Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 2:30 pm

+91 90915 01313 , +91 90916 01313

punjabbanni@gmail.com
punjabbani@yahoo.com

ਪੁਲਿਸ–ਬਦਮਾਸ਼ ਮੁੱਠਭੇੜ, ਮੁੱਖ ਸ਼ੂਟਰ ਗੋਲੀ ਲੱਗਣ ਨਾਲ ਜਖਮੀ, ਕੀਤਾ ਕਾਬੂ

ਪੁਲਿਸ–ਬਦਮਾਸ਼ ਮੁੱਠਭੇੜ, ਮੁੱਖ ਸ਼ੂਟਰ ਗੋਲੀ ਲੱਗਣ ਨਾਲ ਜਖਮੀ, ਕੀਤਾ ਕਾਬੂ

ਜਲੰਧਰ, 23 ਜਨਵਰੀ : ਜਲੰਧਰ ਦੇ ਨੇੜੇ ਅਲਾਵਲਪੁਰ ਰੋਡ ’ਤੇ ਪੁਲਿਸ ਅਤੇ ਬਦਮਾਸ਼ ਵਿਚਾਲੇ ਹੋਈ ਮੁੱਠਭੇੜ ਦੌਰਾਨ ਇੱਕ ਆਰੋਪੀ ਜ਼ਖਮੀ ਹੋ ਗਿਆ, ਜਿਸਨੂੰ ਬਾਅਦ ਵਿਚ ਪੁਲਸ ਅਧਿਕਾਰੀਆਂ ਨੇ ਗ੍ਰਿਫਤਾਰ ਕਰ ਲਿਆ। ਜਾਣਕਾਰੀ ਦੇ ਅਨੁਸਾਰ ਪੁਲਿਸ ਅਧਿਕਾਰੀਆਂ ਵਲੋ ਕੁਝ ਸਮਾਂ ਪਹਿਲਾਂ ਇੱਕ ਮੁਕਾਬਲੇ ਦੌਰਾਨ ਲੱਕੀ ਨਾਮਕ ਆਰੋਪੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਬਾਅਦ ਵਿੱਚ ਆਦਮਪੁਰ ਦੇ ਡੀਐਸਪੀ ਦੀ ਅਗਵਾਈ ਹੇਠ ਟੀਮਾਂ ਬਣਾਕੇ ਹੋਰ ਆਰੋਪੀਆਂ ਦੀ ਭਾਲ ਕੀਤੀ ਜਾ ਰਹੀ ਸੀ। ਇਸੀ ਕੜੀ ਵਿੱਚ ਖੁਫੀਆ ਸੂਚਨਾ ਮਿਲੀ ਕਿ ਭੁੱਲਥ ਦਾ ਰਹਿਣ ਵਾਲਾ ਮੁੱਖ ਸ਼ੂਟਰ ਲਵਪ੍ਰੀਤ ਉਰਫ਼ ਲਵੀ ਅਲਾਪੁਰ ਇਲਾਕੇ ਵਿੱਚ ਘੁੰਮ ਰਿਹਾ ਹੈ, ਜਿਸਤੋਂ ਬਾਅਦ ਕੀਤੀ ਗਈ ਕਾਰਵਾਈ ਦੌਰਾਨ ਇਹ ਮੁੱਠਭੇੜ ਵਾਪਰੀ।

ਅਧਿਕਾਰੀਆਂ ਨੇ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਤਿੰਨ ਕਾਰਾਂ ਵਿੱਚ ਆਏ ਨੌਜਵਾਨਾਂ ਵੱਲੋਂ ਇੱਕ ਪੈਟਰੋਲ ਪੰਪ ਦੇ ਬਾਹਰ ਫਾਇਰਿੰਗ ਕੀਤੀ ਗਈ ਸੀ, ਜਿਸ ਵਿੱਚ ਦੋ ਲੋਕ ਜ਼ਖਮੀ ਹੋਏ ਸਨ। ਉਸ ਮਾਮਲੇ ਨੂੰ ਲੈ ਕੇ ਇਹ ਵਿਅਕਤੀ ਲੋੜੀਦੇ ਸਨ, ਜਿਨਾਂ ਲਈ ਛਾਪਾਮਾਰੀ ਕੀਤੀ ਜਾ ਰਹੀ ਸੀ। ਅੱਜ ਉਨਾ ਇਨਾ ਨੂੰ ਕਾਬੂ ਕਰ ਲਿਆ ਗਿਆ ਹੈ।

 

Scroll to Top