Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Monday, 29 Jun 2026 | 7:05 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਨੈਸ਼ਨਲ ਟੈਰਿਨ ਬਾਈਕ ਚੈਂਪੀਅਨਸ਼ਿਪ ਲਈ ਪੰਜਾਬ ਟੀਮ ਦੀ ਚੋਣ ਸਬੰਧੀ ਟਰਾਇਲ ਸਫਲਤਾਪੂਰਵਕ ਸੰਪੰਨ

ਦੁਆਰਾ: Punjab Bani ਪ੍ਰਕਾਸ਼ਿਤ :Friday, 30 January, 2026, 07:28 PM

ਪਟਿਆਲਾ, 30 ਜਨਵਰੀ – ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ ਪੰਜਾਬ ਵਿੱਚ ਸਾਈਕਲਿੰਗ ਖੇਡ ਦੇ ਪ੍ਰਬੰਧਨ ਅਤੇ ਵਿਕਾਸ ਲਈ ਬਣਾਈ ਗਈ ਐੱਡਹਾਕ ਕਮੇਟੀ ਦੀ ਦੇਖ-ਰੇਖ ਅਤੇ ਦਿਸ਼ਾ-ਨਿਰਦੇਸ਼ ਹੇਠ ਨੈਸ਼ਨਲ ਟੈਰਿਨ ਬਾਈਕ (ਐਮ.ਟੀ.ਬੀ.) ਚੈਂਪਿਅਨਸ਼ਿਪ ਲਈ ਪੰਜਾਬ ਦੀ ਟੀਮ ਦੀ ਚੋਣ ਕਰਨ ਵਾਸਤੇ ਟਰਾਇਲ ਜਾਗੋ-ਅਕਾਲ ਅਕੈਡਮੀ ਰੋਡ, ਪਿੰਡ ਕਲਵਾਂ, ਜੋਤੀ ਸਿਟੀ ਨੇੜੇ ਕਰਵਾਏ ਗਏ। ਇਸ ਦੌਰਾਨ ਲੁਧਿਆਣਾ, ਪਟਿਆਲਾ, ਫਤਹਿਗੜ੍ਹ ਸਾਹਿਬ, ਮੋਹਾਲੀ, ਹੋਸ਼ਿਆਰਪੁਰ, ਸੰਗਰੂਰ, ਬਠਿੰਡਾ, ਅੰਮ੍ਰਿਤਸਰ ਸਮੇਤ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ਦੇ 74 ਤੋਂ ਵੱਧ ਸਾਈਕਲਿਸਟਾਂ ਨੇ ਹਿੱਸਾ ਲਿਆ।
ਇਹ ਜਾਣਕਾਰੀ ਸਾਂਝੀ ਕਰਦਿਆਂ ਸ਼੍ਰੀ ਸ਼ੈਲੇੰਦਰ ਪਾਠਕ, ਚੇਅਰਮੈਨ, ਐਡ-ਹੌਕ ਕਮੇਟੀ (ਸਾਈਕਲਿੰਗ ਪੰਜਾਬ) ਅਤੇ ਸੰਯੁਕਤ ਸਕੱਤਰ, ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ (ਸੀਐਫਆਈ) ਨੇ ਦੱਸਿਆ ਕਿ ਪ੍ਰੈਜ਼ੀਡੈਂਟ ਕਮਿਸ਼ਨਰ ਪੈਨਲ (ਪੀ.ਸੀ.ਪੀ.) ਡਾ. ਧਰਮਿੰਦਰ ਲਾਂਬਾ ਦੀ ਦੇਖ ਰੇਖ ਵਿੱਚ ਹੋਏ
ਟਰਾਇਲਾਂ ਵਿੱਚ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਵੱਖ ਵੱਖ ਉਮਰ ਵਰਗਾਂ ਦੇ ਲੜਕੇ ਅਤੇ ਲੜਕੀਆਂ ਦੀ ਵੱਡੀ ਗਿਣਤੀ ਨੇ ਉਤਸ਼ਾਹ ਨਾਲ ਭਾਗ ਲਿਆ। ਟਰਾਇਲਾਂ ਦੌਰਾਨ ਖਿਡਾਰੀਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਟਾਈਮ ਟਰਾਇਲ ਦੇ ਆਧਾਰ ’ਤੇ ਕੀਤਾ ਗਿਆ।
