Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 6:08 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤ ਬੰਦ : ਭਾਰਤ ਅਮਰੀਕਾ ਵਪਾਰ ਸਮਝੌਤੇ ਕਿਸਾਨਾਂ, ਮਜਦੂਰਾਂ ਦਾ ਫੁਟਿਆ ਗੁੱਸਾ

ਭਾਰਤ ਬੰਦ : ਭਾਰਤ ਅਮਰੀਕਾ ਵਪਾਰ ਸਮਝੌਤੇ ਕਿਸਾਨਾਂ, ਮਜਦੂਰਾਂ ਦਾ ਫੁਟਿਆ ਗੁੱਸਾ

ਨਵੀਂ ਦਿੱਲੀ, 12 ਫਰਵਰੀ : ਭਾਰਤ ਅਮਰੀਕਾ ਵਪਾਰ ਸਮਝੌਤੇ ਤੋ ਬਾਅਦ ਹੁਣ ਕਿਸਾਨਾਂ, ਮਜਦੂਰਾਂ ਦਾ ਗੁੱਸਾ ਪੂਰੀ ਤਰ੍ਹਾਂ ਫੁੱਟ ਪਿਆ ਹੈ, ਜਿਸ ਕਾਰਨ ਉਨਾ ਅੱਜ 12 ਫਰਵਰੀ ਨੂੰ ਭਾਰਤ ਬੰਦ ਦੀ ਕਾਲ ਤਹਿਤ ਆਪਣਾ ਰੋਸ ਪ੍ਰਦਰਸ਼ਨ ਕੀਤਾ ਹੈ। ਜਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਅਤੇ ਦੇਸ਼ ਦੀਆਂ ਕਈ ਕੇਂਦਰੀ ਟਰੇਡ ਯੂਨੀਅਨਾਂ ਨੇ ਕੇਂਦਰ ਸਰਕਾਰ ਦੀਆਂ ਆਰਥਿਕ ਨੀਤੀਆਂ, ਭਾਰਤ–ਅਮਰੀਕਾ ਅੰਤਰਿਮ ਵਪਾਰ ਸਮਝੌਤੇ ਅਤੇ ਨਵੇਂ ਕਿਰਤ ਕਾਨੂੰਨਾਂ ਦੇ ਵਿਰੋਧ ਵਿੱਚ 12 ਫਰਵਰੀ ਨੂੰ ਦੇਸ਼ ਵਿਆਪੀ ਭਾਰਤ ਬੰਦ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਅਤੇ ਮਜ਼ਦੂਰ ਸੰਗਠਨਾਂ ਦਾ ਕਹਿਣਾ ਹੈ ਕਿ ਇਹ ਨੀਤੀਆਂ ਖੇਤੀਬਾੜੀ ਅਤੇ ਮਜ਼ਦੂਰ ਵਰਗ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਹਨ।

ਇਸ ਐਲਾਨ ਤਹਿਤ ਇਹ ਬੰਦ 10 ਕੇਂਦਰੀ ਟਰੇਡ ਯੂਨੀਅਨਾਂ ਦੇ ਸਾਂਝੇ ਮੰਚ ਵੱਲੋਂ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ਵਿੱਚ ਇੰਟਕ, ਏਆਈਟੀਯੂਸੀ, ਐਚਐੱਮਐੱਸ, ਸੀਟੂ, ਏਆਈਯੂਟੀਯੂਸੀ, ਟੀਯੂਸੀਸੀ, ਸੇਵਾ, ਏਆਈਸੀਸੀਟੀਯੂ, ਐਲਪੀਐੱਫ ਅਤੇ ਯੂਟੀਯੂਸੀ ਸ਼ਾਮਲ ਹਨ। ਯੂਨੀਅਨਾਂ ਦਾ ਦੋਸ਼ ਹੈ ਕਿ ਚਾਰ ਨਵੇਂ ਕਿਰਤ ਕੋਡ ਮਜ਼ਦੂਰਾਂ ਦੇ ਅਧਿਕਾਰਾਂ ਨੂੰ ਕਮਜ਼ੋਰ ਕਰਦੇ ਹਨ ਅਤੇ ਨੌਕਰੀ ਦੀ ਸੁਰੱਖਿਆ ਨੂੰ ਘਟਾਉਂਦੇ ਹੋਏ ਮਾਲਕਾਂ ਨੂੰ ਕਰਮਚਾਰੀਆਂ ਨੂੰ ਰੱਖਣ ਜਾਂ ਹਟਾਉਣ ਵਿੱਚ ਵਧੇਰੇ ਛੂਟ ਦਿੰਦੇ ਹਨ।ਭਾਰਤ ਬੰਦ ਨੂੰ ਸੰਯੁਕਤ ਕਿਸਾਨ ਮੋਰਚਾ ਅਤੇ ਅਖਿਲ ਭਾਰਤੀ ਕਿਸਾਨ ਸਭਾ ਵੱਲੋਂ ਪੂਰਾ ਸਮਰਥਨ ਦਿੱਤਾ ਗਿਆ ਹੈ।

Advertisement
Advertisement
Advertisement
Advertisement
Scroll to Top