Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 9:18 pm

+91 90915 01313 , +91 90916 01313

punjabbanni@gmail.com
punjabbani@yahoo.com

ਕਿਸਾਨਾਂ ਚੰਗਾ ਫੈਸਲਾ, ਗੰਨਾ ਦੇਣ ਵਾਲਿਆਂ ਨੂੰ 68.50 ਰੁਪਏ ਪ੍ਰਤੀ ਕੁਇੰਟਲ ਸਿੱਧੀ ਸਬਸਿਡੀ

ਕਿਸਾਨਾਂ ਚੰਗਾ ਫੈਸਲਾ, ਗੰਨਾ ਦੇਣ ਵਾਲਿਆਂ ਨੂੰ 68.50 ਰੁਪਏ ਪ੍ਰਤੀ ਕੁਇੰਟਲ ਸਿੱਧੀ ਸਬਸਿਡੀ

ਚੰਡੀਗੜ, 21 ਜਨਵਰੀ : ਪੰਜਾਬ ਸਰਕਾਰ ਨੇ ਕਿਸਾਨਾਂ ਲਈ ਇਕ ਚੰਗਾ ਫੈਸਲਾ ਸੁਣਾਇਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਮੀਟਿੱਗ ਵਿਚ ਕੈਬਨਿਟ ਨੇ ਨਿੱਜੀ ਖੰਡ ਮਿੱਲਾਂ ਨੂੰ ਗੰਨਾ ਵੇਚਣ ਵਾਲੇ ਕਿਸਾਨਾਂ ਨੂੰ ਸਰਕਾਰੀ ਭਾਅ ਵਿੱਚੋਂ 68.50 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਵਜੋਂ ਸਿੱਧੀ ਅਦਾਇਗੀ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਇਸ ਮੀਟਿੰਗ ਦੌਰਾਨ ਮੰਤਰੀ ਮੰਡਲ ਨੇ ‘ਸੀਐਮ ਦੀ ਯੋਗਸ਼ਾਲਾ’ ਪ੍ਰੋਜੈਕਟ ਅਧੀਨ 1000 ਯੋਗ ਟਰੇਨਰਾਂ ਦੀ ਨਵੀਂ ਭਰਤੀ ਨੂੰ ਵੀ ਮਨਜ਼ੂਰੀ ਦਿੱਤੀ। ਵਿੱਤੀ ਵਰ੍ਹਾ 2026-27 ਲਈ ਇਸ ਯੋਜਨਾ ਵਾਸਤੇ 35 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਮੌਜੂਦਾ ਸਮੇਂ ਪੰਜਾਬ ਵਿੱਚ 635 ਯੋਗ ਟਰੇਨਰ ਸੇਵਾ ਨਿਭਾ ਰਹੇ ਹਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 2025-26 ਪਿੜਾਈ ਸੀਜ਼ਨ ਲਈ ਇਹ ਸਬਸਿਡੀ ਸਿੱਧੀ ਤੌਰ ’ਤੇ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਭੇਜੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗੰਨੇ ਲਈ ਦੇਸ਼ ਵਿੱਚ ਸਭ ਤੋਂ ਵੱਧ 416 ਰੁਪਏ ਪ੍ਰਤੀ ਕੁਇੰਟਲ ਭਾਅ ਦੇ ਰਹੀ ਹੈ, ਜੋ ਪਿਛਲੇ ਸਾਲ ਨਾਲੋਂ 15 ਰੁਪਏ ਜ਼ਿਆਦਾ ਹੈ।

Advertisement
Advertisement
Advertisement
Advertisement
Scroll to Top