Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 4:11 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼ਖ਼ਸੀਅਤ ਦੇ ਬਹੁ-ਪੱਖੀ ਵਿਕਾਸ ਵਿੱਚ ਸਹਿ-ਅਕਾਦਮਿਕ ਗਤੀਵਿਧੀਆਂ ਨਿਭਾਉਂਦੀਆਂ ਹਨ ਅਹਿਮ ਭੂਮਿਕਾ: ਡਾ. ਜਗਦੀਪ

ਸ਼ਖ਼ਸੀਅਤ ਦੇ ਬਹੁ-ਪੱਖੀ ਵਿਕਾਸ ਵਿੱਚ ਸਹਿ-ਅਕਾਦਮਿਕ ਗਤੀਵਿਧੀਆਂ ਨਿਭਾਉਂਦੀਆਂ ਹਨ ਅਹਿਮ ਭੂਮਿਕਾ: ਡਾ. ਜਗਦੀਪ

ਪਟਿਆਲਾ, 29 ਜਨਵਰੀ – ਸੀਨੀਅਰ ਸੈਕੰਡਰੀ ਮਾਡਲ ਸਕੂਲ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ 48ਵੀਂ ਸਲਾਨਾ ਸਪੋਰਟਸ ਮੀਟ ਅਤੇ ਅਕਾਦਮਿਕ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਜੇਤੂ ਖਿਡਾਰੀਆਂ ਅਤੇ ਮੈਰਿਟ ਵਿੱਚ ਆਏ ਵਿਦਿਆਰਥੀਆਂ ਨੂੰ ਇਨਾਮ ਵੰਡੇ।
ਡਾ. ਜਗਦੀਪ ਸਿੰਘ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਸ਼ਖ਼ਸੀਅਤ ਦਾ ਬਹੁ-ਪੱਖੀ ਵਿਕਾਸ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਅਤੇ ਹੋਰ ਸਹਿ-ਅਕਾਦਮਿਕ ਗਤੀਵਿਧੀਆਂ ਇਸ ਦਿਸ਼ਾ ਵਿੱਚ ਵੱਡੀ ਭੂਮਿਕਾ ਨਿਭਾਉਂਦੀਆਂ ਹਨ।
ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਧ-ਚੜ੍ਹ ਕੇ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਿਰਕਤ ਕਰਨ ਲਈ ਪ੍ਰੇਰਿਆ। ਉਨ੍ਹਾਂ ਸਕੂਲ ਦੇ ਸਟਾਫ ਅਤੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ । ਉਨ੍ਹਾਂ ਵੱਲੋਂ ਸਾਰੇ ਸਕੂਲ ਦਾ ਦੌਰਾ ਵੀ ਕੀਤਾ ਗਿਆ। ਉਨ੍ਹਾਂ ਇਸ ਮੌਕੇ  ਸਕੂਲ ਇੰਚਾਰਜ ਵੱਲੋਂ ਤਿਆਰ ਕੀਤਾ ਗਿਆ ਸਕੂਲ ਕੰਲੈਡਰ ਵੀ ਜਾਰੀ ਕੀਤਾ।
ਸਮਾਗਮ ਦੀ ਸ਼ੁਰੂਆਤ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ ਅਤੇ ਡੀਨ ਕਾਲਜ ਵਿਕਾਸ ਕੌਂਸਲ ਡਾ. ਬਲਰਾਜ ਸਿੰਘ ਸੈਣੀ ਵੱਲੋਂ ਕੀਤੀ ਗਈ।
ਇਨਾਮ ਵੰਡ ਸਮਾਰੋਹ ਮੌਕੇ ਵਿੱਤ ਅਫਸਰ ਡਾ ਬੀ. ਬੀ. ਸਿੰਗਲਾ ਅਤੇ ਅਡੀਸ਼ਨਲ ਪ੍ਰੋਵੋਸਟ (ਲੜਕੀਆਂ) ਡਾ. ਜਗਪ੍ਰੀਤ ਕੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ।
 ਇਸ ਤੋਂ ਇਲਾਵਾ ਡਾਇਰੈਕਟਰ ਐੱਮ. ਐੱਮ. ਟੀ. ਟੀ. ਸੀ. ਡਾ. ਰਮਨ ਮੈਣੀ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਰਗੀਨਾ ਮੈਣੀ ਨੇ ਵੀ ਸ਼ਿਰਕਤ ਕੀਤੀ।
ਸਕੂਲ ਇੰਚਾਰਜ ਸ. ਸਤਵੀਰ ਸਿੰਘ ਗਿੱਲ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ।
ਸਾਰਾ ਦਿਨ ਟਰੈਕ ਅਤੇ ਫੀਲਡ ਈਵੈਂਟਸ ਕਰਵਾਏ ਗਏ, ਜਿਸ ਵਿੱਚ ਵੱਖ–ਵੱਖ ਵਿਦਿਆਰਥੀਆਂ ਨੇ ਭਾਗ ਲਿਆ।
 ਖਿਡਾਰੀ ਦੁਆਰਾ ਸਹੁੰ ਚੁਕਣ ਦੀ ਰਸਮ ਉਪਰੰਤ ਡੀਨ ਅਕਾਦਮਿਕ ਮਾਮਲੇ ਵੱਲੋਂ ਇਹ ਸਮਾਰੋਹ ਸ਼ੁਰੂ ਕੀਤੇ ਜਾਣ ਦਾ ਐਲਾਨ ਕੀਤਾ ਗਿਆ। ਰੰਗ–ਬਿਰੰਗੀਆਂ ਵਰਦੀਆਂ ਵਿੱਚ ਸਜੇ ਵਿਦਿਆਰਥੀਆਂ ਨੇ ਰਵਾਇਤੀ ਮਾਰਚ ਪਾਸਟ ਵਿੱਚ ਹਿੱਸਾ ਲਿਆ। ਇਸ ਤੋਂ ਬਾਅਦ ਪੀ.ਟੀ. ਦੀ ਯਾਦਗਾਰੀ ਪੇਸ਼ਕਾਰੀ ਕੀਤੀ ਗਈ। ਪੀ.ਟੀ.ਏ ਪ੍ਰਧਾਨ ਸ. ਕਸ਼ਮੀਰ ਸਿੰਘ ਅਤੇ ਸਕੂਲ ਦਾ ਸਾਰਾ ਸਟਾਫ ਮੌਜੂਦ ਸੀ।
ਸਪੋਰਟਸ ਮੀਟ ਦੇ ਇੰਚਾਰਜ ਸ.ਹਰਪ੍ਰੀਤ ਸਿੰਘ ਅਤੇ ਸ੍ਰੀਮਤੀ ਗੁਰਨਾਮ ਕੌਰ ਵੱਲੋਂ ਵੀ ਸੰਬੋਧਨ ਕੀਤਾ ਗਿਆ।
Advertisement
Advertisement
Advertisement
Advertisement
Scroll to Top