Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 4:34 pm

+91 90915 01313 , +91 90916 01313

punjabbanni@gmail.com
punjabbani@yahoo.com

ਡੇਰਾ ਬਾਬਾ ਨਾਨਕ ਵਿੱਚ ਸਵੇਰੇ-ਸਵੇਰੇ ਗੋਲੀਆਂ ਦੀ ਗੂੰਜ, ਮੈਡੀਕਲ ਸਟੋਰ ਮਾਲਕ ਦੀ ਹੱਤਿਆ

ਡੇਰਾ ਬਾਬਾ ਨਾਨਕ ਵਿੱਚ ਸਵੇਰੇ-ਸਵੇਰੇ ਗੋਲੀਆਂ ਦੀ ਗੂੰਜ, ਮੈਡੀਕਲ ਸਟੋਰ ਮਾਲਕ ਦੀ ਹੱਤਿਆ

ਬਟਾਲਾ, 28 ਜਨਵਰੀ : ਪੰਜਾਬ ਅੰਦਰ ਕ੍ਰਾਇਮ ਦਾ ਗ੍ਰਾਫ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ। ਹੁਣ ਤਾਜਾ ਮਾਮਲੇ ਅੰਦਰ ਡੇਰਾ ਬਾਬਾ ਨਾਨਕ ਵਿਖੇ ਸਵੇਰ ਸਮੇ ਇਕ ਦਵਾਈਆਂ ਦੇ ਦੁਕਾਨ ਦੇ ਮਾਲਕ ਦੀ ਗੋਲੀਆਂ ਮਾਰਕੇ ਕਤਲ ਕਰਨ ਦੀ ਖਬਰ ਸਾਹਮਣੇ ਆਈ ਹੈ।

ਜਾਣਕਾਰੀ ਦੇ ਅਨੁਸਾਰ ਬੇਦੀ ਮੈਡੀਕਲ ਸਟੋਰ ਦੇ ਮਾਲਕ ਰਣਦੀਪ ਸਿੰਘ ਬੇਦੀ (ਪੁੱਤਰ ਰਘਬੀਰ ਸਿੰਘ ਬੇਦੀ), ਜੋ ਕਿ ਡੇਰਾ ਬਾਬਾ ਨਾਨਕ ਦੇ ਵਸਨੀਕ ਸਨ, ਰੋਜ਼ਾਨਾ ਦੀ ਤਰ੍ਹਾਂ ਸਵੇਰੇ ਕਰੀਬ 8 ਵਜੇ ਆਪਣਾ ਸਟੋਰ ਖੋਲ੍ਹ ਰਹੇ ਸਨ। ਇਸ ਦੌਰਾਨ ਅਣਪਛਾਤੇ ਹਮਲਾਵਰ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਰਣਦੀਪ ਸਿੰਘ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ।

ਗੋਲੀਆਂ ਸਿਰ ਵਿੱਚ ਲੱਗਣ ਕਾਰਨ ਰਣਦੀਪ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਆਸ-ਪਾਸ ਮੌਜੂਦ ਲੋਕਾਂ ਨੇ ਤੁਰੰਤ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ, ਜਿਥੋਂ ਨਾਜ਼ੁਕ ਹਾਲਤ ਦੇ ਚਲਦਿਆਂ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕੀਤਾ ਗਿਆ। ਪਰ ਦੁੱਖਦਾਈ ਤੌਰ ’ਤੇ ਰਸਤੇ ਵਿੱਚ ਹੀ ਉਨ੍ਹਾਂ ਦੀ ਮੌਤ ਹੋ ਗਈ। ਪੁਲਸ ਵਲੋ ਇਸ ਮਾਮਲੇ ਨੂੰ ਲੈ ਕੇ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Scroll to Top