Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਮੌਕੇ ਧਾਰਮਕ ਸਮਾਗਮ

ਦੁਆਰਾ: Punjab Bani ਪ੍ਰਕਾਸ਼ਿਤ :Wednesday, 30 August, 2023, 04:20 PM

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਮੌਕੇ ਧਾਰਮਕ ਸਮਾਗਮ
ਪਾਵਨ ਗ੍ਰੰਥ ਤੋਂ ਮਿਲਦੀ ਸਮੁੱਚੀ ਮਾਨਵਤਾ ਨੂੰ ਅਧਿਆਤਮਕ ਅਤੇ ਸਿਧਾਂਤਕ ਤੌਰ ’ਤੇ ਅਗਵਾਈ : ਪ੍ਰੋ. ਬਡੂੰਗਰ
ਪਟਿਆਲਾ 30 ਅਗਸਤ ()
ਨੌਵੇਂ ਪਾਤਸ਼ਾਹ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 317 ਸੰਪੂਰਨਤਾ ਦਿਵਸ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਹਜ਼ੂਰੀ ਕੀਰਤਨੀ ਰਾਗੀ ਜਥੇ ਨੇ ਗੁਰਬਾਣੀ ਸਰਵਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਧਾਰਮਕ ਸਮਾਗਮ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੀ ਭਲੇ ਅਰਦਾਸ ਕੀਤੀ ਅਤੇ ਸੰਗਤਾਂ ਨੂੰ ਸੰਪੂਰਨਤਾ ਦਿਵਸ ਦੀ ਵਧਾਈ ਵੀ ਦਿੱਤੀ।
ਧਾਰਮਕ ਸਮਾਗਮ ਦੌਰਾਨ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਦੀ ਵਧਾਈ ਦਿੱਤੀ ਅਤੇ ਇਤਿਹਾਸ ਦੀ ਰੌਸ਼ਨੀ ’ਚ ਜਾਣੂੰ ਕਰਵਾਇਆ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਜੀਵਨ ਕਾਲ ਦੌਰਾਨ ਮੁਗਲਾਂ ਨਾਲ ਲੰਬੀ ਜੱਦੋ-ਜਹਿਦ ਕਰਨ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪੂਰਨਤਾ ਕਰਵਾਈ ਸੀ ਅਤੇ 9ਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਦਰਜ ਕਰਕੇ ਬਾਣੀ ਦੀ ਲਿਖਣ ਦੀ ਸੇਵਾ ਭਾਈ ਮਨੀ ਸਿੰਘ ਨੇ ਨਿਭਾਈ ਅਤੇ ਗੁਰੂ ਸਾਹਿਬ ਨੇ ਹਜ਼ੂਰ ਸਾਹਿਬ ਨੰਦੇੜ ਵਿਖੇ ਜੋਤੀ ਜੋਤਿ ਸਮਾਉਣ ਸਮੇਂ ਸਿੱਖ ਕੌਮ ਅਤੇ ਸਮੁੱਚੀ ਮਾਨਵਤਾ ਨੂੰ ਇਸ ਪਾਵਨ ਗ੍ਰੰਥ ਦੇ ਲੜ ਲਾਇਆ ਅਤੇ ਉਪਦੇਸ਼ ਕੀਤਾ ਸਰਬ ਸਾਂਝੇ ਅਤੇ ਕਲਿਆਣਕਾਰੀ ਉਪਦੇਸ਼ਾਂ ਲਈ ਸ਼ਬਦ ਗੁਰੂ ਦਾ ਆਸਰਾ ਪ੍ਰਾਪਤ ਕੀਤਾ ਜਾਵੇ। ਪ੍ਰੋ. ਬਡੂੰਗਰ ਨੇ ਕਿਹਾ ਕਿ ਇਹ ਪਾਵਨ ਗ੍ਰੰਥ ਪੂਰੀ ਦੁਨੀਆ ਦਾ ਵਿਲੱਖਣ ਅਤੇ ਮਹਾਨ ਗ੍ਰੰਥ ਹੈ, ਜੋ ਸਾਰਿਆਂ ਨੂੰ ਅਧਿਆਤਮਕ ਅਤੇ ਸਿਧਾਂਤਕ ਤੌਰ ’ਤੇ ਅਗਵਾਈ ਪ੍ਰਦਾਨ ਕਰਦਾ ਹੈ।
ਇਸ ਉਪਰੰਤ ਸਾਬਕਾ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਜਿਥੇ ਸੰਗਤਾਂ ਨੂੰ ਸੰਪੂਰਨਤਾ ਦਿਵਸ ਦੀ ਵਧਾਈ ਦਿੱਤੀ, ਉਥੇ ਹੀ ਜਾਣੂੰ ਕਰਵਾਇਆ ਗੁਰੂ ਆਸ਼ੇ ਅਨੁਸਾਰ ਆਪਣਾ ਜੀਵਨ ਬਤੀਤ ਕਰਨ ਅਤੇ ਗੁਰੂ ਲੜ ਲੱਗਕੇ ਬਾਣੀ ਤੇ ਬਾਣੇ ਦਾ ਧਾਰਨੀ ਹੋਣਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਪੁੱਜੀਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ।
ਸਮਾਗਮ ਦੌਰਾਨ ਮੈਨੇਜਰ ਕਰਨੈਲ ਸਿੰਘ ਵਿਰਕ, ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਲਖਵੀਰ ਸਿੰਘ ਲੌਟ, ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਜਸਪ੍ਰੀਤ ਸਿੰਘ ਭਾਟੀਆ, ਸੁਖਵਿੰਦਰਪਾਲ ਸਿੰਘ ਮਿੰਟਾ, ਜਸਪ੍ਰੀਤ ਸਿੰਘ ਭਾਟੀਆ, ਮੀਤ ਮੈਨੇ. ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਰਵਿੰਦਰਪਾਲ ਸਿੰਘ ਰਿੰਕੂ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ ਆਦਿ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ, ਸਟਾਫ ਮੈਂਬਰ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਆਦਿ ਹਾਜ਼ਰ ਸਨ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪੁੱਜੀਆਂ ਸਖਸ਼ੀਅਤਾਂ ਨੂੰ ਸਨਮਾਨਤ ਕੀਤਾ ਗਿਆ।
ਫੋਟੋ : ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਅਰਦਾਸ ਕਰਦੇ ਹੋਏ, ਨਾਲ ਹਨ ਸਾਬਕਾ ਪ੍ਰਧਾਨ ਪੋ੍ਰ. ਕਿਰਪਾਲ ਸਿੰਘ ਬਡੂੰਗਰ, ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਅਤੇ ਸੰਗਤਾਂ।



Scroll to Top