Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 5:50 am

+91 90915 01313 , +91 90916 01313

punjabbanni@gmail.com
punjabbani@yahoo.com

ਕਮਲ ਭਾਬੀ ਕਤਲ ਮਾਮਲਾ : ਮੁੱਖ ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਅਦਾਲਤ ਵੱਲੋਂ ਭਗੌੜਾ ਘੋਸ਼ਿਤ

ਕਮਲ ਭਾਬੀ ਕਤਲ ਮਾਮਲਾ : ਮੁੱਖ ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਅਦਾਲਤ ਵੱਲੋਂ ਭਗੌੜਾ ਘੋਸ਼ਿਤ

ਬਠਿੰਡਾ, 10 ਫਰਵਰੀ : ਬੀਤੇ ਸਮੇ ਇਕ ਮਸ਼ਹੂਰ ਸੋਸਲ ਮੀਡੀਆ ਚਰਚਿਤ ਕੰਚਨ ਕੁਮਾਰੀ ਉਰਫ ਕਮਲ ਭਾਬੀ ਦੇ ਕਤਲ ਕੇਸ ਵਿਚ ਲੋੜੀਦੇ ਅੰਮ੍ਰਿਤਪਾਲ ਸਿੰਘ ਮਹਿਰੋ ਨੂੰ ਅੰਜ ਅਦਾਲਤ ਵਲੋ ਦੋਸ਼ੀ ਕਰਾਰ ਦਿੰਦੇ ਹੋਏ ਭਗੌੜਾ ਘੋਸਿ਼ਤ ਕੀਤਾ ਗਿਆ ਹੈ।

ਦਸ ਦਈਏ ਕਿ ਅਦਾਲਤੀ ਦਸਤਾਵੇਜ਼ਾਂ ਅਨੁਸਾਰ, ਇਸ ਕੇਸ ਵਿੱਚ ਮਹਿਰੋਂ ਤੋਂ ਇਲਾਵਾ ਜਸਪ੍ਰੀਤ ਸਿੰਘ, ਨਿਮਰਜੀਤ ਸਿੰਘ ਅਤੇ ਰਣਜੀਤ ਸਿੰਘ ਨੂੰ ਵੀ ਮੁਲਜ਼ਮ ਬਣਾਇਆ ਗਿਆ ਹੈ। ਜਸਪ੍ਰੀਤ ਸਿੰਘ ਅਤੇ ਨਿਮਰਜੀਤ ਸਿੰਘ ਪਹਿਲਾਂ ਹੀ ਪੁਲੀਸ ਦੀ ਹਿਰਾਸਤ ਵਿੱਚ ਹਨ, ਜਦਕਿ ਰਣਜੀਤ ਸਿੰਘ ਨੂੰ 6 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਅਦਾਲਤ ਵੱਲੋਂ ਕਈ ਵਾਰ ਸੰਮਨ ਜਾਰੀ ਕਰਨ ਦੇ ਬਾਵਜੂਦ ਮਹਿਰੋਂ ਪੇਸ਼ ਨਹੀਂ ਹੋਇਆ, ਜਿਸ ਕਾਰਨ ਅਦਾਲਤ ਨੇ ਇਹ ਹੁਕਮ ਜਾਰੀ ਕੀਤੇ। ਪੁਲੀਸ ਅਧਿਕਾਰੀਆਂ ਮੁਤਾਬਕ ਕਤਲ ਦੀ ਵਾਰਦਾਤ ਤੋਂ ਤੁਰੰਤ ਬਾਅਦ ਅੰਮ੍ਰਿਤਪਾਲ ਸਿੰਘ ਮਹਿਰੋਂ ਦੇਸ਼ ਤੋਂ ਬਾਹਰ ਫਰਾਰ ਹੋ ਗਿਆ ਸੀ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਉਹ ਇਸ ਸਮੇਂ ਸੰਯੁਕਤ ਅਰਬ ਅਮੀਰਾਤ (ਯੂਏਈ) ਵਿੱਚ ਛੁਪਿਆ ਹੋ ਸਕਦਾ ਹੈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਅਜੇ ਵੀ ਜਾਰੀ ਹੈ।

Scroll to Top