Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 1:17 am

+91 90915 01313 , +91 90916 01313

punjabbanni@gmail.com
punjabbani@yahoo.com

ਤਰਨਤਾਰਨ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਵੱਡੀ ਲੀਡ ਨਾਲ ਜਿੱਤੇਗੀ – ਬਰਸਟ

ਤਰਨਤਾਰਨ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਵੱਡੀ ਲੀਡ ਨਾਲ ਜਿੱਤੇਗੀ – ਬਰਸਟ

ਚੰਡੀਗੜ੍ਹ, 31 ਅਕਤੂਬਰ, 2025  – ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚਹੁੰਪੱਖੀ ਵਿਕਾਸ ਕੀਤਾ ਜਾ ਰਿਹਾ ਹੈ, ਜਿਸ ਤੋਂ ਸੂਬਾ ਵਾਸੀ ਬਹੁਤ ਖੁਸ਼ ਹਨ। ਜਿਸਦੇ ਚਲਦਿਆਂ ਵਿਧਾਨ ਸਭਾ ਹਲਕਾ ਤਰਨਤਾਰਨ ਵਿਖੇ ਹੋਣ ਵਾਲੀ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ. ਹਰਮੀਤ ਸਿੰਘ ਸੰਧੂ ਵੱਡੇ ਅੰਤਰ ਨਾਲ ਜਿੱਤ ਹਾਸਲ ਕਰਨਗੇ।

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮੰਡੀ ਬੋਰਡ ਅਤੇ ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ, ਪੰਜਾਬ ਵੱਲੋਂ ਤਰਨਤਾਰਨ ਵਿਖੇ ਚੋਣ ਪ੍ਰਚਾਰ ਦੌਰਾਨ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਆਪਣੀ ਪਾਰਟੀ ਹੈ, ਜਿਸ ਵੱਲੋਂ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਜੋ ਵਿਕਾਸ ਕੀਤਾ ਹੈ ਅਤੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਜੋ ਸਕੀਮਾਂ ਚਲਾਇਆ ਹਨ, ਉਸ ਤੋਂ ਹਰ ਵਰਗ ਦੇ ਲੋਕ ਬਹੁਤ ਖੁਸ਼ ਹਨ।

ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਬਿਹਤਰੀ ਅਤੇ ਸੂਬੇ ਦੇ ਵਿਕਾਸ ਨੂੰ ਹੀ ਤਰਜੀਹ ਦਿੱਤੀ ਜਾ ਰਹੀ ਹੈ। ਆਪ ਸਰਕਾਰ ਵੱਲੋਂ ਆਪਣੇ ਸਾਢੇ 3 ਸਾਲਾਂ ਦੇ ਕਾਰਜਕਾਲ ਦੌਰਾਨ ਹਰ ਖੇਤਰ ਵਿੱਚ ਬਹੁਤ ਸੁਧਾਰ ਕੀਤੇ ਗਏ ਹਨ। ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ।

ਖੇਤਾਂ ਨੂੰ ਨਹਿਰਾਂ ਦਾ ਪਾਣੀ ਦਿੱਤਾ ਜਾ ਰਿਹਾ ਹੈ। ਸਰਕਾਰ ਵੱਲੋਂ ਨੋਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਤੋਂ ਸਰਕਾਰੀ ਨੋਕਰੀਆਂ ਦਿੱਤੀਆਂ ਜਾ ਰਹੀਆਂ ਹਨ। ਮਹਿਲਾਵਾਂ ਨੂੰ ਮੁਫ਼ਤ ਬਸ ਸਫ਼ਰ ਦਿੱਤਾ ਜਾ ਰਿਹਾ ਹੈ।

ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ। ਨੋਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਜਿੱਥੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਉੱਥੇ ਹੀ ਖੇਡ ਮੈਦਾਨ ਵੀ ਬਣਾਏ ਜਾ ਰਹੇ ਹਨ। ਇਸਦੇ ਨਾਲ ਹੀ ਪੇਂਡੂ ਲਿੰਕ ਸੜਕਾਂ ਦੇ ਨਵੀਨੀਕਰਣ ਅਤੇ ਮੁਰੰਮਤ ਦੇ ਕਾਰਜ ਵੀ ਕੀਤੇ ਜਾ ਰਹੇ ਹਨ।

ਉਨ੍ਹਾਂ ਸਾਰੇ ਵਲੰਟੀਅਰਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾ ਨੂੰ ਲੋਕਾਂ ਤੱਕ ਪਹੁੰਚਾਉਣ। ਸ. ਬਰਸਟ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ. ਹਰਮੀਤ ਸਿੰਘ ਸੰਧੂ ਨੂੰ ਭਾਰੀ ਬਹੁਮਤ ਨਾਲ ਜਿਤਾਉਣ।

Advertisement
Advertisement
Advertisement
Advertisement
Scroll to Top