Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 12:50 am

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰੋ. ਬਡੂੰਗਰ ਸਮੇਤ ਸ਼ੋ੍ਰਮਣੀ ਕਮੇਟੀ ਮੈਂਬਰਾਂ ਨੇ ਨਿਯੁਕਤੀ ਦਾ ਕੀਤਾ ਸਵਾਗਤ

ਪ੍ਰੋ. ਬਡੂੰਗਰ ਸਮੇਤ ਸ਼ੋ੍ਰਮਣੀ ਕਮੇਟੀ ਮੈਂਬਰਾਂ ਨੇ ਨਿਯੁਕਤੀ ਦਾ ਕੀਤਾ ਸਵਾਗਤ

ਪਟਿਆਲਾ 3 ਨਵੰਬਰ – ਸਿੱਖਾਂ ਦੀ ਸਿਰਮੌਰ ਸੰਸਥਾ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਜਵੀਂ ਵਾਰ ਪ੍ਰਧਾਨ ਚੁਣ ਲਏ ਗਏ ਹਨ ਅਤੇ ਇਸ ਨਵੀਂ ਚੁਣੀ ਐਗਜੈਕਟਿਵ ਟੀਮ ਵਿੱਚ ਪਟਿਆਲਾ ਨੂੰ ਇੱਕ ਵਾਰ ਫਿਰ ਨੁਮਾਇੰਦਗੀ ਮਿਲੀ ਹੈ, ਜਿਸ ਵਿੱਚ ਜਥੇਦਾਰ ਸਰਜੀਤ ਸਿੰਘ ਗੜੀ ਨੂੰ ਅੰਤਰਿੰਗ ਕਮੇਟੀ ਮੈਂਬਰ ਚੁਣਿਆ ਗਿਆ।

ਨਵੀਂ ਚੁਣੀ ਐਗਜੈਕਟਿਵ ਵਿੱਚ ਬਤੌਰ ਪ੍ਰਧਾਨ ਐਡਵੋਕੇਟ ਧਾਮੀ ਅਤੇ ਜਥੇਦਾਰ ਸੁਰਜੀਤ  ਸਿੰਘ ਗੜੀ ਦੀ ਮੁੜ ਨਿਯੁਕਤੀ ਹੋਣ ਤੋਂ ਬਾਅਦ  ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ, ਸ੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਬੀਬੀ ਹਰਦੀਪ ਕੌਰ ਖੋਖ, ਜਥੇਦਾਰ ਬਲਤੇਜ ਸਿੰਘ ਖੋਖ ਨੇ ਵਧਾਈ ਦਿੱਤੀ ਹੈ, ਉੱਥੇ ਹੀ ਪ੍ਰਬੰਧ ਅਧੀਨ ਗੁਰਦੁਆਰਿਆਂ ਦੇ ਮੈਨੇਜਰ ਸਾਹਿਬਾਨਾਂ ਤੋਂ ਇਲਾਵਾ ਵੀ ਮੁਲਾਜ਼ਮਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ।

ਇਸ ਦੌਰਾਨ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨ ਨੇ ਚੰਗੀ ਸੂਝ ਬੂਝ ਦੇ ਨਾਲ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਬਤੌਰ ਪ੍ਰਧਾਨ ਚੁਣਿਆ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਹੋਰਾਂ ਦੀ ਅਗਵਾਈ ਵਿੱਚ ਬਹੁਤ ਸਾਰੇ ਧਰਮ ਦੇ ਪ੍ਰਚਾਰ ਪ੍ਰਸਾਰ ਦੇ ਕਾਰਜਾਂ ਨੂੰ ਚਲਾਇਆ ਜਾ ਰਿਹਾ ਅਤੇ ਪ੍ਰਚੰਡ ਰੂਪ ਵਿੱਚ ਧਰਮ ਦੇ ਪ੍ਰਚਾਰ ਪ੍ਰਸਾਰ ਦੀ ਲਹਿਰ ਚੱਲ ਰਹੀ ਹੈ। ੇ

ਪ੍ਰੋਂ ਬਡੂੰਗਰ ਨੇ ਕਿਹਾ ਕਿ ਨੌਵੇਂ ਪਾਤਸਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਵੀ ਕਰਵਾਏ ਜਾ ਰਹੇ ਹਨ ਅਤੇ ਨਵੰਬਰ ਦੇ ਇਸੇ ਮਹੀਨੇ ਵਿੱਚ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਉੱਤੇ ਸ਼ਤਾਬਦੀ ਸਮਾਗਮ ਵੀ ਨੇਪਰੇ ਚਾੜੇ ਜਾਣਗੇ। ਪ੍ਰੋਫੈਸਰ ਬਡੂੰਗਰ ਨੇ ਅੰਤਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜੀ ਨੂੰ ਵੀ ਵਧਾਈ ਦਿੱਤੀ ਹੈ।

ਨਵੀਂ ਚੁਣੀ ਕਾਰਜਕਾਰਨੀ ਟੀਮ ਨੂੰ ਵਧਾਈ ਦੇਣ ਵਾਲਿਆਂ ਵਿੱਚ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਕਥਾਵਾਚਕ ਪਿ੍ਰਤਪਾਲ ਸਿੰਘ, ਮੈਨੇਜਰ ਭਾਗ ਸਿੰਘ ਰਾਜਪੁਰਾ, ਮੀਤ ਮੈਨੇਜਰ ਮਨਦੀਪ ਸਿੰਘ ਭਲਵਾਨ, ਜਸਵਿੰਦਰ ਸਿੰਘ, ਮੈਨੇਜਰ ਆਤਮ ਪ੍ਰਕਾਸ਼ ਸਿੰਘ ਬੇਦੀ ਗੁਰਦੁਆਰਾ ਬਾਬਾ ਅਜਾਪਾਲ ਘੋੜਿਆਂ ਵਾਲਾ ਨਾਭਾ, ਮੈਨੇਜਰ ਮਨਜੀਤ ਸਿੰਘ ਕੌਲੀ ਬਹਾਦਰਗੜ੍ਹ ਮੈਨੇਜਰ ਧਨਵੰਤ ਸਿੰਘ ਗੁਰਦੁਆਰਾ ਕਰਹਾਲੀ ਸਾਹਿਬ ਤੋਂ ਇਲਾਵਾ ਸੁਰਿੰਦਰ ਸਿੰਘ ਘੁਮਾਣਾ, ਬਲਵਿੰਦਰ ਸਿੰਘ ਨੇਪਰਾ, ਕੁਲਵਿੰਦਰ ਸਿੰਘ ਅਤੇ ਪ੍ਰਬੰਧਕੀ ਅਧਿਕਾਰੀਆਂ ਤੇ ਸਟਾਫ ਮੈਂਬਰਾਂ ਨੇ ਵੀ ਵਧਾਈ ਦਿੱਤੀ ਹੈ।

Advertisement
Advertisement
Advertisement
Advertisement
Scroll to Top