ਅੱਜ ਕਰਵਾਏ ਟਰਾਇਲਾਂ ਵਿੱਚ ਮੈਨ ਅਲੀਟ ਵਰਗ ਵਿੱਚ ਲੁਧਿਆਣਾ ਦੇ ਮੁਹੰਮਦ ਨਸੀਰੂ ਨੇ ਪਹਿਲਾ ਸਥਾਨ, ਮੈਨ ਅੰਡਰ 23 ਵਿੱਚ ਪਹਿਲਾ ਸਥਾਨ ਪਟਿਆਲਾ ਦੇ ਯੁਵਰਾਜ ਸਿੰਘ, ਲੁਧਿਆਣਾ ਦੇ ਅਮਿਤ ਸਿੰਘ ਨੇ ਦੂਜਾ ਅਤੇ ਅੰਮ੍ਰਿਤਸਰ ਦੇ ਜਸਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਮੈਨ ਜੂਨੀਅਰ ਵਰਗ ਵਿੱਚ ਪਹਿਲਾ ਸਥਾਨ ਲੁਧਿਆਣਾ ਦੇ ਸੋਹੇਲ ਅਹਿਮਦ, ਦੂਜਾ ਸਥਾਨ ਮੋਹਾਲੀ ਦੇ ਅਭੈ ਪਰਤਾਪ ਸਿੰਘ ਅਤੇ ਤੀਜਾ ਸਥਾਨ ਪਟਿਆਲਾ ਦੇ ਕਰਮਨਪ੍ਰੀਤ ਸਿੰਘ ਨੇ ਹਾਸਲ ਕੀਤਾ।
ਮਹਿਲਾ ਅਲੀਟ ਵਿੱਚ ਮੋਹਾਲੀ ਦੀ ਦਮਨਦੀਪ ਕੌਰ ਅਤੇ ਦੂਜਾ ਸਥਾਨ ਅੰਮ੍ਰਿਤਸਰ ਦੀ ਮਨਰੋਜ਼ਦੀਪ ਕੌਰ ਪੰਨੂ ਨੇ ਦੂਜਾ ਸਥਾਨ ਹਾਸਲ ਕੀਤਾ। ਵਿਮੈਨ ਜੂਨੀਅਰ ਵਰਗ ਵਿੱਚ ਲੁਧਿਆਣਾ ਦੀ ਅੰਕਿਤਾ ਨੇ ਪਹਿਲਾ ਅਤੇ ਲੁਧਿਆਣਾ ਦੀ ਬਲਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਯੂਥ ਬੋਆਇਜ਼ ਵਰਗ ਵਿੱਚ ਅੰਮ੍ਰਿਤਸਰ ਦੇ ਵਿਸ਼ਵਜੀਤ ਸਿੰਘ ਪੰਨੂ ਨੇ ਪਹਿਲਾ, ਲੁਧਿਆਣਾ ਦੇ ਪ੍ਰੀਆਂਸ਼ੂ ਮੌਰਿਆ ਨੇ ਦੂਜਾ ਅਤੇ ਸੰਗਰੂਰ ਦੇ ਪ੍ਰਭਜੋਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।
ਸਬ ਜੂਨੀਅਰ ਲੜਕੇ ਵਰਗ ਵਿੱਚ ਪਟਿਆਲਾ ਦੇ ਏਕਮਜੀਤ ਸਿੰਘ ਸ਼ਾਹੀ ਨੇ ਪਹਿਲਾ, ਪਟਿਆਲਾ ਦੇ ਗੁਰਤਰਨ ਸਿੰਘ ਨੇ ਦੂਜਾ ਅਤੇ ਬਠਿੰਡਾ ਦੇ ਸੁਮੇਰ ਨੇ ਤੀਜਾ ਸਥਾਨ ਹਾਸਲ ਕੀਤਾ।
ਸਬ ਜੂਨੀਅਰ ਲੜਕੀਆਂ ਉਮਰ ਵਰਗ ਵਿੱਚ ਲੁਧਿਆਣਾ ਦੀ ਅਨਸ਼ਿਕਾ ਨੇ ਪਹਿਲਾ, ਲੁਧਿਆਣਾ ਦੀ ਪ੍ਰੀਤੀ ਨੇ ਦੂਜਾ ਅਤੇ ਲੁਧਿਆਣਾ ਦੀ ਹੀ ਨੇਹਾ ਕੁਮਾਰੀ ਨੇ ਤੀਜਾ ਸਥਾਨ ਹਾਸਲ ਕੀਤਾ। ਐੱਡਹਾਕ ਕਮੇਟੀ ਦੇ ਮੈਂਬਰਾਂ ਅਤੇ ਤਜਰਬੇਕਾਰ ਕੋਚਾਂ ਵੱਲੋਂ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਟਰਾਇਲ ਪ੍ਰਕਿਰਿਆ ਸੰਪੰਨ ਕੀਤੀ ਗਈ। ਟਰਾਇਲਾਂ ਦੌਰਾਨ ਸੁਰੱਖਿਆ ਮਾਪਦੰਡਾਂ ਦੀ ਪੂਰੀ ਪਾਲਣਾ ਕੀਤੀ ਗਈ ਅਤੇ ਖਿਡਾਰੀਆਂ ਲਈ ਜ਼ਰੂਰੀ ਪ੍ਰਬੰਧ ਯਕੀਨੀ ਬਣਾਏ ਗਏ।
