Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 02 Oct 2026 | 3:08 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼੍ਰੋਮਣੀ ਕਮੇਟੀ ਨੇ ਯਾਰੀਆਂ-2 ਫਿਲਮ ’ਚ ਸਿੱਖ ਵਿਰੋਧੀ ਦ੍ਰਿਸ਼ ਨੂੰ ਲੈ ਕੇ ਕਾਨੂੰਨੀ ਕਾਰਵਾਈ ਆਰੰਭੀ

ਸ਼੍ਰੋਮਣੀ ਕਮੇਟੀ ਨੇ ਯਾਰੀਆਂ-2 ਫਿਲਮ ’ਚ ਸਿੱਖ ਵਿਰੋਧੀ ਦ੍ਰਿਸ਼ ਨੂੰ ਲੈ ਕੇ ਕਾਨੂੰਨੀ ਕਾਰਵਾਈ ਆਰੰਭੀ

ਸ਼੍ਰੋਮਣੀ ਕਮੇਟੀ ਨੇ ਯਾਰੀਆਂ-2 ਫਿਲਮ ’ਚ ਸਿੱਖ ਵਿਰੋਧੀ ਦ੍ਰਿਸ਼ ਨੂੰ ਲੈ ਕੇ ਕਾਨੂੰਨੀ ਕਾਰਵਾਈ ਆਰੰਭੀ
– ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਫਿਲਮ ਜਾਰੀ ਨਹੀਂ ਹੋਣ ਦਿੱਤੀ ਜਾਵੇਗੀ- ਐਡਵੋਕੇਟ ਧਾਮੀ
ਅੰਮ੍ਰਿਤਸਰ, 29 ਅਗਸਤ 2023 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਭਾਵਨਾਵਾਂ ਵਿਰੁੱਧ ਫਿਲਮਾਂਕਣ ਨੂੰ ਲੈ ਕੇ ‘ਯਾਰੀਆਂ-2’ ਫਿਲਮ ਖ਼ਿਲਾਫ਼ ਸਖ਼ਤ ਕਾਰਵਾਈ ਆਰੰਭ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਉਣ ਦੇ ਆਦੇਸ਼ ਦਿੱਤੇ ਹਨ।
ਬੀਤੇ ਕੱਲ੍ਹ ਇਹ ਮਾਮਲਾ ਸਾਹਮਣੇ ਆਉਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਨਾਲ-ਨਾਲ ਆਈਟੀ ਮੰਤਰਾਲੇ ਅਤੇ ਕੇਂਦਰੀ ਫਿਲਮ ਸੈਂਸਰ ਬੋਰਡ ਪਾਸੋਂ ਇਸ ਫਿਲਮ ’ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਗਈ ਸੀ। ਸ਼੍ਰੋਮਣੀ ਕਮੇਟੀ ਨੇ ਇਤਰਾਜ਼ ਜਿਤਾਇਆ ਹੈ ਕਿ 27 ਅਗਸਤ ਨੂੰ ਟੀ-ਸੀਰੀਜ਼ ਕੰਪਨੀ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤੇ ਗਏ ਇਸ ਫਿਲਮ ਦੇ ਇਕ ਗੀਤ ਵਿਚ ਸਿਰੋਂ ਮੋਨੇ ਅਤੇ ਕਲੀਨਸ਼ੇਵ ਅਦਾਕਾਰ ਨੂੰ ਸਿੱਖ ਕਕਾਰ (ਗਾਤਰਾ ਕਿਰਪਾਨ) ਪਹਿਨਾ ਕੇ ਫਿਲਮਾਂਕਣ ਦਰਸਾਇਆ ਗਿਆ ਹੈ। ਇਸ ਨਾਲ ਦੇਸ਼ ਦੁਨੀਆਂ ਅੰਦਰ ਵਸਦੀ ਸਿੱਖ ਕੌਮ ਦੀਆਂ ਭਾਵਨਾਵਾਂ ਭੜਕੀਆਂ ਹਨ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ’ਤੇ ਕਰੜਾ ਰੁਖ਼ ਅਖ਼ਤਿਆਰ ਕਰਦਿਆਂ ਕਾਨੂੰਨੀ ਕਾਰਵਾਈ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਲਈ ਸ਼ਿਕਾਇਤ ਵੀ ਭੇਜੀ ਗਈ ਹੈ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਬਾਰੇ ਸਾਫ਼ ਤੌਰ ’ਤੇ ਕਿਹਾ ਹੈ ਕਿ ਕਿਸੇ ਵੀ ਫਿਲਮ ਵਿਚ ਸਿੱਖ ਕਕਾਰਾਂ ਅਤੇ ਸਿੱਖ ਸਿਧਾਂਤਾਂ ਦੀ ਤੌਹੀਨ ਬਰਦਾਸ਼ਤ ਨਹੀਂ ਹੈ। ਉਨ੍ਹਾਂ ਕਿਹਾ ਕਿ ਸਬੰਧਤ ਫਿਲਮ ਵਿਚ ਸਿੱਖ ਕਕਾਰ ਕਿਰਪਾਨ ਅਤੇ ਗਾਤਰੇ ਨੂੰ ਸਿੱਖ ਸਿਧਾਂਤਾਂ ਅਤੇ ਮਰਯਾਦਾ ਵਿਰੁੱਧ ਪੇਸ਼ ਕਰਕੇ ਫਿਲਮ ਦੇ ਨਿਰਮਾਤਾ, ਨਿਰਦੇਸ਼ਕ ਅਤੇ ਅਦਾਕਾਰ ਨੇ ਠੀਕ ਨਹੀਂ ਕੀਤਾ। ਇਸ ਦੇ ਨਾਲ ਹੀ ਟੀ-ਸੀਰੀਜ਼ ਕੰਪਨੀ ਵੱਲੋਂ ਇਹ ਸਿੱਖ ਵਿਰੋਧੀ ਦ੍ਰਿਸ਼ ਆਪਣੇ ਚੈਨਲ ’ਤੇ ਜਨਤਕ ਕਰਨ ਦੀ ਅਵੱਗਿਆ ਕੀਤੀ ਹੈ। ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਸ਼੍ਰੋਮਣੀ ਕਮੇਟੀ ਇਸ ਫਿਲਮ ਨੂੰ ਕਿਸੇ ਵੀ ਕੀਮਤ ’ਤੇ ਰੀਲੀਜ਼ ਨਹੀਂ ਹੋਣ ਦੇਵੇਗੀ।

Advertisement
Advertisement
Advertisement
Advertisement
Scroll to Top