Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 1:38 am

+91 90915 01313 , +91 90916 01313

punjabbanni@gmail.com
punjabbani@yahoo.com

ਖ਼ਾਲਸਾ ਕਾਲਜ ਪਟਿਆਲਾ ਵਿਖੇ "ਮਾਈਨਰ ਪ੍ਰੋਜੈਕਟ: ਫਰੌਮ ਕ੍ਰਇਏਸ਼ਨ ਟੂ ਡਿਪਲਾਇਮੈਂਟ ਤੱਕ"ਵਿਸ਼ੇ 'ਤੇ ਲੈਕਚਰ ਦਾ ਆਯੋਜਨ

ਖ਼ਾਲਸਾ ਕਾਲਜ ਪਟਿਆਲਾ ਵਿਖੇ "ਮਾਈਨਰ ਪ੍ਰੋਜੈਕਟ: ਫਰੌਮ ਕ੍ਰਇਏਸ਼ਨ ਟੂ ਡਿਪਲਾਇਮੈਂਟ ਤੱਕ"ਵਿਸ਼ੇ 'ਤੇ ਲੈਕਚਰ ਦਾ ਆਯੋਜਨ

ਪਟਿਆਲਾ,  6 ਫਰਵਰੀ : ਜਨਰਲ ਸ਼ਿਵਦੇਵ ਸਿੰਘ ਦੀਵਾਨ ਗੁਰਬਚਨ ਸਿੰਘ ਖ਼ਾਲਸਾ ਕਾਲਜ, ਪਟਿਆਲਾ ਦੇ ਪੀ.ਜੀ. ਕੰਪਿਊਟਰ ਸਾਇੰਸ ਵਿਭਾਗ ਵੱਲੋਂ ਐਮ.ਐਸਸੀ. ਸਮੈਸਟਰ ਦੂਜਾ ਅਤੇ ਬੀ.ਸੀ.ਏ. ਫਾਈਨਲ ਸਾਲ ਦੇ ਵਿਦਿਆਰਥੀਆਂ ਲਈ “ਮਾਈਨਰ ਪ੍ਰੋਜੈਕਟ: ਫਰੌਮ ਕ੍ਰਇਏਸ਼ਨ ਟੂ ਡਿਪਲਾਇਮੈਂਟ”ਵਿਸ਼ੇ ‘ਤੇ ਇੱਕ ਵਿਸ਼ੇਸ਼ ਅਕਾਦਮਿਕ ਲੈਕਚਰ ਕਰਵਾਇਆ ਗਿਆ। ਇਸ ਲੈਕਚਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਅਤੇ ਵਿਹਾਰਕ ਕੰਮ ਦੇ ਸੁਮੇਲ ਰਾਹੀਂ ਪ੍ਰੋਜੈਕਟ ਤਿਆਰ ਕਰਨ ਦੀ ਮੁਕੰਮਲ ਪ੍ਰਕਿਰਿਆ ਤੋਂ ਜਾਣੂ ਕਰਵਾਉਣਾ ਸੀ ਤਾਂ ਜੋ ਉਹ ਉਦਯੋਗਿਕ ਖੇਤਰ ਦੀਆਂ ਚੁਣੌਤੀਆਂ ਦਾ ਸਾਹਮਣਾ ਕਰ ਸਕਣ।

