Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 2:27 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ, ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ – ਬਰਸਟ

ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ, ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ – ਬਰਸਟ

ਪਟਿਆਲਾ, 24 ਜਨਵਰੀ  – ਪੰਜਾਬ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਆਗਾਜ਼ ਕਰ ਦਿੱਤਾ ਗਿਆ ਹੈ ਅਤੇ ਇਹ ਪਹਿਲ ਸੂਬੇ ਦੇ ਸਿਹਤ ਖੇਤਰ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਸਾਬਤ ਹੋਵੇਗੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ. ਹਰਚੰਦ ਸਿੰਘ ਬਰਸਟ, ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ, ਪੰਜਾਬ ਅਤੇ ਚੇਅਰਮੈਨ ਪੰਜਾਬ ਮੰਡੀ ਬੋਰਡ ਵੱਲੋਂ ਪਟਿਆਲਾ ਦਫ਼ਤਰ ਵਿਖੇ ਆਯੋਜਿਤ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਕੀਤਾ ਗਿਆ। ਅੱਜ ਸ. ਹਰਚੰਦ ਸਿੰਘ ਬਰਸਟ ਨੇ ਪੀਆਰਟੀਸੀ ਦੇ ਨਵ ਨਿਯੁਕਤ ਚੇਅਰਮੈਨ ਹਰਪਾਲ ਜੁਨੇਜਾ ਨੂੰ ਵਧਾਇਆਂ ਦਿੱਤੀਆਂ ਅਤੇ ਲੋਕ ਹਿੱਤ ਵਿੱਚ ਕੰਮ ਕਰਨ ਲਈ ਪ੍ਰੇਰਿਤ ਕੀਤਾ।

