Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 4:49 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਆਈ.ਏ.ਐੱਸ.ਟ੍ਰੇਨਿੰਗ ਸੈਂਟਰ ਵਿਖੇ ਕਰਵਾਇਆ ਵਿਸੇ਼ਸ਼ ਭਾਸ਼ਣ

ਪੰਜਾਬੀ ਯੂਨੀਵਰਸਿਟੀ ਦੇ ਆਈ.ਏ.ਐੱਸ.ਟ੍ਰੇਨਿੰਗ ਸੈਂਟਰ ਵਿਖੇ ਕਰਵਾਇਆ ਵਿਸੇ਼ਸ਼ ਭਾਸ਼ਣ

ਪਟਿਆਲਾ, 10 ਫਰਵਰੀ – ਪੰਜਾਬੀ ਯੂਨੀਵਰਸਿਟੀ ਦੇ ਆਈ.ਏ.ਐੱਸ. ਅਤੇ ਸਹਾਇਕ ਸੇਵਾਵਾਂ ਸਿਖਲਾਈ ਕੇਂਦਰ (ਆਈ.ਏ.ਐੱਸ. ਐਂਡ ਅਲਾਈਡ ਸਰਵਿਸਿਜ਼ ਟ੍ਰੇਨਿੰਗ ਸੈਂਟਰ) ਵਿਖੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਹ ਭਾਸ਼ਣ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਐੱਮ.ਡੀ. ਸ੍ਰੀਮਤੀ ਹਰਗੁਨਜੀਤ ਕੌਰ, ਆਈ.ਏ.ਐੱਸ. ਵੱਲੋਂ ਦਿੱਤਾ ਗਿਆ। ਸਮਾਗਮ ਦੀ ਪ੍ਰਧਾਨਗੀ  ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਕੀਤੀ ਗਈ।
ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ  ਅਜਿਹੇ ਭਾਸ਼ਣ ਵਿਦਿਆਰਥੀਆਂ ਦੇ ਜੀਵਨ ਵਿੱਚ ਨਵਾਂ ਉਤਸ਼ਾਹ ਭਰਦੇ ਹਨ ਅਤੇ ਉਨ੍ਹਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਵਰਗੇ ਮੁਕਾਬਲੇ ਦੇ ਇਮਤਿਹਾਨਾਂ ਲਈ ਤਿਆਰ ਹੋਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਨੇ ਸ੍ਰੀਮਤੀ ਹਰਗੁਨਜੀਤ ਕੌਰ ਦੇ ਤਜਰਬਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਦੋਂ ਵਿਦਿਆਰਥੀ ਕਿਸੇ ਸਫਲ ਅਧਿਕਾਰੀ ਦੇ ਰੂ-ਬ-ਰੂ ਹੁੰਦੇ ਹਨ, ਤਾਂ ਉਨ੍ਹਾਂ ਦੇ ਮਨ ਵਿਚਲੇ ਬਹੁਤ ਸਾਰੇ ਸ਼ੱਕ ਦੂਰ ਹੁੰਦੇ ਹਨ ਅਤੇ ਉਹ ਆਪਣੀ ਮੰਜ਼ਿਲ ਪ੍ਰਤੀ ਵਧੇਰੇ ਸਪੱਸ਼ਟ ਹੋ ਜਾਂਦੇ ਹਨ।
ਉਨ੍ਹਾਂ ਯੂਨੀਵਰਸਿਟੀ ਦੇ ਇਸ ਸਿਖਲਾਈ ਕੇਂਦਰ ਦੀ ਭੂਮਿਕਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਪੇਂਡੂ ਅਤੇ ਪਛੜੇ ਖੇਤਰਾਂ ਦੇ ਹੋਣਹਾਰ ਬੱਚਿਆਂ ਨੂੰ ਵਿਸ਼ਵ ਪੱਧਰੀ ਸਿਖਲਾਈ ਮੁਹੱਈਆ ਕਰਵਾਉਣਾ ਹੈ ਤਾਂ ਜੋ ਉਹ ਦੇਸ਼ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾ ਸਕਣ।
ਸ੍ਰੀਮਤੀ ਹਰਗੁਨਜੀਤ ਕੌਰ ਨੇ ਆਪਣੇ ਨਿੱਜੀ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਸਾਡੇ ਕੋਲ ਅਸਲੀਅਤ ਨੂੰ ਸਮਝਣ ਤੇ ਪਛਾਨਣ ਦਾ ਵਿਵੇਕ ਹੋਣਾ ਚਾਹੀਦਾ ਹੈ ਅਤੇ ਜੀਵਨ ਵਿਚ ਕਦੇ ਵੀ ਹਾਰ ਨਹੀਂ ਮੰਨਣੀ ਚਾਹੀਦੀ। ਉਨ੍ਹਾਂ ਕਿਹਾ ਕਿ ਅਗਾਂਹ-ਵਧੂ ਸੋਚਣੀ ਅਤੇ ਮਿਹਨਤ ਸਾਡੇ ਲਈ ਸਫਲਤਾ ਦੇ ਦਰਵਾਜ਼ੇ ਖੋਲ੍ਹਦੇ ਹਨ।
 ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ ਵੱਲੋਂ ਵੀ ਆਪਣੇ ਵਿਚਾਰ ਸਾਂਝੇ ਕੀਤੇ ਗਏ।
ਅੰਤ ਵਿੱਚ ਵਿਭਾਗ ਦੇ ਡਾਇਰੈਕਟਰ ਪ੍ਰੋ. ਅਜੀਤਾ ਨੇ ਆਪਣੇ ਧੰਨਵਾਦੀ ਸ਼ਬਦ ਪੇਸ਼ ਕੀਤੇ। ਉਨ੍ਹਾਂ ਸੈਂਟਰ ਦੇ ਇਤਿਹਾਸ, ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਸਬੰਧੀ ਕੋਰਸਾਂ ਅਤੇ ਹੋਰ ਯੋਜਨਾਵਾਂ ਬਾਰੇ ਵੀ ਚਾਨਣਾ ਪਾਇਆ।
Scroll to Top