Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 1:53 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਨੇ ਪਿੰਡ ਖਰੋਲਾ 'ਚ ਲੱਗੇ ਜਨ ਸੁਵਿਧਾ ਕੈਂਪ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ਪਿੰਡ ਖਰੋਲਾ 'ਚ ਲੱਗੇ ਜਨ ਸੁਵਿਧਾ ਕੈਂਪ ਦਾ ਲਿਆ ਜਾਇਜ਼ਾ

ਰਾਜਪੁਰਾ, 6 ਨਵੰਬਰ:  ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਰਾਜਪੁਰਾ ਦੇ ਪਿੰਡ ਖਰੋਲਾ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਮੌਕੇ ‘ਤੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਅਤੇ ਸਰਕਾਰੀ ਸੇਵਾਵਾ ਪ੍ਰਦਾਨ ਕਰਨ ‘ਚ ਕੋਈ ਢਿੱਲ ਮੱਠ ਨਾ ਵਰਤੀ ਜਾਵੇ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਰਾਜਪੁਰਾ ਅਵਿਕੇਸ਼ ਗੁਪਤਾ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਸਰਕਾਰੀ ਐਲੀਮੈਂਟਰੀ ਸਕੂਲ ‘ਚ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਸਕੂਲ ‘ਚ ਕਰਾਈ ਜਾਂਦੀ ਪੜ੍ਹਾਈ ਤੇ ਮਿਡ ਡੇਅ ਮੀਲ ਦਾ ਵੀ ਜਾਇਜ਼ਾ ਲਿਆ।

ਡਾ. ਪ੍ਰੀਤੀ ਯਾਦਵ ਨੇ ਇਸ ਮੌਕੇ ਸਿਹਤ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ ਵਿਭਾਗ, ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ, ਸਮਾਜਿਕ ਸੁਰੱਖਿਆ, ਵਣ ਵਿਭਾਗ, ਸਹਿਕਾਰਤਾ ਆਦਿ ਵਿਭਾਗਾਂ ਦੀਆਂ ਸਟਾਲਾਂ ਦਾ ਦੌਰਾ ਕਰਕੇ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੈਂਪਾਂ ਵਿੱਚ ਆਉਣ ਵਾਲੇ ਨਾਗਰਿਕਾਂ ਦੀ ਪੂਰੀ ਗੰਭੀਰਤਾ ਨਾਲ ਸਮੱਸਿਆ ਸੁਣਕੇ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੇ ਨਿਵੇਕਲੇ ਉਪਰਾਲੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਜਾ ਰਹੇ ਜਨ ਸੁਵਿਧਾ ਕੈਂਪਾਂ ਦਾ ਲਾਭ ਲੈਣ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਅਜਿਹੇ ਕੈਂਪਾਂ ਵਿੱਚ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਮੌਕੇ ‘ਤੇ ਹੱਲ ਕਰਦਿਆਂ ਸਾਂਝ ਕੇਂਦਰ ਅਤੇ ਸੇਵਾ ਕੇਂਦਰਾਂ ਸਮੇਤ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਲੋਕਾਂ ਨੂੰ ਇਕੋ ਛੱਤ ਥੱਲੇ ਮੁਹੱਈਆ ਕਰਵਾਉਣ ਨੂੰ ਤਰਜੀਹ ਦਿੱਤੀ ਜਾਂਦੀ ਹੈ। ਇਸ ਮੌਕੇ ਬੀ.ਡੀ.ਪੀ.ਓ. ਬਨਦੀਪ ਸਿੰਘ, ਪਿੰਡ ਦੇ ਸਰਪੰਚ ਨਾਹਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

Advertisement
Advertisement
Advertisement
Advertisement
Scroll to Top