Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 3:23 pm

+91 90915 01313 , +91 90916 01313

punjabbanni@gmail.com
punjabbani@yahoo.com

ਨਗਰ ਨਿਗਮ ਵੱਲੋਂ ਮਨਾਇਆ ਗਿਆ 77ਵਾਂ ਗਣਤੰਤਰ ਦਿਵਸ

ਨਗਰ ਨਿਗਮ ਵੱਲੋਂ ਮਨਾਇਆ ਗਿਆ 77ਵਾਂ ਗਣਤੰਤਰ ਦਿਵਸ

ਪਟਿਆਲਾ 27 ਜਨਵਰੀ – ਨਗਰ ਨਿਗਮ ਪਟਿਆਲਾ ਵੱਲੋਂ 77ਵਾਂ ਗਣਤੰਤਰ ਦਿਵਸ ਪੂਰੇ ਉਤਸ਼ਾਹ, ਦੇਸ਼ਭਗਤੀ ਅਤੇ ਗੌਰਵ ਨਾਲ ਮਨਾਇਆ ਗਿਆ। ਇਸ ਮੌਕੇ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਜੀਤ ਸਿੰਘ ਵਲੋ ਨਗਰ ਨਿਗਮ ਦੇ ਵਿਹੜੇ ਕੌਮੀ ਤਿਰੰਗਾ ਝੰਡਾ ਲਹਿਰਾਇਆ ਗਿਆ। ਤਿਰੰਗਾ ਝੰਡਾ ਲਹਿਰਾਉਣ ਉਪਰੰਤ ਰਾਸ਼ਟਰੀ ਗਾਣ ਗਾਇਆ ਗਿਆ, ਜਿਸ ਦੌਰਾਨ ਪੂਰਾ ਪੰਡਾਲ ਦੇਸ਼ ਭਗਤੀ ਦੇ ਜਜ਼ਬੇ ਨਾਲ ਗੂੰਜ ਉਠਿਆ। ਇਸ ਮੌਕੇ ਸੂਬਾ ਸਕੱਤਰ ਅਤੇ ਡਿਪਟੀ ਮੇਅਰ ਜਗਦੀਪ ਜੱਗਾ ਸਮੇਤ ਨਗਰ ਨਿਗਮ ਦੇ ਕਈ ਉੱਚ ਅਧਿਕਾਰੀ, ਕੌਂਸਲਰ ਸਾਹਿਬਾਨ ਅਤੇ ਸਾਰੇ ਕਰਮਚਾਰੀ ਵੀ ਮੌਜੂਦ ਰਹੇ।

ਮੇਅਰ ਕੁੰਦਨ ਗੋਗੀਆ ਨੇ ਆਪਣੇ ਸ਼ੁਰੂਆਤੀ ਭਾਸ਼ਨ ਦੌਰਾਨ ਕਿਹਾ ਕਿ ਇਸ ਦਿਨ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਅਤੇ ਦੇਸ਼ ਇੱਕ ਗਣਤੰਤਰ ਰਾਸ਼ਟਰ ਬਣਿਆ। ਸੰਵਿਧਾਨ ਸਾਨੂੰ ਅਧਿਕਾਰਾਂ ਦੇ ਨਾਲ-ਨਾਲ ਕਰਤੱਬਾਂ ਦੀ ਵੀ ਯਾਦ ਦਿਵਾਉਂਦਾ ਹੈ ਅਤੇ ਬਰਾਬਰੀ, ਆਜ਼ਾਦੀ ਤੇ ਨਿਆਂ ਦੇ ਮੂਲ ਮੰਤਰਾਂ ’ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ।

ਮੇਅਰ ਨੇ ਕਿਹਾ ਕਿ ਨਗਰ ਨਿਗਮ ਪਟਿਆਲਾ ਸ਼ਹਿਰ ਦੇ ਵਿਕਾਸ ਲਈ ਲਗਾਤਾਰ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਬੁਨਿਆਦੀ ਢਾਂਚੇ, ਸਫ਼ਾਈ, ਸਿਵਰੇਜ, ਸੜਕਾਂ, ਪਾਰਕਾਂ ਅਤੇ ਨਾਗਰਿਕ ਸੁਵਿਧਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਵਿਕਾਸ ਤਾਂ ਹੀ ਸੰਭਵ ਹੈ ਜਦੋਂ ਪ੍ਰਸ਼ਾਸਨ ਅਤੇ ਨਾਗਰਿਕ ਇਕ-ਦੂਜੇ ਨਾਲ ਸਹਿਯੋਗ ਕਰਣ। ਨਗਰ ਨਿਗਮ ਦਾ ਮਕਸਦ ਹਰ ਵਰਗ ਦੇ ਲੋਕਾਂ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣਾ ਹੈ।

