Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 3:26 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਨੇ ਕੀਤਾ ਸੰਸਕਾਰ

ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਨੇ ਕੀਤਾ ਸੰਸਕਾਰ

ਬਰਨਾਲਾ, 27 ਜਨਵਰੀ : ਕੈਨੇਡਾ ਅੰਦਰ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦੀ ਦੁਖਦ ਖਬਰ ਸਾਹਮਣੇ ਆਈ ਹੈ। ਜਿਕਰਯੋਗ ਹੈ ਕਿ ਬਰਨਾਲਾ ਦੇ ਮਹਿਲ ਕਲਾਂ ਦੇ ਪਿੰਡ ਗੁਰਮ ਵਿੱਚ 23 ਸਾਲਾ ਰਾਜਪ੍ਰੀਤ ਸਿੰਘ ਜਿਸਦੀ ਕੈਨੇਡਾ ਵਿਚ ਬਿਮਾਰੀ ਕਾਰਨ ਮੌਤ ਹੋ ਗਈ।

ਮ੍ਰਿਤਕ, ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਛੋਟੇ ਕਿਸਾਨ ਪਰਿਵਾਰ ਨਾਲ ਸਬੰਧ ਰੱਖਦਾ ਸੀ। ਢਾਈ ਸਾਲ ਪਹਿਲਾਂ ਉਸਨੇ ਆਪਣੇ ਮਾਪਿਆਂ ਦੇ ਸੁਪਨੇ ਨੂੰ ਪੂਰਾ ਕਰਨ ਲਈ ਕੈਨੇਡਾ ਦੇ ਬਰੈਂਪਟਨ ਵਿੱਚ ਪੜ੍ਹਾਈ ਕਰਨ ਲਈ ਵਿਦੇਸ਼ ਜਾਣ ਦਾ ਫੈਸਲਾ ਕੀਤਾ ਸੀ। ਇਲਾਜ ਦੌਰਾਨ ਉਸਦੀ ਮੌਤ ਹੋ ਗਈ।

ਰਾਜਪ੍ਰੀਤ ਦੇ ਪਿਤਾ ਕੁਲਵੰਤ ਸਿੰਘ, ਜੋ ਇੱਕ ਨਿੱਜੀ ਬੱਸ ਡਰਾਈਵਰ ਹਨ, ਨੇ ਆਪਣੀ ਜ਼ਮੀਨ ਗਿਰਵੀ ਰੱਖ ਕੇ 23 ਲੱਖ ਰੁਪਏ ਦਾ ਕਰਜ਼ਾ ਲਿਆ ਸੀ ਤਾਂ ਕਿ ਆਪਣੇ ਇਕਲੌਤੇ ਪੁੱਤਰ ਦਾ ਭਵਿੱਖ ਸੁਰੱਖਿਅਤ ਕੀਤਾ ਜਾ ਸਕੇ। ਇਸ ਦੁਖਦਾਈ ਘਟਨਾ ਨੇ ਪਰਿਵਾਰ ਨੂੰ ਪੂਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਪਰਿਵਾਰ ਨੇ ਸਰਕਾਰ ਕੋਲੋ ਮਦਦ ਦੀ ਗੁਹਾਰ ਲਗਾਈ ਹੈ ਤਾਂ ਜੋ ਉਹ ਕਰਜਾ ਉਤਾਰ ਸਕਣ।

Scroll to Top