Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 7:57 am

+91 90915 01313 , +91 90916 01313

punjabbanni@gmail.com
punjabbani@yahoo.com

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ' ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ' ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ

ਪਟਿਆਲਾ , 30 ਜਨਵਰੀ : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ ਮਾਨ ਨੇ ਜ਼ਿਲ੍ਹੇ ਦੇ ਬੀ ਡੀ ਪੀ ਓਜ਼, ਵੱਖ-ਵੱਖ ਵਿਭਾਗਾਂ ਦੇ ਕਾਰਜਕਾਰੀ ਇੰਜੀਨੀਅਰਾਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਇਕ ਸਮੀਖਿਆ ਮੀਟਿੰਗ ਕਰਕੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਇਸ ਮੀਟਿੰਗ ਦਾ ਮਕਸਦ ਪਿੰਡਾਂ ਦੇ ਸਮੁੱਚੇ ਵਿਕਾਸ ਨੂੰ ਤੇਜ਼ ਕਰਨਾ ਅਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਸੁਚੱਜੇ ਢੰਗ ਨਾਲ ਮੁਹੱਈਆ ਕਰਵਾਉਣਾ ਸੀ।
ਮੀਟਿੰਗ ਦੌਰਾਨ ਲਿੰਕ ਰੋਡਾਂ ਦੀ ਮੁਰੰਮਤ ਅਤੇ ਨਿਰਮਾਣ, ਅਣਅਧਿਕਾਰਤ ਉਸਾਰੀਆਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ, ਸੀਵਰੇਜ ਬੋਰਡ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ ਗਈ। ਇਸ ਤੋਂ ਇਲਾਵਾ ਡਰੇਨਜ਼ ਵਿਭਾਗ ਵੱਲੋਂ ਨਿਕਾਸੀ ਪ੍ਰਬੰਧ, ਵਣ ਵਿਭਾਗ ਦੇ ਰੁੱਖ ਲਗਾਉਣ ਅਤੇ ਵਾਤਾਵਰਣ ਸੁਰੱਖਿਆ ਸੰਬੰਧੀ ਉਪਰਾਲਿਆਂ, ਖੇਤੀਬਾੜੀ ਵਿਭਾਗ ਵੱਲੋਂ ਚਲ ਰਹੇ ਪ੍ਰੋਜੈਕਟਾਂ ਅਤੇ ਸਹਿਕਾਰਤਾ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਲਈ ਗਈ।
ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਅਤੇ ਪਾਰਦਰਸ਼ੀ ਢੰਗ ਨਾਲ ਪੂਰੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਵੱਖ-ਵੱਖ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਕੇ ਪਿੰਡਾਂ ਨੂੰ ਸੁੰਦਰ, ਸਾਫ਼-ਸੁਥਰਾ ਅਤੇ ਵਿਕਸਿਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਮੂਹ ਬੀ ਡੀ ਪੀ ਓਜ਼ ਮੌਜੂਦ ਸਨ।
Advertisement
Advertisement
Advertisement
Advertisement
Scroll to Top