Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 3:26 pm

+91 90915 01313 , +91 90916 01313

punjabbanni@gmail.com
punjabbani@yahoo.com

ਬਰਫਬਾਰੀ ਤੇ ਤੂਫਾਨ : ਸ੍ਰੀਨਗਰ ਹਵਾਈ ਅੱਡੇ ’ਤੇ 50 ਉਡਾਣਾਂ ਰੱਦ

ਬਰਫਬਾਰੀ ਤੇ ਤੂਫਾਨ : ਸ੍ਰੀਨਗਰ ਹਵਾਈ ਅੱਡੇ ’ਤੇ 50 ਉਡਾਣਾਂ ਰੱਦ

ਸ੍ਰੀਨਗਰ, 23 ਜਨਵਰੀ : ਪਿਛਲੇ ਦੋ ਦਿਨਾਂ ਤੋ ਹੋਰ ਰਹੀ ਭਾਰੀ ਬਰਫਬਾਰੀ ਤੇ ਤੂਫਾਨ ਦੇ ਕਾਰਨ ਜਿਥੇ ਲੋਕਾਂ ਦਾ ਜੀਵਨ ਅਸਤ ਵਿਅਸਤ ਹੋਇਆ ਪਿਆ ਹੈ, ਉਥੇ ਇਸ ਬਰਫਬਾਰੀ ਕਾਰਨ ਸ੍ਰੀਨਗਰ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਲਗਪਗ 50 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਵਿੱਚ 25 ਆਉਣ ਵਾਲੀਆਂ ਅਤੇ 25 ਜਾਣ ਵਾਲੀਆਂ ਉਡਾਣਾਂ ਸ਼ਾਮਲ ਹਨ। ਕੁਝ ਹੋਰ ਉਡਾਣਾਂ ਦੇ ਚੱਲਣ ਦੀ ਸੰਭਾਵਨਾ ਖਰਾਬ ਮੌਸਮ ਕਾਰਨ ਨਹੀਂ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਯਾਤਰੀਆਂ ਨੂੰ ਆਪਣੀਆਂ ਸੰਬੰਧਤ ਏਅਰਲਾਈਨਾਂ ਨਾਲ ਸੰਪਰਕ ਵਿੱਚ ਰਹਿਣ ਅਤੇ ਅਪਡੇਟਸ ਜਾਂ ਵਿਕਲਪਿਕ ਪ੍ਰਬੰਧਾਂ ਦੀ ਜਾਂਚ ਕਰਨ ਦੀ ਸਲਾਹ ਦਿੱਤੀ ਹੈ। ਹਵਾਈ ਅੱਡੇ ’ਤੇ ਸੁਰੱਖਿਆ ਅਤੇ ਰਾਹਦਾਰੀ ਸੰਬੰਧੀ ਪ੍ਰਬੰਧ ਵਧਾ ਦਿੱਤੇ ਗਏ ਹਨ।

ਦੂਸਰੇ ਪਾਸੇ ਮੌਸਮ ਮਾਹਿਰਾਂ ਨੇ ਦੱਸਿਆ ਕਿ ਖਰਾਬ ਮੌਸਮ ਅਤੇ ਹਵਾਈ ਅੱਡੇ ’ਤੇ ਲਗਾਤਾਰ ਹੋ ਰਹੀ ਬਰਫ਼ਬਾਰੀ ਕਾਰਨ ਏਅਰਲਾਈਨਾਂ ਨੇ ਉਡਾਣਾਂ ਰੱਦ ਕਰਨ ਦਾ ਫੈਸਲਾ ਕੀਤਾ। ਉਡਾਣਾਂ ਰੱਦ ਹੋਣ ਨਾਲ ਸੈਂਕੜੇ ਯਾਤਰੀ ਫਸ ਗਏ ਹਨ, ਜਿਨ੍ਹਾਂ ਵਿੱਚ ਜ਼ਿਆਦਾਤਰ ਅਜਿਹੇ ਸੈਲਾਨੀ ਹਨ ਜੋ ਵੀਕਐਂਡ ਅਤੇ ਗਣਤੰਤਰ ਦਿਵਸ ਦੀ ਛੁੱਟੀ ਵਾਪਸ ਜਾਣ ਲਈ ਸ੍ਰੀਨਗਰ ਆਏ ਸਨ, ਜਿਨਾ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

 

Scroll to Top