Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 8:51 am

+91 90915 01313 , +91 90916 01313

punjabbanni@gmail.com
punjabbani@yahoo.com

ਖ਼ਾਲਸਾ ਕਾਲਜ ਪਟਿਆਲਾ ਵਿਖੇ ਰਾਸ਼ਟਰੀ ਵੋਟਰ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ

ਖ਼ਾਲਸਾ ਕਾਲਜ ਪਟਿਆਲਾ ਵਿਖੇ ਰਾਸ਼ਟਰੀ ਵੋਟਰ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ

ਪਟਿਆਲਾ, 25 ਜਨਵਰੀ : ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਰਾਜਨੀਤਿਕ ਵਿਗਿਆਨ ਵਿਭਾਗ ਅਤੇ ਫ਼ਾਈਨ ਆਰਟਸ ਵਿਭਾਗ ਵੱਲੋਂ ਸਾਂਝੇ ਤੌਰ ਤੇ ਭਾਰਤੀ ਚੋਣ ਕਮਿਸ਼ਨ ਅਤੇ ਪੰਜਾਬ ਸਰਕਾਰ ਤੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਵੱਲੋਂ ਨੌਜਵਾਨ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਉਚਿਤ ਵਰਤੋਂ ਕਰਨ ਲਈ ਜਾਗਰੂਕ ਕਰਨ ਹਿੱਤ ਕਰਵਾਏ ਇਸ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਗਈ।

ਉਹਨਾਂ ਕਿਹਾ ਕਿ ਵਰਤਮਾਨ ਸਮੇਂ ਲੋਕਤੰਤਰ ਪ੍ਰਤੀ ਨੌਜਵਾਨਾਂ ਦੀ ਦਿਲਚਸਪੀ ਵਧਾਉਣਾ ਇੱਕ ਵੱਡੀ ਚੁਣੌਤੀ ਹੈ ਅਤੇ ਇਹ ਤਾਂ ਹੀ ਸੰਭਵ ਹੋਵੇਗੀ ਜੇਕਰ ਨੌਜਵਾਨਾਂ ਨੂੰ ਵੱਖ-ਵੱਖ ਢੰਗ ਤਰੀਕਿਆਂ ਨਾਲ ਲੋਕਤੰਤਰੀ ਪ੍ਰਕਿਰਿਆ ਅਤੇ ਲੋਕਤੰਤਰੀ ਸੰਸਥਾਵਾਂ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣ। ਇਸ ਮੌਕੇ ਬੋਲਦਿਆਂ ਰਾਜਨੀਤਿਕ ਵਿਗਿਆਨ ਵਿਭਾਗ ਮੁਖੀ ਡਾ. ਜਗਤਾਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਰਤੀ ਲੋਕਤੰਤਰ ਵਿੱਚ ਚੋਣ ਪ੍ਰਕਿਰਿਆ ਨੂੰ ਸਫ਼ਲ ਬਣਾਉਣ ਅਤੇ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਹਰ ਸਾਲ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਂਦਾ ਹੈ।

ਉਨ੍ਹਾਂ ਦੱਸਿਆ ਕਿ ਸਵੀਪ ਮੁਹਿੰਮ ਅਧੀਨ ਕਾਲਜ ਵਿੱਚ ਅਠਾਰਾਂ ਸਾਲ ਦੀ ਉਮਰ ਪੂਰੀ ਕਰ ਚੁੱਕੇ ਵਿਦਿਆਰਥੀਆਂ ਨੂੰ ਨਵੇਂ ਵੋਟਰ ਵਜੋ ਰਜਿਸਟਰਡ ਕੀਤਾ ਜਾਂਦਾ ਹੈ ਅਤੇ ਚੋਣ ਪ੍ਰਣਾਲੀ ਅਤੇ ਵੋਟ ਦੀ ਮਹੱਤਤਾ ਸਮਝਾਉਣ ਹਿੱਤ ਵੱਖ-ਵੱਖ ਪ੍ਰੋਗਰਾਮ ਆਯੋਜਿਤ ਕੀਤੇ ਜਾਂਦੇ ਹਨ। ਇਸ ਮੌਕੇ ਕਾਲਜ ਦੇ ਫ਼ਾਈਨ ਆਰਟਸ ਵਿਭਾਗ ਮੁਖੀ ਡਾ. ਮਨਵੀਰ ਕੌਰ ਦੀ ਦੇਖ-ਰੇਖ ਅਧੀਨ ਕਾਲਜ ਵਿਦਿਆਰਥੀਆਂ ਦਾ ਪੋਸਟਰ ਮੇਕਿੰਗ ਮੁਕਾਬਲਾ ਆਯੋਜਿਤ ਕੀਤਾ ਗਿਆ ਜਿਸ ਵਿੱਚ ਅਮਾਨਤ, ਸੁਖਪ੍ਰੀਤ ਕੌਰ ਅਤੇ ਜਸ਼ਨਦੀਪ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਇਸ ਦੌਰਾਨ ਵੋਟ ਦੇ ਅਧਿਕਾਰ ਦੀ ਉਚਿਤ ਅਤੇ ਲਾਜਮੀ ਵਰਤੋਂ ਕਰਨ ਲਈ ਵਿਦਿਆਰਥੀਆਂ ਨੂੰ ਸਹੁੰ ਵੀ ਚੁਕਾਈ ਗਈ। ਇਸ ਪ੍ਰੋਗਰਾਮ ਦੌਰਾਨ ਪ੍ਰੋ. ਮਨਪ੍ਰੀਤ ਕੌਰ ,ਪ੍ਰੋ. ਹਰਮਨਪ੍ਰੀਤ ਸਿੰਘ ,, ਪ੍ਰੋ. ਸੰਦੀਪ ਕੌਰ ਅਤੇ ਡਾ: ਉਪਸਨਾ ਗਰਗ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top