Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 5:30 am

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਧਰਮ ਪ੍ਰਚਾਰ ਕਮੇਟੀ ਦੀ ਅਹਿਮ ਇਕੱਤਰਤਾ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਧਰਮ ਪ੍ਰਚਾਰ ਕਮੇਟੀ ਦੀ ਅਹਿਮ ਇਕੱਤਰਤਾ

ਪਟਿਆਲਾ 12 ਫਰਵਰੀ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਦੀ ਯੋਗ ਅਗਵਾਈ ’ਚ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਤਹਿਤ ਅੱਜ ਧਰਮ ਪ੍ਰਚਾਰ ਕਮੇਟੀ ਦੀ ਅਹਿਮ ਇਕੱਤਰਤਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਦੀ ਯੋਗ ਅਗਵਾਈ ਵਿਚ ਕੀਤੀ ਗਈ।

ਇਕੱਤਰਤਾ ਦੌਰਾਨ ਮੀਤ ਸਕੱਤਰ ਸੁਖਬੀਰ ਸਿੰਘ, ਇੰਚਾਰਜ ਭੋਲਾ ਸਿੰਘ ਸਬ ਆਫਿਸ ਧਰਮ ਪ੍ਰਚਾਰ ਕਮੇਟੀ ਤਲਵੰਡੀ ਸਾਬੋ, ਜਗਜੀਤ ਸਿੰਘ ਇੰਚਾਰਜ ਮਾਲਵਾ ਜ਼ੋਨ, ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ ਦੇ ਸੰਚਾਲਕ ਸਤਨਾਮ ਸਿੰਘ ਸਲੋਪੁਰੀ, ਪ੍ਰਚਾਰਕ ਸਰਬਜੀਤ ਸਿੰਘ ਢੋਟੀਆਂ, ਮੈਨੇਜਰ ਭਾਗ ਸਿੰਘ ਆਦਿ ਨੇ ਸ਼ਿਰਕਤ ਕੀਤੀ ਗਈ।
ਇਸ ਦੌਰਾਨ ਦੀਰਘ ਵਿਚਾਰਾਂ ਉਪਰੰਤ ਫੈਸਲਾ ਕੀਤਾ ਗਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ ਨਾਲ ਸਹਿਯੋਗ ਕਰਕੇ ਜਿਥੇ ਸੰਗਤਾ ਨੂੰ ਸਹਿਜ ਪਾਠ ਦ੍ਰਿੜ ਕਰਵਾਏਗੀ, ਉਥੇ ਹੀ ਅੰਮ੍ਰਿਤ ਸੰਚਾਰ ਦੀ ਲਹਿਰ ਨੂੰ ਵੀ ਪ੍ਰਚੰਡ ਰੂਪ ਵਿਚ ਚਲਾਇਆ ਜਾਵੇਗਾ।

ਇਸ ਦੌਰਾਨ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਲਹਿਰ ਨੂੰ ਜਿਥੇ ਸ਼ਤਾਬਦੀਆਂ ਅਤੇ ਨਿਰੰਤਰ ਚੱਲਦੇ ਧਾਰਮਕ ਸਮਾਗਮਾਂ, ਸੈਮੀਨਾਰਾਂ ਵਿਚ ਪ੍ਰਚੰਡ ਕਰ ਰਹੀ ਹੈ, ਉਥੇ ਹੀ ਇਸ ਲਹਿਰ ਨੂੰ ਪਿੰਡ ਪੱਧਰ ਤੱਕ ਵੀ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਲਹਿਰ ਦੌਰਾਨ ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ ਦਾ ਅਹਿਮ ਸਹਿਯੋਗ ਲਿਆ ਜਾਵੇਗਾ, ਜੋ ਪਹਿਲਾਂ ਹੀ ਇਸ ਕਾਰਜ ਵਿਚ ਜੁਟੇ ਹੋਏ ਹਨ।

ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੱਜ ਦੀ ਇਕੱਤਰਤਾ ਵਿਚ ਫੈਸਲਾ ਕੀਤਾ ਗਿਆ ਜਿਥੇ ਧਾਰਮਕ ਸਮਾਗਮ ਕਰਵਾਏ ਜਾਣਗੇ, ਉਨ੍ਹਾਂ ਧਾਰਮਕ ਅਸਥਾਨਾਂ ਦੀ ਚੋਣ ਕੀਤੀ ਗਈ, ਜਿਸ ਵਿਚ ਗੁਰਦੁਆਰਾ ਬਹਿਰ ਸਾਹਿਬ ਪਾਤਸ਼ਾਹੀ ਨੌਵੀਂ, ਗੁਰਦੁਆਰਾ ਮਿਲਾਪਸਰ ਸਾਹਿਬ ਘੜਾਮ, ਗੁਰਦੁਆਰਾ ਸਿੰਘ ਸਭਾ ਭਾਖਰ, ਗੁਰਦੁਆਰਾ ਸਿੰਘ ਸਭਾ ਘੱਗਾ, ਗੁਰਦੁਆਰਾ ਸ੍ਰੀ ਦੂਖਨਿਵਾਰਨ ਸਹਿਬ ਵਿਖੇ ਸਹਿਜ ਪਾਠ ਸੰਗਤਾਂ ਨੂੰ ਦ੍ਰਿੜ ਕਰਵਾਇਆ ਜਾਵੇਗਾ ਅਤੇ ਬਾਣੀ ਅਤੇ ਬਾਣੇ ਦਾ ਧਾਰਨੀ ਬਣਾਉਣ ਲਈ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਅਹਿਮ ਉਪਰਾਲਿਆਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਫਲਸਫੇ ਨਾਲ ਜੋੜਨ ਦੇ ਵੱਡੇ ਉਪਰਾਲੇ ਕਰ ਰਹੀ ਹੈ।

ਇਸ ਮੌਕੇ ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ ਦੇ ਸੰਚਾਲਕ ਸਤਨਾਮ ਸਿੰਘ ਸਲੋਪੁਰੀ ਨੇ ਕਿਹਾ ਕਿ ਸਾਡੇ ਵੱਲੋਂ ਸਹਿਜ ਪਾਠ ਸੇਵਾ ਲਹਿਰ ਨੂੰ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਨਿਤਨੇਮੀ ਕਿਵੇਂ ਬਣੀਏ? ਸੰਥਿਆ ਕਰਵਾਉਣ ਦਾ ਉਪਰਾਲਾ, ਆਨਲਾਈਨ ਸੰਖਿਆ, ਮੁਹਾਰਣੀ, ਗੁਰਬਾਣੀ ਦਾ ਸੰਕਲਪ ਕਿਵੇਂ ਪੈਦਾ ਹੋਵੇ ਵਰਗੇ ਵਿਸ਼ਿਆਂ ਨੂੰ ਲੈ ਕੇ ਸਕੂਲਾਂ ਵਿਚ ਵਰਕਸ਼ਾਪ, ਕਾਲਜਾਂ ਤੇ ਯੂਨੀਵਸਿਟੀ ਵਿਚ ਪਹੁੰਚ ਕਰਕੇ ਸਹਿਜ ਪਾਠ ਦ੍ਰਿੜ ਕਰਵਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ ਅਤੇ ਇਸ ਮਹਾਨ ਉਪਰਾਲੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਵੱਡੇ ਪੱਧਰ ’ਤੇ ਲਿਜਾਣ ਦਾ ਸੰਕਲਪ ਕੀਤਾ ਗਿਆ ਹੈ।

ਇਕੱਤਰਤਾ ਦੌਰਾਨ ਮੀਤ ਸਕੱਤਰ ਸੁਖਬੀਰ ਸਿੰਘ ਨੇ ਪੁੱਜੇ ਪ੍ਰਚਾਰਕ ਤੇ ਢਾਡੀ ਕਵੀਸ਼ਰ ਸਾਹਿਬਾਨ ਤੇ ਗੁਰਦੁਆਰਾ ਪ੍ਰਬੰਧਕਾਂ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ੋਸਾਬਕਾ ਸਕੱਤਰ ਪਰਮਜੀਤ ਸਿੰਘ ਸਰੋਆ, ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਨਵਜਿੰਦਰ ਸਿੰਘ, ਸਰਬਜੀਤ ਸਿੰਘ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਗੁਰਪਿਆਰ ਸਿੰਘ ਜੌਹਰ, ਪਰਵਿੰਦਰ ਸਿੰਘ ਰਿਓਂਦ ਆਦਿ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀ ਤੇ ਸਟਾਫ਼ ਮੈਂਬਰ ਆਦਿ ਵੀ ਸ਼ਾਮਲ ਸਨ।

Advertisement
Advertisement
Advertisement
Advertisement
Scroll to Top