Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 7:57 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਦੇ ਨਵੀਨੀਕਰਨ ਪ੍ਰਾਜੈਕਟਾਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਦੇ ਨਵੀਨੀਕਰਨ ਪ੍ਰਾਜੈਕਟਾਂ ਦਾ ਜਾਇਜ਼ਾ

ਪਟਿਆਲਾ, 30 ਜਨਵਰੀ : ਪਟਿਆਲਾ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਪਟਿਆਲਾ ਦੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਦੇ ਨਵੀਨੀਕਰਨ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਮੰਦਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਮੰਦਰ ਦੀ ਐਡਵਾਇਜਰੀ ਮੈਨੇਜਿੰਗ ਕਮੇਟੀ ਦੇ ਮੈਂਬਰਾਂ ਸੀ.ਏ. ਅਜੇ ਅਲੀਪੁਰੀਆ, ਸੰਜੇ ਸਿੰਗਲਾ, ਡਾ. ਰਾਜ ਕੁਮਾਰ ਗੁਪਤਾ ਤੇ ਏ.ਡੀ.ਸੀ. (ਜ) ਸਿਮਰਪ੍ਰੀਤ ਕੌਰ ਸਮੇਤ ਲੋਕ ਨਿਰਮਾਣ, ਡਰੇਨੇਜ, ਨਗਰ ਨਿਗਮ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਮੰਦਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਰੰਭ ਕਰਵਾਏ ਗਏ ਵਿਕਾਸ ਪ੍ਰਾਜੈਕਟਾਂ ਦੇ ਕੰਮਾਂ ਦੀ ਸਮੀਖਿਆ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਖ਼ੁਦ ਇਨ੍ਹਾਂ ਕੰਮਾਂ ਦੀ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਮੰਦਰ ਦਾ ਕੰਮ ਹੋਣ ਕਰਕੇ ਸਾਰੇ ਅਧਿਕਾਰੀ ਇਸ ਕੰਮ ਨੂੰ ਸੇਵਾ ਮੰਨਕੇ ਪੂਰੀ ਤਰ੍ਹਾਂ ਸਮਰਪਿਤ ਭਾਵਨਾ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹਨ ਅਤੇ ਸਾਰੇ ਕੰਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਿਥੇ ਗਏ ਸਮੇਂ ਮੁਤਾਬਕ ਇੱਕ ਸਾਲ ਦੇ ਅੰਦਰ-ਅੰਦਰ ਪੂਰੇ ਕਰ ਲਏ ਜਾਣਗੇ।

ਵਰਜੀਤ ਵਾਲੀਆ ਨੇ ਇਸ ਮੌਕੇ ਸ੍ਰੀ ਕਾਲੀ ਮਾਤਾ ਮੰਦਰ ਨੂੰ ਨਵਾਂ ਰੂਪ ਦੇਣ ਸਮੇਤ ਮੰਦਰ ਦੇ ਸਰੋਵਰ ਸਾਫ਼ ਨਹਿਰੀ ਪਾਣੀ ਦੀ ਸਪਲਾਈ, ਸੀਵਰੇਜ ਤੇ ਡਰੇਨੇਜ ਸਰੋਵਰ ਦੇ ਆਲੇ-ਦੁਆਲੇ ਬਣਨ ਵਾਲੇ ਨਵੇਂ ਰਸਤੇ ਲਈ ਆਰ.ਸੀ.ਸੀ. ਦੇ ਕੰਮ, ਪ੍ਰਵੇਸ਼ ਦੁਆਰ ਅਤੇ ਸਰੋਵਰ ਦਾ ਨਿਰਮਾਣ, 6 ਬਿਲਡਿੰਗ ਬਲਾਕ ਸਮੇਤ ਚੱਲ ਰਹੇ ਆਮ ਆਦਮੀ ਕਲੀਨਿਕਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਰੂਹਾਨੀ ਕੇਂਦਰ ਨੂੰ ਪੰਜਾਬ ਦੇ ਇੱਕ ਵਾਸਤੂ ਕਲਾ ਦੇ ਨਮੂਨੇ ਵਜੋਂ ਵਿਕਸਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਉਨ੍ਹਾਂ ਦੱਸਿਆ ਕਿ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਲਗਾਤਾਰ ਬੈਠਕਾਂ ਤੇ ਦੌਰੇ ਕੀਤੇ ਜਾਣਗੇ।

Advertisement
Advertisement
Advertisement
Advertisement
Scroll to Top