Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 9:09 am

+91 90915 01313 , +91 90916 01313

punjabbanni@gmail.com
punjabbani@yahoo.com

ਬਸੰਤ ਪੰਚਮੀ ਦਾ ਸਲਾਨਾ ਜੋੜ ਮੇਲ ਅੱਜ, ਸੰਗਤਾਂ ਦੀ ਆਮਦ ਦੇ ਮੱਦੇਨਜ਼ਰ ਕੀਤੀ ਤਿਆਰੀ

ਬਸੰਤ ਪੰਚਮੀ ਦਾ ਸਲਾਨਾ ਜੋੜ ਮੇਲ ਅੱਜ, ਸੰਗਤਾਂ ਦੀ ਆਮਦ ਦੇ ਮੱਦੇਨਜ਼ਰ ਕੀਤੀ ਤਿਆਰੀ

ਪਟਿਆਲਾ 22 ਜਨਵਰੀ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬਸੰਤ ਪੰਚਮੀ ਦਾ ਸਲਾਨਾ ਜੋੜ ਮੇਲ ਅੱਜ ਸੰਗਤਾਂ ਦੇ ਸਹਿਯੋਗ ਨਾਲ ਜਿਥੇ ਮਨਾਇਆ ਜਾਵੇਗਾ, ਉਥੇ ਸੰਗਤਾਂ ਦੀ ਵੱਡੀ ਆਮਦ ਦੇ ਮੱਦੇਨਜ਼ਰ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ। ਬਸੰਤ ਪੰਚਮੀ ਦੇ ਸਾਲਾਨਾ ਜੋੜ ਮੌਕੇ ਸੰਗਤਾਂ ਲਈ ਵੱਖ ਵੱਖ ਹਿੱਸਿਆਂ ’ਚ ਜਿਥੇ ਲੰਗਰ ਚੱਲਣਗੇ,  ਉਥੇ ਹੀ ਸੰਗਤਾਂ ਦੇ ਠਹਿਰਣ ਲਈ ਸਰਾਵਾਂ ਸਮੇਤ ਟਰੈਫਿਕ ਨੂੰ ਸੁਚਾਰੂ ਰੱਖਣ ਲਈ ਸ਼੍ਰੋਮਣ ਕਮੇਟੀ ਮੁਲਾਜ਼ਮਾਂ ਤਾਇਨਾਤ ਕੀਤੇ ਗਏ ਹਨ ਤਾਂ ਕਿ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਜਾਂ ਸਮੱਸਿਆਵਾ ਨਾ ਆਵੇ।

ਇਸ ਮੌਕੇ ਮੈਨੇਜਰ ਭਾਗ ਸਿੰਘ ਰਾਜਪੁਰਾ ਨੇ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਪ੍ਰਬੰਧ ਨੂੰ ਸੁਚਾਰੂ ਰੱਖਣ ਲਈ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਵੱਖ ਵੱਖ ਥਾਵਾਂ ’ਤੇ ਤਾਇਨਾਤ ਕੀਤਾ ਗਿਆ, ਜੋ ਸੰਗਤਾਂ ਨੂੰ ਵੱਡਮੁੱਲਾ ਸਹਿਯੋਗ ਦੇਣਗੇ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਚਾਰੇ ਪਾਸਿਆਂ ਤੋਂ ਆਉਣ ਵਾਲੀ ਸੰਗਤ ਲਈ ਪੁਖਤਾ ਇੰਤਜਾਮ ਕੀਤੇ ਗਏ ਹਨ। ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਟੌਹੜਾ ਇੰਸਟੀਚਿਊਟ ਦੇ ਵਲੰਟੀਅਰਾਂ ਤੋਂ ਇਲਾਵਾ ਸਿੱਖ ਸਭਾਵਾਂ, ਸੁਸਾਇਟੀਆਂ ਦੇ ਅਹੁਦੇਦਾਰ ਵੀ ਸੇਵਾਵਾਂ ਨਿਭਾਉਣਗੇ।  ਗੁਰਦੁਆਰਾ ਸਾਹਿਬ ਦੀਵਾਨ ਹਾਲ ਵਿਖੇ ਬਾਅਦ ਦੁਪਹਿਰ ਹਜ਼ੂਰੀ ਕੀਰਤਨੀ ਜੱਥਿਆਂ ਨੇ ਗੁਰਬਾਣੀ ਕੀਰਤਨ ਪ੍ਰਵਾਹ ਚਲਾਇਆ ਗਿਆ ਅਤੇ ਦੇਰ ਰਾਤ ਨੂੰ ਕਵੀ ਦਰਬਾਰ ਵਿਚ ਪ੍ਰਸਿੱਧ ਕਵੀ ਗੁਰੂ ਜੱਸ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ।

ਇਸ ਮੌਕੇ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਲੰਗਰਾਂ ਵਿਚ ਵੱਡਮੁੱਲਾ ਯੋਗਦਾਨ ਦਿੱਤਾ ਜਾਵੇਗਾ ਜਿਸ ਤਹਿਤ ਬਾਬਾ ਇੰਦਰ ਸਿੰਘ ਦੀ ਡਿਊਟੀ ਲਗਾਈ ਗਈ ਹੈ, ਜੋ ਆਪਣੇ ਤੌਰ ’ਤੇ ਸੰਗਤਾਂ ਨੂੰ ਚਾਹ ਪਕੌੜਿਆਂ ਦਾ ਅਤੁੱਟ ਲੰਗਰ ਚਲਾਉਣਗੇ। ਗੁਰਦੁਆਰਾ ਸਾਹਿਬ ਦੇ ਜੋੜੇ ਘਰਾਂ, ਕੜਾਹ ਪ੍ਰਸਾਦ ਕਾਊਂਟਰਾਂ ਤੋਂ ਇਲਾਵਾ ਹਰ ਤਰ੍ਹਾਂ ਪੁਖਤਾ ਇੰਤਜਾਮ ਕੀਤੇ ਗਏ ਹਨ। ਗੁਰਦੁਆਰਾ ਸਾਹਿਬ ਵਿਖੇ ਸਜਾਵਟੀ ਗੇਟ, ਦੀਪਮਾਲਾ ਤੋਂ ਇਲਾਵਾ ਗੁਰੂ ਦਰਬਾਰ ਵਿਚ ਬਸੰਤ ਜੋੜ ਮੇਲ ਨੂੰ ਸਮਰਪਿਤ ਵੱਖ ਵੱਖ ਬਸੰਤੀ ਫੁੱਲਾਂ ਦੀ ਸਜਾਵਟ ਕੀਤੀ ਗਈ।

Advertisement
Advertisement
Advertisement
Advertisement
Scroll to Top