Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 3:30 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਪਟਿਆਲਾ ਜ਼ਿਲ੍ਹੇ ਦੀਆਂ ਹੜ੍ਹਾਂ ਨਾਲ ਨੁਕਸਾਨੀਆਂ ਸੜਕਾਂ ਦਾ ਮਾਮਲਾ

ਦੁਆਰਾ: Punjab Bani ਪ੍ਰਕਾਸ਼ਿਤ :Tuesday, 29 August, 2023, 06:52 PM

ਪਟਿਆਲਾ ਜ਼ਿਲ੍ਹੇ ਦੀਆਂ ਹੜ੍ਹਾਂ ਨਾਲ ਨੁਕਸਾਨੀਆਂ ਸੜਕਾਂ ਦਾ ਮਾਮਲਾ
-ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਵਿਧਾਇਕਾਂ ਅਜੀਤਪਾਲ ਸਿੰਘ ਕੋਹਲੀ ਤੇ ਕੁਲਵੰਤ ਸਿੰਘ ਸਮੇਤ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਨਾਲ ਮੁਲਾਕਾਤ
-ਪਟਿਆਲਾ ਜ਼ਿਲ੍ਹੇ ਦੀਆਂ ਹੜ੍ਹਾਂ ਨਾਲ ਨੁਕਸਾਨੀਆਂ ਸੜਕਾਂ ਦੀ ਜਲਦ ਹੋਵੇਗੀ ਮੁਰੰਮਤ-ਹਰਭਜਨ ਸਿੰਘ ਈ.ਟੀ.ਓ.
-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦਾ ਹਰ ਹਾਲ ਰੱਖ ਰਹੀ ਹੈ ਖਿਆਲ-ਜੌੜਾਮਾਜਰਾ
ਪਟਿਆਲਾ, 29 ਅਗਸਤ:
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਟਿਆਲਾ ਜ਼ਿਲ੍ਹੇ ਦੀਆਂ ਹੜ੍ਹਾਂ ਨਾਲ ਨੁਕਸਾਨੀਆਂ ਸੜਕਾਂ ਦੀ ਮੁਰੰਮਤ ਲਈ ਵਿਧਾਇਕਾਂ ਸ. ਅਜੀਤਪਾਲ ਸਿੰਘ ਕੋਹਲੀ ਅਤੇ ਸ. ਕੁਲਵੰਤ ਸਿੰਘ ਸ਼ੁਤਰਾਣਾ ਨੂੰ ਨਾਲ ਲੈਕੇ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨਾਲ ਮੁਲਾਕਾਤ ਕੀਤੀ।
ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਅਤੇ ਵਿਧਾਇਕਾਂ ਸ. ਅਜੀਤਪਾਲ ਸਿੰਘ ਕੋਹਲੀ ਅਤੇ ਸ. ਕੁਲਵੰਤ ਸਿੰਘ ਨੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੂੰ ਜਾਣੂ ਕਰਵਾਇਆ ਕਿ ਪੰਜਾਬ ਵਿੱਚ ਪਿਛਲੇ ਦਿਨੀਂ ਆਏ ਹੜ੍ਹਾਂ ਕਰਕੇ ਪਟਿਆਲਾ ਜ਼ਿਲ੍ਹੇ ਅੰਦਰ ਵੀ ਸੜਕਾਂ ਅਤੇ ਹੋਰ ਬੁਨਿਆਦੀ ਢਾਂਚੇ ਦਾ ਚੋਖਾ ਨੁਕਸਾਨ ਹੋਇਆ ਹੈ।
ਸ. ਜੌੜਾਮਾਜਰਾ ਨੇ ਦੱਸਿਆ ਕਿ ਹੜ੍ਹਾਂ ਨੇ ਪਟਿਆਲਾ ਜ਼ਿਲ੍ਹੇ ਦੇ ਹਲਕੇ ਘਨੌਰ, ਸਨੌਰ, ਸਮਾਣਾ ਅਤੇ ਸ਼ੁਤਰਾਣਾ ਦੇ ਵਿੱਚ ਕਾਫ਼ੀ ਜਿਆਦਾ ਨੁਕਸਾਨ ਕੀਤਾ ਹੈ ਜਿਸ ਕਰਕੇ ਪਿੰਡਾਂ ਨੂੰ ਜੋੜਦੀਆਂ ਸੰਪਰਕ ਸੜਕਾਂ ਤੇ ਮੁੱਖ ਸੜਕਾਂ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸੜਕਾਂ ਦੇ ਨੁਕਸਾਨੇ ਜਾਣ ਕਰਕੇ ਲੋਕਾਂ ਨੂੰ ਬਹੁਤ ਜ਼ਿਆਦਾ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਲਈ ਇਨ੍ਹਾਂ ਸੜਕਾਂ ਦੀ ਮੁਰੰਮਤ ਤੁਰੰਤ ਕਰਵਾਈ ਜਾਵੇ।
ਇਸ ‘ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਪਣੇ ਤੌਰ ‘ਤੇ ਹੀ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਤੁਰੰਤ ਮਦਦ ਕੀਤੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪਟਿਆਲਾ ਜ਼ਿਲ੍ਹੇ ਅੰਦਰ ਵੀ ਨੁਕਸਾਨੀਆਂ ਸੜਕਾਂ ਤੇ ਪੁੱਲਾਂ ਆਦਿ ਬਾਰੇ ਅਨੁਮਾਨ ਪ੍ਰਾਪਤ ਹੋ ਚੁੱਕੇ ਹਨ ਅਤੇ ਇਨ੍ਹਾਂ ਦੀ ਮੁਰੰਮਤ ਤੇ ਖ਼ਤਮ ਹੋਈਆਂ ਸੜਕਾਂ ਦੁਬਾਰਾ ਬਣਾਉਣ ਦਾ ਕੰਮ ਜੰਗੀ ਪੱਧਰ ‘ਤੇ ਬਹੁਤ ਜਲਦੀ ਸ਼ੁਰੂ ਹੋਣ ਜਾ ਰਿਹਾ ਹੈ।
ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਆਪਣੇ ਸਰੋਤਾਂ ਨਾਲ ਸੜਕਾਂ ਦੀ ਮੁਰੰਮਤ ਦਾ ਕੰਮ ਕਰਵਾਇਆ ਜਾਵੇਗਾ ਉਥੇ ਹੀ ਕੇਂਦਰ ਸਰਕਾਰ ਤੋਂ ਵੀ ਵੱਧ ਤੋਂ ਵੱਧ ਮਦਦ ਲੈ ਕੇ ਲੋਕਾਂ ਨੂੰ ਤੁਰੰਤ ਰਾਹਤ ਪਹੁੰਚਾਉਣ ਲਈ ਯਤਨ ਜਾਰੀ ਹਨ।
ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਲੋਕਾਂ ਦਾ ਖੁਦ ਖਿਆਲ ਰੱਖ ਰਹੇ ਹਨ। ਇਸ ਮੌਕੇ ਵਿਧਾਇਕ ਸ. ਅਜੀਤਪਾਲ ਸਿੰਘ ਕੋਹਲੀ ਅਤੇ ਸ. ਕੁਲਵੰਤ ਸਿੰਘ ਸ਼ੁਤਰਾਣਾ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨੁਕਸਾਨੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਵੀ ਜਲਦੀ ਹੀ ਕਰਵਾਇਆ ਜਾਵੇਗਾ।



Scroll to Top