Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 4:53 am

+91 90915 01313 , +91 90916 01313

punjabbanni@gmail.com
punjabbani@yahoo.com

ਰਸ਼ੀਆ ਦੀ ਸਕੇਟਰ ਨੇ ਬਾਲੀਬੁਡ ਫਿਲਮ ਦੇ ਗੀਤ ਤੇ ਕੀਤਾ ਸਕੇਟਿੰਗ

ਰਸ਼ੀਆ ਦੀ ਸਕੇਟਰ ਨੇ ਬਾਲੀਬੁਡ ਫਿਲਮ ਦੇ ਗੀਤ ਤੇ ਕੀਤਾ ਸਕੇਟਿੰਗ

ਦਿੱਲੀ, 11 ਫਰਵਰੀ : ਰੂਸੀ-ਜੌਰਜੀਅਨ ਫਿਗਰ ਸਕੇਟਰ ਅਨਸਤਾਸੀਆ ਗੁਬਾਨੋਵਾ ਨੇ ਸਕੇਟਿੰਗ ਰਿੰਗ ਵਿੱਚ ਆਪਣੀ ਕਲਾਤਮਕ ਅਦਾ ਅਤੇ ਸੰਗੀਤ ਦੀ ਨਿਵੇਕਲੀ ਚੋਣ ਨਾਲ ਬਾਲੀਬੁਡ ਦੀ ਇਕ ਫਿਲਮ ਦੇ ਗੀਤ ਉਪਰ ਪੇਸ਼ਕਾਰੀ ਦੇ ਕੇ ਦਰਸ਼ਕਾਂ ਨੂੰ ਮੰਤਰਮੁੱਗਧ ਕਰ ਦਿੱਤਾ ਹੈ।

ਜਿਕਰਯੋਗ ਹੈ ਕਿ ਇਟਲੀ ਵਿੱਚ ਹੋਏ 2026 ਸਰਦ ਰੁੱਤ ਓਲੰਪਿਕਸ ਦੌਰਾਨ ਉਸ ਵੱਲੋਂ ਬੌਲੀਵੁੱਡ ਫਿਲਮ ‘ਧੁਰੰਧਰ’ ਦੇ ਟਾਈਟਲ ਟਰੈਕ ’ਤੇ ਦਿੱਤੀ ਗਈ ਪੇਸ਼ਕਾਰੀ ਦੀ ਹਰ ਪਾਸੇ ਚਰਚਾ ਹੋ ਰਹੀ ਹੈ। ਇਸ ਪ੍ਰਸਤੁਤੀ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਫੈਲ ਰਹੀ ਹੈ, ਜਿਸਨੂੰ ਭਾਰਤ ਸਮੇਤ ਦੁਨੀਆ ਭਰ ਤੋਂ ਵੱਡੀ ਸਰਾਹਨਾ ਮਿਲ ਰਹੀ ਹੈ।

23 ਸਾਲਾ ਅਨਸਤਾਸੀਆ ਗੁਬਾਨੋਵਾ, ਜੋ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਜਾਰਜੀਆ ਦੀ ਨੁਮਾਇੰਦਗੀ ਕਰਦੀ ਹੈ, ਆਪਣੀ ਇਸ ਪੇਸ਼ਕਾਰੀ ਰਾਹੀਂ ਖਾਸ ਤੌਰ ’ਤੇ ਭਾਰਤੀ ਦਰਸ਼ਕਾਂ ਦਾ ਧਿਆਨ ਖਿੱਚਣ ਵਿੱਚ ਕਾਮਯਾਬ ਰਹੀ ਹੈ। ਆਨਲਾਈਨ ਪਲੇਟਫਾਰਮਾਂ ’ਤੇ ਉਸ ਦੀ ਸਕੇਟਿੰਗ ਨੂੰ ਲੈ ਕੇ ਜੋਸ਼ੀਲੀਆਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ ਅਤੇ ਕਈ ਲੋਕਾਂ ਵੱਲੋਂ ਉਸਦੀ ਕਲਾ ਦੀ ਖੁੱਲ੍ਹ ਕੇ ਤਾਰੀਫ਼ ਕੀਤੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top