ਇਸ ਸੈਸ਼ਨ ਦੇ ਮੁੱਖ ਬੁਲਾਰੇ ਪ੍ਰੋ. ਗੁਰਪਾਲ ਸਿੰਘ, ਸਹਾਇਕ ਪ੍ਰੋਫੈਸਰ ਅਤੇ ਕਨਵੀਨਰ ਆਈ.ਟੀ. ਸੈੱਲ ਸਨ। ਉਨ੍ਹਾਂ ਨੇ ਪ੍ਰੋਜੈਕਟ ਦੇ ਲਾਈਫ ਸਰਕਲ ਬਾਰੇ ਵਿਸਥਾਰ ਪੂਰਵਕ ਚਰਚਾ ਕਰਦਿਆਂ ਦੱਸਿਆ ਕਿ ਇੱਕ ਸਫਲ ਪ੍ਰੋਜੈਕਟ ਲਈ ਵਿਚਾਰ ਦੀ ਚੋਣ, ਸਮੱਸਿਆ ਦੀ ਪਛਾਣ ਅਤੇ ਉਸ ਦੇ ਹੱਲ ਲਈ ਸਹੀ ਯੋਜਨਾਬੰਦੀ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਵੀਨਤਾਕਾਰੀ ਵਿਸ਼ਿਆਂ ਦੀ ਚੋਣ ਕਰਨ, ਪੇਸ਼ੇਵਰ ਕੋਡਿੰਗ ਤਰੀਕਿਆਂ ਨੂੰ ਅਪਣਾਉਣ ਅਤੇ ਟੈਸਟਿੰਗ ਦੇ ਨਾਲ-ਨਾਲ ਦਸਤਾਵੇਜ਼ੀਕਰਨ ਵੱਲ ਖਾਸ ਧਿਆਨ ਦੇਣ ਲਈ ਪ੍ਰੇਰਿਤ ਕੀਤਾ। ਇਹ ਸੈਸ਼ਨ ਕਾਫੀ ਇੰਟਰਐਕਟਿਵ ਰਿਹਾ, ਜਿਸ ਵਿੱਚ ਵਿਦਿਆਰਥੀਆਂ ਨੇ ਪ੍ਰੋਜੈਕਟ ਸਿਲੈਕਸ਼ਨ ਅਤੇ ਐਗਜ਼ੀਕਿਊਸ਼ਨ ਨਾਲ ਸਬੰਧਤ ਆਪਣੀਆਂ ਸ਼ੰਕਾਵਾਂ ਨੂੰ ਦੂਰ ਕੀਤਾ।

ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੀ ਪੇਸ਼ੇਵਰ ਯੋਗਤਾ ਨੂੰ ਨਿਖਾਰਨ ਵਿੱਚ ਸਹਾਇਕ ਹੁੰਦੀਆਂ ਹਨ। ਵਿਭਾਗ ਦੇ ਮੁਖੀ ਡਾ. ਵਿਕਰਮ ਗੁਪਤਾ ਨੇ ਪ੍ਰੋ. ਗੁਰਪਾਲ ਸਿੰਘ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਅਕਾਦਮਿਕ ਗਿਆਨ ਨੂੰ ਲਗਨ ਨਾਲ ਲਾਗੂ ਕਰਨ ਲਈ ਉਤਸ਼ਾਹਿਤ ਕੀਤਾ। ਇਹ ਪ੍ਰੋਗਰਾਮ ਡਾ. ਧਰਮਿੰਦਰ ਸਿੰਘ ਉੱਭਾ, ਡਾ. ਵਿਕਰਮ ਗੁਪਤਾ ਅਤੇ ਰਜਿਸਟਰਾਰ ਡਾ. ਇੰਦਰਬੀਰ ਕੌਰ ਦੀ ਹਾਜ਼ਰੀ ਵਿੱਚ ਸਫਲਤਾਪੂਰਵਕ ਨੇਪਰੇ ਚੜਿ÷ ਆ। ਪ੍ਰੋਗਰਾਮ ਦਾ ਸੰਚਾਲਨ ਪ੍ਰੋ. ਸਤਵੀਰ ਕੌਰ ਨੇ ਕੀਤਾ ਅਤੇ ਧੰਨਵਾਦ ਦਾ ਮਤਾ ਪ੍ਰੋ. ਜਤਿੰਦਰ ਕੌਰ ਵੱਲੋਂ ਪੇਸ਼ ਕੀਤਾ ਗਿਆ। ਇਸ ਮੌਕੇ ਪ੍ਰੋ. ਜਸਪ੍ਰੀਤ ਸਿੰਘ, ਪ੍ਰੋ. ਅਰਵਿੰਦ ਗੁਪਤਾ, ਡਾ. ਸਤਿੰਦਰ ਕੌਰ ਅਤੇ ਪ੍ਰੋ. ਪ੍ਰਿਯਾਂਸ਼ੀ ਵੀ ਮੌਜੂਦ ਸਨ।

Scroll to Top