Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 5:45 pm

+91 90915 01313 , +91 90916 01313

punjabbanni@gmail.com
punjabbani@yahoo.com

ਜਗਰਾਉਂ ਵਿੱਚ ਕਬੱਡੀ ਖਿਡਾਰੀ ਦੀ ਦਿਨਦਿਹਾੜੇ ਗੋਲੀ ਮਾਰ ਕੇ ਹੱਤਿਆ

ਜਗਰਾਉਂ ਵਿੱਚ ਕਬੱਡੀ ਖਿਡਾਰੀ ਦੀ ਦਿਨਦਿਹਾੜੇ ਗੋਲੀ ਮਾਰ ਕੇ ਹੱਤਿਆ

ਲੁਧਿਆਣਾ, 1 ਨਵੰਬਰ 2025 : ਪੰਜਾਬ ਅੰਦਰ ਕਤਲ ਦੀਆਂ ਵਾਰਦਾਤਾਂ ਰੁਕਨ ਦਾ ਨਾਮ ਨਹੀ ਲੈ ਰਹੀਆਂ ਹਨ। ਗੈਗਸਟਰਵਾਦ ਤੇ ਅਪਰਾਧੀਆਂ ਕਾਰਨ ਲੋਕਾਂ ਅੰਦਰ ਭਾਰੀ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਹੁਣ ਲੁਧਿਆਣਾ ਦੇ ਨੇੜਲੇ ਜਗਰਾਉਂ ਹਲਕੇ ਵਿੱਚ ਸ਼ਨੀਵਾਰ ਨੂੰ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ

ਜਦੋਂ ਅਣਪਛਾਤੇ ਹਮਲਾਵਰਾਂ ਨੇ ਇੱਕ ਨੌਜਵਾਨ ਕਬੱਡੀ ਖਿਡਾਰੀ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਹ ਵਾਰਦਾਤ ਜਗਰਾਉਂ ਐਸਐਸਪੀ ਦਫ਼ਤਰ ਤੋਂ ਕੁਝ ਹੀ ਦੂਰੀ ’ਤੇ ਹਰੀ ਸਿੰਘ ਹਸਪਤਾਲ ਰੋਡ ਦੇ ਲਾਗੇ ਵਾਪਰੀ।

ਮ੍ਰਿਤਕ ਦੀ ਪਛਾਣ 26 ਸਾਲਾ ਤੇਜਪਾਲ ਸਿੰਘ ਪੁੱਤਰ ਰਣਧੀਰ ਸਿੰਘ ਵਾਸੀ ਪਿੰਡ ਗਿੱਦੜਵਿੰਡੀ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ, ਤੇਜਪਾਲ ਆਪਣੇ ਦੋ ਸਾਥੀਆਂ ਦੇ ਨਾਲ ਮੌਕੇ ਤੇ ਮੌਜੂਦ ਸੀ ਜਦੋਂ ਛੇ ਤੋਂ ਸੱਤ ਨੌਜਵਾਨਾਂ ਨੇ ਪਹਿਲਾਂ ਉਸ ਨਾਲ ਝਗੜਾ ਕਰਦਿਆਂ ਕੁੱਟਮਾਰ ਕੀਤੀ ਅਤੇ ਫਿਰ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਗੰਭੀਰ ਜ਼ਖ਼ਮਾਂ ਕਾਰਨ ਤੇਜਪਾਲ ਦੀ ਮੌਤ ਮੌਕੇ ਤੇ ਹੀ ਹੋ ਗਈ। ਉਸ ਦੇ ਸਾਥੀਆਂ ਨੂੰ ਵੀ ਚੋਟਾਂ ਆਈਆਂ ਹਨ। ਇਸ ਮਾਮਲੇ ਨੂੰ ਲੈ ਕੇ ਪੰਜਾਬ ਪੁਲਸ ਵਲੋ ਪੂਰੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Scroll to Top