Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 1:39 am

+91 90915 01313 , +91 90916 01313

punjabbanni@gmail.com
punjabbani@yahoo.com

ਸਿਵਲ ਡਿਫੈਂਸ ਸਿਖਲਾਈ ਅਤੇ ਸਮਰੱਥਾ ਨਿਰਮਾਣ ਯੋਜਨਾ ਤਹਿਤ ਕੈਂਪ ਦੀ ਸ਼ੁਰੂਆਤ

ਸਿਵਲ ਡਿਫੈਂਸ ਸਿਖਲਾਈ ਅਤੇ ਸਮਰੱਥਾ ਨਿਰਮਾਣ ਯੋਜਨਾ ਤਹਿਤ ਕੈਂਪ ਦੀ ਸ਼ੁਰੂਆਤ

ਪਟਿਆਲਾ 6 ਫਰਵਰੀ : ਪੰਜਾਬ ਹੋਮ ਗਾਰਡਜ ਦੇ ਡੀਜੀਪੀ ਅਤੇ ਸਿਵਲ ਡਿਫੈਂਸ ਪੰਜਾਬ ਦੇ ਡਾਇਰੈਕਟਰ ਸੰਜੀਵ ਕਾਲੜਾ ਦੇ ਨਿਰਦੇਸ਼ਾਂ ਅਨੁਸਾਰ 07 ਰੋਜਾ ਸਿਵਲ ਡਿਫੈਂਸ ਦੀ ਸਿਖਲਾਈ ਅਤੇ ਸਮਰੱਥਾ ਨਿਰਮਾਣ ਯੋਜਨਾ ਤਹਿਤ ਕੈਂਪ ਦੀ ਸ਼ੁਰੂਆਤ ਪੰਜਾਬੀ ਯੂਨੀਵਰਸਿਟੀ ਦੇ ਕਲਾ ਭਵਨ ਵਿਖੇ ਹੋਈ।ਇਸ ਕੈਂਪ ਦੀ ਸ਼ੁਰੂਆਤ ਜ਼ਿਲ੍ਹਾ ਕਮਾਂਡਰ ਗਗਨਪ੍ਰੀਤ ਸਿੰਘ ਢਿੱਲੋ ਨੇ ਦੀਪ ਜਲਾ ਕੇ ਕੀਤੀ।

ਗਗਨਪ੍ਰੀਤ ਸਿੰਘ ਢਿੱਲੋ ਨੇ ਦੱਸਿਆ ਕਿ ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ ਨਾਗਰਿਕ ਸੁੱਰਖਿਆ ਦੀਆਂ 12 ਸਰਵਿਸਸ, ਵਾਰਡਨ ਸਰਵਿਸ ਤੇ, ਫਾਇਰ ਸੇਫਟੀ, ਮੁਢਲੀ ਸਹਾਇਤਾ, ਸੀਪੀਆਰ, ਡੁੱਬਦੇ ਨੂੰ ਬਚਾਉਣਾ, ਕੁਦਰਤੀ ਆਫਤਾਂ, ਰੋਡ ਸੈਫਟੀ, ਲਿਫਟਿੰਗ-ਸਿਫਟਿੰਗ, ਸੁਰੱਖਿਆ ਕਰਦੇ ਹੋਏ ਰਾਹਤ ਕਾਰਜਾਂ ਵਿੱਚ ਹਿੱਸਾ ਲੈਣਾ ਆਦਿ ਬਾਰੇ ਦੱਸਿਆ ਜਾਵੇਗਾ ਤੇ ਅਭਿਆਸ ਕਰਵਾਇਆ ਜਾਵੇਗਾ।
ਇਸ ਮੌਕੇ ਡਾਇਰੈਕਟਰ ਯੂਥ ਸਰਵਿਸਸ ਡਾ ਭੀਮ ਇੰਦਰ ਸਿੰਘ, ਚੀਫ਼ ਵਾਰਡਨ ਸਿਵਲ ਡਿਫੈਂਸ ਪਟਿਆਲਾ ਕਮਰਜੀਤ ਸਿੰਘ ਸੇਖੋਂ ਅਤੇ ਸਿਵਿਲ ਡਿਫੈਂਸ ਦੇ ਨੋਡਲ ਅਫਸਰ ਕੰਪਨੀ ਕਮਾਂਡਰ ਮੋਹਨਦੀਪ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।ਕਮਰਜੀਤ ਸਿੰਘ ਅਤੇ ਪਲਟੂਨ ਕਮਾਂਡਰ ਤਰਵਿੰਦਰ ਸਿੰਘ ਨਾਲ 120 ਵਲੰਟੀਅਰਜ ਹਾਜਰ ਹੋਏ। ਚੀਫ਼ ਵਾਰਡਨ ਸਿਵਲ ਡਿਫੈਂਸ ਪਟਿਆਲਾ ਕਮਰਜੀਤ ਸਿੰਘ ਸੇਖੋਂ ਨੇ ਦੱਸਿਆ ਕਿ ਇਨ੍ਹਾਂ ਸਾਰੇ ਵਲੰਟੀਅਰਜ ਨੂੰ ਆਖਿਰ ਵਿੱਚ ਸਰਟੀਫਿਕੇਟ, ਟਰੈਕ ਸੂਟ, ਟੀ-ਸਰਟ, ਸਿਵਲ ਡਿਫੈਂਸ ਦੀਆਂ ਕਿਤਾਬਾਂ ਵੰਡੀਆਂ ਜਾਣਗੀਆਂ।
Scroll to Top