Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 8:27 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਸਕੂਲ ਬੱਸ ਹਾਦਸਾਗ੍ਰਸਤ ਹੋਣ ਕਾਰਨ ਕਈ ਵਿਦਿਆਰਥੀ ਹੋਏ ਜਖਮੀ

ਦੁਆਰਾ: Punjab Bani ਪ੍ਰਕਾਸ਼ਿਤ :Tuesday, 27 January, 2026, 07:34 PM

ਕਾਂਗੜਾ, 27 ਜਨਵਰੀ : ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਵਿੱਚ ਇਕ ਨਿਜੀ ਸਕੂਲ ਬਸ ਦੇ ਹਾਦਸਾਗ੍ਰਸਤ ਹੋ ਜਾਣ ਦੇ ਕਾਰਨ ਕਈ ਵਿਦਿਆਰਥੀਆਂ ਦੇ ਜਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੂਸਾਰ ਇਹ ਹਾਦਸਾ ਜੈਸਿੰਘਪੁਰ ਉਪ-ਮੰਡਲ ਦੇ ਸ਼ਿਵਨਗਰ ਨੇੜੇ ਲਾਹਟ–ਸ਼ਿਵਨਗਰ ਲਿੰਕ ਰੋਡ ’ਤੇ ਵਾਪਰਿਆ, ਜਿਥੇ ਬੱਸ ਵਿੱਚ ਸਵਾਰ ਵਿਦਿਆਰਥੀ, ਦੋ ਅਧਿਆਪਕ, ਡਰਾਈਵਰ ਅਤੇ ਕੰਡਕਟਰ ਹਾਦਸੇ ਦੌਰਾਨ ਜ਼ਖਮੀ ਹੋ ਗਏ। ਹਾਦਸੇ ਦੇ ਕਾਰਣਾਂ ਬਾਰੇ ਅਜੇ ਤੱਕ ਸਪਸ਼ਟ ਜਾਣਕਾਰੀ ਸਾਹਮਣੇ ਨਹੀਂ ਆ ਸਕੀ ਹੈ।

ਇਸ ਹਾਦਸੇ ਤੋ ਉਪਰੰਤ ਜ਼ਖਮੀਆਂ ਨੂੰ ਤੁਰੰਤ ਮੁੱਢਲੀ ਸਹਾਇਤਾ ਦੇਣ ਉਪਰੰਤ ਪਾਲਮਪੁਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਤੁਰੰਤ ਬਚਾਅ ਕਾਰਵਾਈ ਸ਼ੁਰੂ ਕੀਤੀ। ਪੁਲਿਸ ਵੱਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਬੱਸ ਪਲਟਣ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।



Scroll to Top