Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 7:26 pm

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰੀ ਸਕੂਲ ਨਰੜੂ ਵਿਖੇ ਲਗਾਇਆ ਜਾਗਰੂਕਤਾ ਕੈਪ

ਸਰਕਾਰੀ ਸਕੂਲ ਨਰੜੂ ਵਿਖੇ ਲਗਾਇਆ ਜਾਗਰੂਕਤਾ ਕੈਪ

ਪਟਿਆਲਾ : ਡਾ. ਪ੍ਰੀਤੀ ਯਾਦਵ, ਆਈ.ਏ.ਐਸ., ਡਿਪਟੀ ਕਮਿਸ਼ਨਰ ਪਟਿਆਲਾ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਜ਼ਸਵਿੰਦਰ ਸਿੰਘ, ਪਟਿਆਲਾ ਦੇ ਦਿਸ਼ਾ ਨਿਰਦੇਸ਼ਾ ਹੇਠ ਅਤੇ ਬਲਾਕ ਖੇਤੀਬਾੜੀ ਅਫਸਰੈ ਡਾ. ਰਣਯੋਧ ਸਿੰਘ ਦ ਅਗਵਾਈ ਹੇਠ ਸਰਕਾਰੀ ਹਾਈ ਸਮਾਰਟ ਸਕੂਲ, ਨਰੜੂ ਵਿਖੇ ਝੋਨੇ ਦੀ ਪ੍ਰਰਾਲੀ ਪ੍ਰਬੰਧਨ ਸਕੀਮ ਅਧੀਨ ਸਕੂਲ ਕੈਂਪ ਲਗਾਇਆ ਗਿਆ। ਜਿਸ ਤਹਿਤ ਬਲਾਕ ਖੇਤੀਬਾੜੀ ਅਫਸਰ ਜੀ ਵਲੋਂ ਝੋਨੇ ਦੀ ਪ੍ਰਰਾਲੀ ਨੂੰ ਨਾ ਸਾੜਨ ਅਤੇ ਇਸ ਨੂੰ ਖੇਤ ਵਿਚ ਰਲਾਉਣ ਬਾਰੇ ਬੱਚਿਆ ਨੂੰ ਜਾਗਰੂਕ ਕੀਤਾ ਗਿਆ।

ਉਨ੍ਹਾ ਵੱਲੋਂ ਦੱਸਿਆ ਗਿਆ ਕਿ ਪ੍ਰਰਾਲੀ ਨੂੰ ਸਾੜਨ ਨਾਲ ਨਾ ਹੀ ਸਿਰਫ ਵਾਤਾਵਰਨ ਦੂਸ਼ਿਤ ਹੁੰਦਾ ਹੈ ਬਲਕਿ ਧੂੰਆ ਹੋਣ ਕਾਰਨ ਕਈ ਵਾਰ ਲੋਕਾਂ ਨੂੰ ਸੜਕ ਹਾਦਸਿਆ ਦਾ ਵੀ ਸ਼ਿਕਾਰ ਹੌਣਾ ਪੈ ਜਾਂਦਾ ਹੈ। ਪਰਾਲੀ ਨੂੰ ਸਾੜਨ ਨਾਲ ਜਿਥੇ ਜ਼ਮੀਨ ਦੀ ਉਪਜਾਉ ਸ਼ਕਤੀ ਘੱਟਦੀ ਹੈ ਅਤੇ ਧੂੰਆ ਹੋਣ ਕਾਰਨ ਬਹੁਤ ਸਾਰੀਆ ਬਿਮਾਰੀਆ ਵੀ ਫੈਲਦੀਆਂ ਹਨ।ਜਿਸ ਦਾ ਬਹੁਤ ਸਾਰਾ ਅਸਰ ਬੁਜ਼ਰਗਾ ਅਤੇ ਬੱਚਿਆ ਵਿਚ ਵੇਖਿਆ ਜਾਂਦਾ ਹੈ।

ਇਸ ਮੌਕੇ ਤੇ ਬੱਚਿਆ ਵੱਲੋਂ ਪ੍ਰਰਾਲੀ ਨੂੰ ਨਾ ਸਾੜਨ ਸਬੰਧੀ ਪੋਸਟਰ ਮੇਂਕਿੰਗ, ਭਾਸ਼ਣ ਮੁਕਾਬਲੇ ਅਤੇ ਕਵਿਤਾਵਾਂ ਰਾਹੀਂ ਭਾਗ ਲਿਆ ਵੀ ਗਿਆ ਅਤੇ ਜਿੱਤਣ ਵਾਲੇ ਬੱਚਿਆ ਨੂੰ ਇਨਾਮ ਵੀ ਵੰਡੇ ਗਏ।ਅੰਤ ਵਿਚ ਸਕੂਲ ਦੇ ਪ੍ਰਿੰਸੀਪਲ ਦਲਬਾਰਾ ਸਿੰਘ ਵੱਲੋਂ ਬਲਾਕ ਖੇਤੀਬਾੜੀ ਅਫਸਰ ਅਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਵੀ ਕੀਤਾ ਗਿਆ। ਇਸ ਮੌਕੇ ਤੇ ਡਾ ਜ਼ਸਲੀਨ ਕੌਰ ਖੇਤੀਬਾੜੀ ਵਿਕਾਸ ਅਫਸਰ ਅਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਵੀ ਕੀਤਾ ਗਿਆ।

ਇਸ ਮੌਕੇ ਤੇ ਡਾ ਜਸ਼ਲੀਨ ਕੋਰ , ਖੇਤੀਬਾੜੀ ਵਿਕਾਸ ਅਫਸਰ, ਬਲਜਿੰਦਰ ਸਿੰਘ ਖੇਤੀਬਾੜੀ ਉਪ-ਨਿਰੀਖਣ , ਅਧਿਆਪਕ ਸਾਹਿਬਾਨ ਅਤੇ ਲੱਗਭਗ 50 ਬੱਚੇ ਹਾਜ਼ਰ ਸਨ।ਖੇਤੀਬਾੜੀ ਵਿਭਾਗ ਘਨੌਰ ਵੱਲੋਂ ਸਮਾਰਟ ਸਕੂਲ ਨਰੜੂ ਨਾਲ ਭਵਿੱਖ ਵਿਚ ਵੀ ਖੇਤੀ ਸਬੰਧੀ ਜਾਗਰੂਕਤਾ ਲਈ ਸਾਝੇਂ ਉਪਰਾਲੇ ਕਰਨ ਲਈ ਵੀ ਆਪਸੀ ਸਹਿਮਤੀ ਬਣਾਈ ਗਈ ਇਸ ਤੋ ਇਲਾਵਾ ਖੇਤੀ ਵਿਭਾਗ ਵੱਲੋਂ ਸਕੂਲ ਵਿਚ ਮਿਡਡੇ ਮੀਲ ਸਕੀਮ ਤਹਿਤ ਬੱਚਿਆਂ ਨੂੰ ਪੌਸ਼ਿਟਕ ਆਹਾਰ ਦੇਣ ਲਈ ਸਕੂਲ ਵਿਚ ਕਿਚਨਗਾਰਡਨ ਵਿਕਸਿਤ ਕਰਨ ਦੀ ਵੀ ਇੱਛਾ ਪ੍ਰਗਟਾਈ।

Scroll to Top