Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 6:32 pm

+91 90915 01313 , +91 90916 01313

punjabbanni@gmail.com
punjabbani@yahoo.com

ਸੇਵਾ ਮੁਕਤੀ : 34 ਸਾਲ 6 ਮਹੀਨੇ ਦੀ ਸੇਵਾ ਉਪਰੰਤ ਸੇਵਾਮੁਕਤ ਹੋਏ ਬੇਅੰਤ ਸਿੰਘ

ਸੇਵਾ ਮੁਕਤੀ : 34 ਸਾਲ 6 ਮਹੀਨੇ ਦੀ ਸੇਵਾ ਉਪਰੰਤ ਸੇਵਾਮੁਕਤ ਹੋਏ ਬੇਅੰਤ ਸਿੰਘ

ਪਟਿਆਲਾ, 1 ਨਵੰਬਰ 2025 : ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪਟਿਆਲਾ ਵਿਖੇ ਆਪਣੀਆਂ 34 ਸਾਲ ਛੇ ਮਹੀਨੇ ਦੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਮਗਰੋ ਬੇਅੰਤ ਸਿੰਘ ਟੈਕਨੀਸ਼ੀਅਨ ਗ੍ਰੇਡ-1 ਸੇਵਾ ਮੁਕਤ ਹੋ ਗਏ ਹਨ। ਇਸ ਦੌਰਾਨ ਵਿਦਾਇਗੀ ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਪੰਜਾਬ ਸਟੇਟ ਕਰਮਚਾਰੀ ਦਲ ਪੰਜਾਬ ਦੇ ਸੂਬਾ ਪ੍ਰਧਾਨ ਹਰੀ ਸਿੰਘ ਟੌਹੜਾ, ਐਸਡੀਓ ਗੁਰਜੀਤ ਸਿੰਘ, ਜਨਰਲ ਸਕੱਤਰ ਰਕੇਸ਼ ਬਾਤਿਸ਼, ਜਸਵਿੰਦਰ ਪੰਜਾਬੀ, ਰਾਮਾ ਗਰਗ, ਤਰਸੇਮ ਲਲੌਛੀ ਅਤੇ ਮਲਕੀਤ ਸਿੰਘ ਪੰਜੋਲੀ ਤੋਂ ਇਲਾਵਾ ਹੋਰ ਵੱਖ-ਵੱਖ ਯੂਨੀਅਨਾਂ ਦੇ ਆਗੂ ਅਤੇ ਕਰਮਚਾਰੀ ਹਾਜ਼ਰ ਹੋਏ।
ਇਸ ਮੌਕੇ ਸੰਬੋਧਨ ਕਰਦਿਆਂ ਐਸਡੀਓ ਗੁਰਜੀਤ ਸਿੰਘ ਨੇ ਆਖਿਆ ਕਿ ਸੇਵਾ ਮੁਕਤ ਹੋ ਰਹੇ ਮੁਲਾਜ਼ਮ ਬੇਅੰਤ ਸਿੰਘ ਦੀਆਂ ਸੇਵਾਵਾਂ ਸ਼ਲਾਘਾਯੋਗ ਯੋਗ ਰਹੀਆਂ ਹਨ। ਉਹਨਾਂ ਨੇ ਸੇਵਾ ਕਾਲ ਦੌਰਾਨ ਮਹਿਕਮੇ ਨੂੰ ਬੁਲੰਦੀਆਂ ਵੱਲ ਲੈ ਕੇ ਜਾਣ ਲਈ ਅਹਿਮ ਯਤਨ ਕੀਤੇ ਹਨ। ਇਸ ਮੌਕੇ ਬੋਲਦਿਆਂ ਸੂਬਾ ਪ੍ਰਧਾਨ ਹਰੀ ਸਿੰਘ ਟੌਹੜਾ ਨੇ ਕਿਹਾ ਕਿ ਬੇਅੰਤ ਸਿੰਘ ਜਥੇਬੰਦੀਆਂ ਨਾਲ ਲੰਮੇ ਸਮੇਂ ਤੋਂ ਜੁੜੇ ਰਹੇ ਹਨ।
ਉਹਨਾਂ ਕਿਹਾ ਕਿ ਜਥੇਬੰਦੀ ਨੇ ਜਦੋਂ ਵੀ ਕਿਸੇ ਵੀ ਤਰ੍ਹਾਂ ਦੇ ਪ੍ਰੋਗਰਾਮ ਉਲੀਕੇ ਤਾਂ ਬੇਅੰਤ ਸਿੰਘ ਸਭ ਤੋਂ ਮੂਹਰੇ ਹੋ ਕੇ ਖੜੇ ਹਨ। ਅਖੀਰ ਵਿੱਚ ਬੇਅੰਤ ਸਿੰਘ ਨੂੰ ਐਸਡੀਓ ਗੁਰਜੀਤ ਸਿੰਘ ਅਤੇ ਸੂਬਾ ਪ੍ਰਧਾਨ ਹਰੀ ਸਿੰਘ ਟੌਹੜਾ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਰਿਵਾਰਿਕ ਮੈਂਬਰ, ਸਾਬਕਾ ਪ੍ਰਿੰਸੀਪਲ ਤੋਤਾ ਸਿੰਘ ਚਹਿਲ, ਸਾਬਕਾ ਲੈਕਚਰਾਰ ਇਕਬਾਲ ਸਿੰਘ, ਪਿਆਰਾ ਸਿੰਘ, ਬਲਦੇਵ ਸਿੰਘ, ਰਣਜੋਧ ਸਿੰਘ, ਪਰਮਪ੍ਰੀਤ ਸਿੰਘ, ਮਲਕੀਤ ਸਿੰਘ, ਮਨਜੀਤ ਕੌਰ, ਕਨਵਲਬੀਰ ਕੌਰ ਸਮੇਤ ਹੋਰ ਹਾਜ਼ਰ ਸਨ।
Scroll to Top