇ ਦੋਸ਼ ਲਗਾਇਆ ਕਿ ਲੋਕ ਸਭਾ ਵਿੱਚ ਕਾਂਗਰਸੀ ਸੰਸਦ ਮੈਂਬਰਾਂ ਦਾ ਵਿਵਹਾਰ ਰੁਟੀਨ ਦਾ ਹੰਗਾਮਾ ਨਹੀਂ ਸੀ।

Advertisement
Advertisement
Advertisement
Advertisement
Scroll to Top