ਕਮਿਸ਼ਨਰ ਪਰਮਜੀਤ ਸਿੰਘ ਨੇ ਆਪਣੇ ਭਾਸ਼ਨ ਦੌਰਾਨ ਕਿਹਾ ਕਿ ਗਣਤੰਤਰ ਦਿਵਸ ਸਾਨੂੰ ਇਮਾਨਦਾਰੀ, ਜ਼ਿੰਮੇਵਾਰੀ ਅਤੇ ਪਾਰਦਰਸ਼ਤਾ ਨਾਲ ਸੇਵਾ ਕਰਨ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ ਪੂਰੀ ਟੀਮ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਦਿਨ-ਰਾਤ ਮਿਹਨਤ ਕਰ ਰਹੀ ਹੈ। ਪ੍ਰਸ਼ਾਸਨ ਵੱਲੋਂ ਨਾਗਰਿਕਾਂ ਦੀਆਂ ਸ਼ਿਕਾਇਤਾਂ ਦੇ ਤੇਜ਼ ਹੱਲ, ਆਨਲਾਈਨ ਸੇਵਾਵਾਂ ਦੇ ਵਿਸਤਾਰ ਅਤੇ ਤਕਨਾਲੋਜੀ ਦੀ ਵਧੀਕ ਵਰਤੋਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਮੇਅਰ ਅਤੇ ਕਮਿਸ਼ਨਰ ਵਲੋਂ ਚੰਗੀਆਂ  ਸੇਵਾਵਾਂ ਨਿਭਾਉਣ ਵਾਲਿਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸਕੂਲੀ ਬੱਚਿਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਸ਼ਾਨਦਾਰ ਪੇਸ਼ਕਾਰੀਆਂ ਲਈ ਸਨਮਾਨਿਤ ਕੀਤਾ ਗਿਆ। ਪਰੇਡ ਦੀ ਕਮਾਂਡ ਸੰਭਾਲਣ ਵਾਲੇ ਏ.ਐਸ.ਆਈ. ਕਰਮਜੀਤ ਸਿੰਘ ਜੀ, ਪੁਲਿਸ ਪਾਰਟੀ ਦੇ ਇੰਚਾਰਜ ਐਸ.ਆਈ. ਭਗਵਾਨ ਸਿੰਘ ਲਾਡੀ ਜੀ ਅਤੇ ਫਾਇਰ ਸ਼ਾਖਾ ਦੇ ਏ.ਡੀ.ਐਫ.ਓ. ਸਾਹਿਬ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨ ਚਿੰਨ੍ਹ ਭੇਟ ਕਰਕੇ ਨਿਵਾਜਿਆ ਗਿਆ। ਇਸ ਦੇ ਨਾਲ ਹੀ ਬਾਗਬਾਨੀ ਅਤੇ ਹੈਲਥ ਸ਼ਾਖਾ ਦੀਆਂ ਟੀਮਾਂ ਨੂੰ ਸ਼ਹਿਰ ਦੀ ਸੁੰਦਰਤਾ ਅਤੇ ਸਫ਼ਾਈ ਵਿੱਚ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ ਜੀ ਵੱਲੋਂ ਮੇਅਰ ਸ੍ਰੀ ਕੁੰਦਨ ਗੋਗੀਆ ਜੀ ਨੂੰ ਅਤੇ ਮੇਅਰ ਸਾਹਿਬ ਵੱਲੋਂ ਕਮਿਸ਼ਨਰ ਸਾਹਿਬ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਆਪਸੀ ਸਨਮਾਨ ਪ੍ਰਗਟ ਕੀਤਾ ਗਿਆ। ਇਸ ਤੋਂ ਇਲਾਵਾ ਡਿਪਟੀ ਮੇਅਰ ਸ੍ਰੀ ਜਗਦੀਪ ਜੱਗਾ ਜੀ, ਜੁਆਇੰਟ ਕਮਿਸ਼ਨਰ ਮੈਡਮ ਸੋਨਮ ਜੀ ਅਤੇ ਜੁਆਇੰਟ ਕਮਿਸ਼ਨਰ ਮੈਡਮ ਦੀਪਜੋਤ ਕੌਰ ਜੀ ਨੂੰ ਵੀ ਪ੍ਰਸ਼ਾਸਕੀ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ।

ਕਮਿਸ਼ਨਰ ਨੇ ਨਗਰ ਨਿਗਮ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੰਵਿਧਾਨਕ ਮਰਿਆਦਾਵਾਂ ਅੰਦਰ ਰਹਿੰਦਿਆਂ ਆਪਣਾ ਫ਼ਰਜ਼ ਨਿਭਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਲੋਕਾਂ ਦਾ ਭਰੋਸਾ ਬਣਾਈ ਰੱਖਣਾ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ “ਸੇਵਾ, ਸਮਰਪਣ ਅਤੇ ਸੰਵੇਦਨਸ਼ੀਲਤਾ ਨਾਲ ਹੀ ਅਸੀਂ ਇੱਕ ਮਜ਼ਬੂਤ ਅਤੇ ਵਿਕਸਿਤ ਪਟਿਆਲਾ ਦੀ ਨੀਂਹ ਰੱਖ ਸਕਦੇ ਹਾਂ।”

ਅੰਤ ਵਿੱਚ ਮੇਅਰ ਅਤੇ ਕਮਿਸ਼ਨਰ ਵੱਲੋਂ ਭਾਰਤੀ ਸੰਵਿਧਾਨ ਦੇ ਰਚੇਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ’ਤੇ ਫੁੱਲ ਮਾਲਾਵਾਂ ਅਰਪਣ ਕਰਕੇ ਸ਼ਰਧਾਂਜਲੀ ਦਿੱਤੀ ਗਈ। ਸਾਰੇ ਨਾਗਰਿਕਾਂ ਨੂੰ ਗਣਤੰਤਰ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਅਪੀਲ ਕੀਤੀ ਗਈ ਕਿ ਉਹ ਦੇਸ਼ ਅਤੇ ਸ਼ਹਿਰ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਸੰਵਿਧਾਨ ਵਿੱਚ ਦਿੱਤੇ ਮੁੱਲਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ।

Scroll to Top