Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 3:28 pm

+91 90915 01313 , +91 90916 01313

punjabbanni@gmail.com
punjabbani@yahoo.com

 ਸਪੀਕਰ ਸੰਧਵਾਂ ਨੇ ਅੰਗਰੇਜ਼ੀ ਭਾਸ਼ਾ ਵਿਚ ਤਿਆਰ ਕੀਤਾ ਗਿਆ ਰੂਪਾਂਤਰਣ ਰਿਲੀਜ਼ ਕੀਤਾ

 ਸਪੀਕਰ ਸੰਧਵਾਂ ਨੇ ਅੰਗਰੇਜ਼ੀ ਭਾਸ਼ਾ ਵਿਚ ਤਿਆਰ ਕੀਤਾ ਗਿਆ ਰੂਪਾਂਤਰਣ ਰਿਲੀਜ਼ ਕੀਤਾ

ਪਟਿਆਲਾ, 3 ਨਵੰਬਰ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਅੱਜ ਡਾ. ਧਰਮ ਸਿੰਘ ਅਤੇ ਡਾ.ਪਰਮਵੀਰ ਸਿੰਘ ਵੱਲੋਂ ਭਗਵਾਨ ਬਲਾਸ ਸੁਖਨਲ ਸਾਰ ਦਾ ਅੰਗਰੇਜ਼ੀ ਭਾਸ਼ਾ ਵਿਚ ਤਿਆਰ ਕੀਤਾ ਗਿਆ ਰੂਪਾਂਤਰਣ ਰਿਲੀਜ਼ ਕੀਤਾ।

ਇੱਥੇ ਇਹ ਦੱਸਣਾ ਯੋਗ ਹੋਵੇਗਾ ਕਿ ਬਾਵਾ ਭਗਵਾਨ ਦਾਸ ਜੀ ਉਨ੍ਹੀਵੀਂ ਸਦੀ ਦੇ ਵਿਰਕਤ ਸੰਤ ਹੋਏ ਹਨ ਜਿਨ੍ਹਾਂ ਦਾ ਜਨਮ ਪੰਜਾਬ ਦੇ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਪੈਂਦੇ ਪਿੰਡ ਬੱਲੋਵਾਲ ਵਿਖੇ ਆਪਣੇ ਨਾਨਕੇ ਪਰਿਵਾਰ ਵਿਖੇ 1862 ਈ. ਵਿਚ ਹੋਇਆ ਸੀ। ਇਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਬਹੁਤ ਪ੍ਰਭਾਵਿਤ ਸਨ। ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ) ਅਤੇ ਹੁਸ਼ਿਆਰਪੁਰ ਜ਼ਿਿਲਆਂ ਵਿਚ ਪੈਂਦੇ ਪਿੰਡ ਸੁੱਜੋਂ, ਹੇੜੀਆਂ, ਗੋਸਲ, ਗੋਬਿੰਦਪੁਰ, ਝਿੰਗੜਾਂ, ਭਰੋ ਮਜਾਰਾ (ਫ਼ੱਤੂਆਣਾ), ਮਜਾਰਾ ਨੌ ਅਬਾਦ, ਰਹਿਪਾ, ਬੱਲੋਵਾਲ, ਮੰਨਣਹਾਣਾ ਆਦਿ ਪਿੰਡਾਂ ਵਿਖੇ ਇਹ ਵਿਚਰਦੇ ਰਹੇ ਹਨ ਜਿੱਥੇ ਮੌਜੂਦਾ ਸਮੇਂ ਵਿਚ ਗੁਰਦੁਆਰਾ ਸਾਹਿਬਾਨ ਸਸ਼ੋਭਿਤ ਹਨ। 1903 ਵਿਚ ਇਹਨਾਂ ਨੇ ਭਗਵਾਨ ਬਲਾਸ ਸੁਖਨਲ ਸਾਰ ਦੀ ਰਚਨਾ ਕੀਤੀ ਸੀ ਜਿਸ ਦੀ ਮੁੱਖ ਸੁਰ ਅਧਿਆਤਮਿਕ ਹੈ। 1940 ਵਿਚ ਇਹ ਅਕਾਲ ਚਲਾਣਾ ਕਰ ਗਏ ਸਨ।

ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਧਾਰਮਿਕ ਤੌਰ ’ਤੇ ਵਿਚਰਨ ਵਾਲੇ ਸੰਤ-ਮਹਾਂਪੁਰਖ ਆਪਣੇ ਜੀਵਨ ਅਤੇ ਲਿਖਤਾਂ ਰਾਹੀਂ ਸਮਾਜ ਦੀ ਅਗਵਾਈ ਕਰਦੇ ਰਹੇ ਹਨ। ਬਾਵਾ ਭਗਵਾਨ ਦਾਸ ਜੀ ਵੀ ਇਸੇ ਬਿਰਤੀ ਦੇ ਸੰਤ ਸਨ ਜਿਨ੍ਹਾਂ ਨੇ ਆਮ ਲੋਕਾਂ ਨੂੰ ਧਾਰਮਿਕ ਅਤੇ ਸਮਾਜਿਕ ਅਗਵਾਈ ਪ੍ਰਦਾਨ ਕਰਨ ਵਾਲੇ ਸਾਹਿਤ ਦੀ ਰਚਨਾ ਕੀਤੀ ਹੈ।

ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਪਹਿਲਾਂ ਇਸ ਗ੍ਰੰਥ ਦੇ ਪੰਜਾਬੀ ਭਾਸ਼ਾ ਵਿਚ ਸ਼ਬਦਾਰਥ ਅਤੇ ਭਾਵਾਰਥ ਤਿਆਰ ਕਰਵਾ ਕੇ ਛਾਪੇ ਗਏ ਸਨ ਹੁਣ ਇਸ ਦਾ ਅੰਗਰੇਜ਼ੀ ਰੂਪਾਂਤਰਣ ਡਾ. ਧਰਮ ਸਿੰਘ ਅਤੇ ਡਾ. ਪਰਮਵੀਰ ਸਿੰਘ ਵੱਲੋਂ ਤਿਆਰ ਕੀਤਾ ਗਿਆ ਹੈ ਜਿਹੜਾ ਕਿ ਅੰਗਰੇਜ਼ੀ ਜਾਣਨ ਵਾਲੇ ਪਾਠਕਾਂ ਲਈ ਲਾਭਦਾਇਕ ਹੋਵੇਗਾ।

ਇਸ ਮੌਕੇ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ, ਵਿੱਤ ਅਫ਼ਸਰ ਡਾ. ਪ੍ਰਮੋਦ ਅਗਰਵਾਲ, ਡਾ. ਗੁਰਮੁਖ ਸਿੰਘ ਆਦਿ ਹਾਜ਼ਰ ਸਨ।

Advertisement
Advertisement
Advertisement
Advertisement
Scroll to Top