ਐੱਡਹਾਕ ਕਮੇਟੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਟਰਾਇਲਾਂ ਦਾ ਮੁੱਖ ਉਦੇਸ਼ ਪੰਜਾਬ ਦੇ ਪ੍ਰਤਿਭਾਸ਼ਾਲੀ ਸਾਈਕਲਿੰਗ ਖਿਡਾਰੀਆਂ ਦੀ ਪਹਿਚਾਣ ਕਰਨਾ ਅਤੇ ਉਨ੍ਹਾਂ ਨੂੰ ਰਾਸ਼ਟਰੀ ਪੱਧਰ ’ਤੇ ਆਪਣੀ ਕਾਬਲੀਅਤ ਦਰਸਾਉਣ ਲਈ ਮੌਕਾ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਟੀਮ ਨੂੰ ਆਉਣ ਵਾਲੀ ਨੈਸ਼ਨਲ ਮਾਊਂਟੇਨ ਟੈਰਿਨ ਬਾਈਕ ਚੈਂਪਿਅਨਸ਼ਿਪ ਵਿੱਚ ਮਜ਼ਬੂਤ ਦਾਅਵੇਦਾਰ ਬਣਾਉਣ ਲਈ ਚੁਣੇ ਗਏ ਖਿਡਾਰੀਆਂ ਨੂੰ ਅੱਗੇ ਹੋਰ ਤਿਆਰੀ ਅਤੇ ਮਾਰਗਦਰਸ਼ਨ ਦਿੱਤਾ ਜਾਵੇਗਾ। ਐੱਡਹਾਕ ਕਮੇਟੀ ਨੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ, ਸਾਰੇ ਭਾਗੀਦਾਰ ਖਿਡਾਰੀਆਂ, ਕੋਚਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬੇ ਵਿੱਚ ਸਾਈਕਲਿੰਗ ਖੇਡ ਨੂੰ ਹੋਰ ਉਚਾਈਆਂ ’ਤੇ ਲਿਜਾਣ ਲਈ ਇਸ ਤਰ੍ਹਾਂ ਦੇ ਉਪਰਾਲੇ ਲਗਾਤਾਰ ਜਾਰੀ ਰਹਿਣਗੇ।
ਇਸ ਦੌਰਾਨ ਸੁਸਾਇਟੀ ਫਾਰ ਸਪੋਰਟਸ ਪਰਸਨ ਵੈਲਫੇਅਰ ਦੇ ਜਥੇਦਾਰ ਬੂਟਾ ਸਿੰਘ ਅਤੇ ਅੰਬਰ ਇੰਟਰਪ੍ਰਾਈਜ਼ਿਜ਼ ਲਿਮਟਡ ਦੇ ਨੁਮਾਇੰਦਿਆਂ ਨੇ ਭਰੋਸਾ ਦਿੱਤਾ ਕਿ ਨੈਸ਼ਨਲ ਖੇਡਣ ਜਾਣ ਵਾਲੀ ਪੰਜਾਬ ਦੀ ਟੀਮ ਨੂੰ ਉਤਸ਼ਾਹਤ ਕਰਨ ਲਈ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਇੰਸਪੈਕਟਰ ਬਲਵਿੰਦਰ ਸਿੰਘ ਦਾ ਵੀ ਵਿਸ਼ੇਸ਼ ਸਹਿਯੋਗ ਰਿਹਾ। ਇਸ ਮੌਕੇ ਐੱਡਹਾਕ ਕਮੇਟੀ ਦੇ ਮੈਂਬਰ ਮਨੀਸ਼ ਸਾਹਨੀ, ਤਕਨੀਕੀ ਅਧਿਕਾਰੀ ਰਾਜਵਿੰਦਰ ਕੌਰ, ਸ਼ਰੇਨੂ, ਸੰਦੀਪ ਕੌਰ, ਭੁਪਿੰਦਰ ਸਿੰਘ ਸਮੇਤ ਸਾਰੇ ਜ਼ਿਲ੍ਹਿਆਂ ਦੇ ਖਿਡਾਰੀ, ਕੋਚ ਸਾਹਿਬਾਨ, ਖਿਡਾਰੀਆਂ ਦੇ ਮਾਤਾ ਪਿਤਾ ਅਤੇ ਦਰਸ਼ਕ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।



Scroll to Top