ਲੋਕ ਮਿਲਣੀ ਪ੍ਰੋਗਰਾਮ ਦੌਰਾਨ ਸ. ਹਰਚੰਦ ਸਿੰਘ ਬਰਸਟ ਵੱਲੋਂ ਪਟਿਆਲਾ ਦਫ਼ਤਰ ਵਿਖੇ ਵੱਡੀ ਗਿਣਤੀ ਵਿੱਚ ਆਏ ਲੋਕਾਂ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਨੇ ਹਲਕਾ ਸਮਾਣਾ ਦੇ ਵੱਖ–ਵੱਖ ਪਿੰਡਾਂ ਦੇ ਪਹੁੰਚੇ ਸਰਪੰਚਾਂ ਅਤੇ ਹੋਰ ਖੇਤਰਾਂ ਦੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਦੀਆਂ ਸਮੱਸਿਆਵਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਮੌਕੇ ਤੇ ਉਨ੍ਹਾਂ ਦਾ ਹੱਲ ਕੀਤਾ ਗਿਆ। ਸ. ਬਰਸਟ ਨੇ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮਾਂ ਰਾਹੀਂ ਸਰਕਾਰ ਤੇ ਲੋਕਾਂ ਦਰਮਿਆਨ ਸਿੱਧਾ ਰਾਬਤਾ ਕਾਇਮ ਹੁੰਦਾ ਹੈ। ਇਸ ਤਰ੍ਹਾਂ ਦੇ ਪ੍ਰੋਗਰਾਮਾਂ ਰਾਹੀਂ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਜ਼ਮੀਨੀ ਪੱਧਰ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਂਦਾ ਹੈ। ਉਨ੍ਹਾਂ ਯਕੀਨ ਦਵਾਇਆ ਕਿ ਲੋਕਾਂ ਨੂੰ ਕਿਸੇ ਕਿਸਮ ਦੀਆਂ ਮੁਸ਼ਕਲਾਂ ਪੇਸ਼ ਨਹੀਂ ਆਉਣ ਦਿੱਤੀਆਂ ਜਾਣਗੀਆਂ ਅਤੇ ਭਵਿੱਖ ਵਿੱਚ ਵੀ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਜਿਹੇ ਲੋਕ ਮਿਲਣੀ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ `ਮੁੱਖ ਮੰਤਰੀ ਸਿਹਤ ਯੋਜਨਾ´ ਦਾ ਤੋਹਫਾ ਦਿੱਤਾ ਗਿਆ ਹੈ, ਜਿਸਦੇ ਤਹਿਤ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਮੁੱਫ਼ਤ ਅਤੇ ਕੈਸ਼ਲੈਸ ਇਲਾਜ ਮਿਲੇਗਾ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਬਹੁਤ ਹੀ ਅਹਿਮ ਪਹਿਲਕਦਮੀ ਹੈ ਅਤੇ ਹੁਣ ਕਿਸੇ ਨੂੰ ਵੀ ਇਲਾਜ ਲੈਣ ਲਈ ਵਿੱਤੀ ਤੰਗੀਆਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 2300 ਤੋਂ ਵੱਧ ਇਲਾਜ ਪੈਕੇਜ ਸ਼ਾਮਲ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਹ ਸਹੂਲਤ ਸਿਰਫ਼ ਸਰਕਾਰੀ ਹਸਪਤਾਲਾਂ ਤੱਕ ਸੀਮਤ ਨਹੀਂ ਹੈ, ਸਗੋਂ ਇਸ ਵਿੱਚ ਨਿੱਜੀ ਹਸਪਤਾਲਾਂ ਨੂੰ ਵੀ ਸੂਚੀਬੱਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਚੰਗੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਹ ਇਤਿਹਾਸਕ ਕਦਮ ਪੰਜਾਬ ਸਰਕਾਰ ਦੀ ਲੋਕ ਕਲਿਆਣ ਲਈ ਸਿਹਤ ਸੇਵਾਵਾਂ ਨੂੰ ਮਜਬੂਤ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਭਰ ਵਿੱਚ ਸਿਹਤ ਢਾਂਚੇ ਨੂੰ ਮਜਬੂਤ ਕਰਨ ਅਤੇ ਹਰ ਨਾਗਰਿਕ ਤੱਕ ਚੰਗੀਆਂ ਸਿਹਤ ਸੇਵਾਵਾਂ ਪਹੁੰਚਾਉਣ ਲਈ ਅਹਿਮ ਕਦਮ ਚੁੱਕੇ ਗਏ ਹਨ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਫ਼ਤ ਅਤੇ ਚੰਗੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਭਰ ਵਿੱਚ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੁਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕਾਰਜ ਕਰ ਰਹੀ ਹੈ। ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਮੁਹਿੰਮਾ ਚਲਾਈਆ ਜਾ ਰਹਿਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਨੂੰ ਸਿਹਤਮੰਦ ਅਤੇ ਖੁਸ਼ਹਾਲ ਬਣਾਉਣ ਲਈ ਵਚਨਬੱਧ ਹੈ।

ਇਸ ਮੌਕੇ ਪਰਗਟ ਸਿੰਘ ਸਰਪੰਚ ਢੱਕੜਬਾ, ਰਾਜਵੀਰ ਸਿੰਘ ਸਰਪੰਚ ਬਲਮਗੜ੍ਹ, ਸਤਗੁਰ ਸਿੰਘ ਸਰਪੰਚ ਤਰੋੜਾ ਕਲਾਂ, ਸ਼ਾਮ ਲਾਲ ਦੱਤ, ਡਾ. ਕੇਕੇ ਜੌਹਰੀ, ਹਜੂਰੀ ਲਾਲ ਜੌਹਰੀ, ਪ੍ਰੇਮ ਸਿੰਘ ਨੰਬਰਦਾਰ, ਕਰਮ ਸਿੰਘ, ਸੁਖਪਾਲ ਸਿੰਘ, ਜਗਵਿੰਦਰ ਸਿੰਘ, ਅਮਿਤ ਬਾਂਸਲ, ਅਨਿਲ ਕੁਮਾਰ, ਅਸ਼ੋਕ ਕੁਮਾਰ, ਗੁਰਵੀਰ ਸਿੰਘ, ਰਫੀਕ ਮੁਹੰਮਦ, ਮਘੱਰ ਸਿੰਘ ਤੇ ਹੋਰ ਵੀ ਮੌਜੂਦ ਰਹੇ।

Scroll to Top