Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 1:54 pm

+91 90915 01313 , +91 90916 01313

punjabbanni@gmail.com
punjabbani@yahoo.com

ਸਿਵਲ ਸਰਜਨ ਵੱਲੋਂ ਮੈਡੀਕਲ ਅਫਸਰਾਂ ਨੂੰ ਮਹੀਨਾਵਾਰ  ਮੀਟਿੰਗ ਦੌਰਾਨ ਦਿੱਤੇ ਗਏ ਨਿਰਦੇਸ਼

ਸਿਵਲ ਸਰਜਨ ