Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 2:29 pm

+91 90915 01313 , +91 90916 01313

punjabbanni@gmail.com
punjabbani@yahoo.com

ਅਮਰੀਕਾ ਦੇ ਜੌਰਜੀਆ ਵਿੱਚ ਹੋਈ ਖੂਨੀ ਝੜਪ, ਚਾਰ ਦੀ ਮੌਤ

ਅਮਰੀਕਾ ਦੇ ਜੌਰਜੀਆ ਵਿੱਚ ਹੋਈ ਖੂਨੀ ਝੜਪ, ਚਾਰ ਦੀ ਮੌਤ

ਅਟਲਾਂਟਾ, 24 ਜਨਵਰੀ : ਅਮਰੀਕਾ ਦੇ ਜੌਰਜੀਆ ਰਾਜ ਵਿਚ ਇਕ ਛੋਟੇ ਜਿਹੇ ਝਗੜੇ ਨੇ ਵੱਡਾ ਖੂਨੀ ਰੂਪ ਧਾਰ ਲਿਆ, ਜਿਸ ਕਾਰਨ ਚਾਰ ਲੋਕਾਂ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਵਿਚ ਮਾਰੇ ਗਏ ਵਿਅਕਤੀਆਂ ਵਿਚ ਇਕ ਭਾਰਤੀ ਨਾਗਰੀਕ ਵੀ ਸ਼ਾਮਲ ਦਸਿਆ ਜਾ ਰਿਹਾ ਹੈ।

ਜਾਣਕਾਰੀ ਦੇ ਅਨੁਸਾਰ ਅਟਲਾਂਟਾ ਵਿੱਚ ਭਾਰਤ ਦੇ ਕੌਂਸੁਲੇਟ ਜਨਰਲ ਨੇ ਐਕਸ (ਪਹਿਲਾਂ ਟਵਿੱਟਰ) ’ਤੇ ਜਾਰੀ ਬਿਆਨ ਵਿੱਚ ਕਿਹਾ ਕਿ ਕਥਿਤ ਸ਼ੂਟਰ ਨੂੰ ਪੁਲੀਸ ਵੱਲੋਂ ਕਾਬੂ ਕਰ ਲਿਆ ਗਿਆ ਹੈ। ਕੌਂਸੁਲੇਟ ਨੇ ਪੀੜਤ ਪਰਿਵਾਰਾਂ ਨਾਲ ਸੰਵੇਦਨਾ ਪ੍ਰਗਟ ਕਰਦਿਆਂ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ। ਕੌਂਸੁਲੇਟ ਨੇ ਕਿਹਾ ਕਿ ਭਾਰਤੀ ਨਾਗਰਿਕ ਦੀ ਮੌਤ ਨਾਲ ਜੁੜੇ ਮਾਮਲੇ ’ਤੇ ਸਥਾਨਕ ਅਧਿਕਾਰੀਆਂ ਨਾਲ ਨਿਰੰਤਰ ਸੰਪਰਕ ਵਿੱਚ ਹੈ।

ਅਧਿਕਾਰੀਆਂ ਅਨੁਸਾਰ ਸ਼ੁਰੂਆਤੀ ਜਾਣਕਾਰੀ ਮੁਤਾਬਕ ਇਹ ਵਾਰਦਾਤ ਪਰਿਵਾਰਕ ਵਿਵਾਦ ਨਾਲ ਜੁੜੀ ਹੋਈ ਦੱਸੀ ਜਾ ਰਹੀ ਹੈ। ਅਟਲਾਂਟਾ ਸਥਿਤ ਭਾਰਤੀ ਕੌਂਸੁਲੇਟ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਘਟਨਾ ’ਤੇ ਗਹਿਰਾ ਦੁੱਖ ਜਤਾਇਆ ਹੈ। ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਨੂੰ ਲੈ ਕੇ ਜਾਂਚ ਪੜਤਾਲ ਜਾਰੀ ਹੈ।

Scroll to Top