Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 9:09 am

+91 90915 01313 , +91 90916 01313

punjabbanni@gmail.com
punjabbani@yahoo.com

1984 ਸਿੱਖ ਦੰਗੇ ਮਾਮਲਾ: ਦਿੱਲੀ ਅਦਾਲਤ ਵੱਲੋਂ ਸੱਜਣ ਕੁਮਾਰ ਬਰੀ

1984 ਸਿੱਖ ਦੰਗੇ ਮਾਮਲਾ: ਦਿੱਲੀ ਅਦਾਲਤ ਵੱਲੋਂ ਸੱਜਣ ਕੁਮਾਰ ਬਰੀ

ਨਵੀਂ ਦਿੱਲੀ, 22 ਜਨਵਰੀ : ਦਿੱਲੀ ਦੀ ਇੱਕ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਜਨਕਪੁਰੀ ਅਤੇ ਵਿਕਾਸਪੁਰੀ ਇਲਾਕਿਆਂ ਵਿੱਚ ਹੋਈ ਹਿੰਸਾ ਨਾਲ ਜੁੜੇ ਮਾਮਲੇ ਵਿੱਚ ਸਾਬਕਾ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਹੈ। ਇਸ ਮਾਮਲੇ ਵਿਚ ਵਿਸ਼ੇਸ਼ ਜੱਜ ਡੀ.ਆਈ.ਜੀ. ਵਿਨੈ ਸਿੰਘ ਨੇ ਦੱਸਿਆ ਕਿ ਮਾਮਲੇ ਵਿੱਚ ਪੇਸ਼ ਕੀਤੇ ਗਏ ਸਬੂਤ ਦੋਸ਼ ਸਾਬਤ ਕਰਨ ਲਈ ਕਾਫ਼ੀ ਨਹੀਂ ਹਨ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਦਸੰਬਰ ਵਿੱਚ ਅੰਤਿਮ ਦਲੀਲਾਂ ਪੂਰੀ ਹੋਣ ਤੋਂ ਬਾਅਦ ਅਦਾਲਤ ਨੇ ਫੈਸਲਾ 22 ਜਨਵਰੀ ਲਈ ਰਾਖਵਾਂ ਰੱਖ ਲਿਆ ਸੀ ਪਰ ਅੱਜ ਇਸ ਉਪਰ ਫੈਸਲਾ ਸੁਣਾਇਆ ਗਿਆ ਹੈ।

ਅਦਾਲਤ ਦੇ ਇਸ ਫੈਸਲੇ ਨਾਲ ਇਹ ਮਾਮਲਾ ਇੱਕ ਵਾਰ ਫਿਰ ਚਰਚਾ ਵਿੱਚ ਆ ਗਿਆ ਹੈ। ਇਸ ਮਾਮਲੇ ਸਬੰਧੀ ਫਰਵਰੀ 2015 ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ ਦੋ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਸਨ। ਪਹਿਲੀ ਐਫਆਈਆਰ ਜਨਕਪੁਰੀ ਇਲਾਕੇ ਨਾਲ ਸਬੰਧਿਤ ਸੀ, ਜਿੱਥੇ 1 ਨਵੰਬਰ 1984 ਨੂੰ ਦੰਗਿਆਂ ਦੌਰਾਨ ਸੋਹਣ ਸਿੰਘ ਅਤੇ ਉਸ ਦੇ ਜਵਾਈ ਅਵਤਾਰ ਸਿੰਘ ਦੀ ਹੱਤਿਆ ਹੋਈ ਸੀ, ਜਿਸ ਉਪਰ ਅੱਜ ਫੈਸਲਾ ਸੁਣਾਇਆ ਗਿਆ ਹੈ।

Advertisement
Advertisement
Advertisement
Advertisement
Scroll to Top