Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 4:45 am

+91 90915 01313 , +91 90916 01313

punjabbanni@gmail.com
punjabbani@yahoo.com

ਅੰਡਰ ਰੈਂਪ ਸਕੀਮ ਅਧੀਨ ਜ਼ਿਲ੍ਹਾ ਉਦਯੋਗ ਕੇਂਦਰ ਨੇ ਉਦਯੋਗਪਤੀਆਂ ਲਈ ਕੈਂਪ ਲਗਾਇਆ

ਅੰਡਰ ਰੈਂਪ ਸਕੀਮ ਅਧੀਨ ਜ਼ਿਲ੍ਹਾ ਉਦਯੋਗ ਕੇਂਦਰ ਨੇ ਉਦਯੋਗਪਤੀਆਂ ਲਈ ਕੈਂਪ ਲਗਾਇਆ

ਪਟਿਆਲਾ 10 ਫਰਵਰੀ : ਪੰਜਾਬ ਸਰਕਾਰ ਦੇ ਉਦਯੋਗ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮਹਾਤਮਾ ਗਾਂਧੀ ਸਟੇਟ ਇੰਸਚੀਚਿਊਟ ਆਫ ਪਬਲਿਕ ਐਡਮਿਨਸਟਰੇਸਨ, (ਮੈਗਸਿਪਾ) ਦੇ ਸਹਿਯੋਗ ਨਾਲ ਦਫ਼ਤਰ ਜਨਰਲ ਮੇਨੇਜਰ, ਜ਼ਿਲ੍ਹਾ ਉਦਯੋਗ ਕੇਂਦਰ, ਸਰਹੰਦ ਰੋਡ, ਪਟਿਆਲਾ ਵਿਖੇ ਇੱਕ ਰੋਜਾ ਕੈਪੇਸਿਟੀ ਬਿਲਡਿੰਗ ਪ੍ਰੋਗਰਾਮ ਅੰਡਰ ਰੈਂਪ ਸਕੀਮ ਅਧੀਨ ਇੱਕ ਕੈਂਪ ਲਗਾਇਆ ਗਿਆ।

ਇਸ ਕੈਂਪ ਵਿੱਚ ਰਾਜਪੁਰਾ, ਨਾਭਾ, ਸਮਾਣਾ ਅਤੇ ਪਟਿਆਲਾ ਸ਼ਹਿਰ ਦੇ ਉਦਯੋਗਪਤੀਆਂ ਨੇ ਸਿਰਕਤ ਕੀਤੀ। ਕੈਂਪ ਵਿੱਚ ਹਾਜਰ ਉਦਯੋਗ ਵਿਭਾਗ ਦੇ ਅਧਿਕਾਰੀਆਂ ਅਤੇ ਮੈਗਸਿਪਾ ਦੀ ਟੀਮ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਵੱਖ ਵੱਖ ਉਦਯੋਗਾਂ ਸਬੰਧੀ ਨਵੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ।

ਕੈਂਪ ਵਿਚ ਆਏ ਉਦਯੋਗਪਤੀਆਂ ਨੇ ਕਿਹਾ ਕਿ ਇਸ ਕੈਂਪ ਦੌਰਾਨ ਉਨ੍ਹਾਂ ਨੂੰ ਸਰਕਾਰ ਦੇ ਉਦਯੋਗਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਨਵੇਂ ਉਪਰਾਲਿਆਂ ਬਾਰੇ ਜਾਣਕਾਰੀ ਮਿਲੀ ਹੈ।ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਸਰਕਾਰ ਨੂੰ ਅਜਿਹੇ ਪ੍ਰੋਗਰਾਮ ਆਯੋਜਿਤ ਕਰਦੇ ਰਹਿਣਾ ਚਾਹੀਦਾ ਹੈ।

ਇਸ ਮੌਕੇ ਚੰਡੀਗੜ ਤੋਂ ਵਿਸ਼ੇਸ਼ ਤੌਰ ਤੇ ਆਈ ਟੀਮ ਵਿੱਚ ਪ੍ਰੋਫੈਸਰ ਐਂਡ ਹੈਡ ਮੈਗਸਿਪਾ ਸੰਜੀਵ ਚੱਢਾ, ਸਾਬਕਾ ਡਾਇਰੈਕਟਰ ਯੂ.ਬੀ.ਐਸ ਪੰਜਾਬ ਯੂਨੀਵਰਸਿਟੀ ਪ੍ਰੋਫੈਸਰ ਏ.ਕੇ. ਵਸ਼ਿਸ਼ਟ, ਸਾਬਕਾ ਸੀ.ਜੀ.ਐਮ (ਇਸਜੂ) ਸੰਜੀਵ ਗੁਪਤਾ ਅਤੇ ਮੈਨੇਜਮੈਂਟ ਕੰਨਸਲਟੈਂਟ ਹਿਤੇਸ਼ ਗੁਲਾਟੀ ਸਮੇਤ ਜ਼ਿਲਾ ਉਦਯੋਗ ਕੇਂਦਰ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ। ਜ਼ਿਲ੍ਹਾ ਉਦਯੋਗ ਕੇਂਦਰ, ਪਟਿਆਲਾ ਦੇ ਅਧਿਕਾਰੀਆਂ ਨੇ ਇਸ ਕੈਂਪ ਵਿਚ ਸ਼ਾਮਲ ਹੋਣ ਵਾਲਿਆਂ ਦਾ ਧੰਨਵਾਦ ਕੀਤਾ।

Scroll to Top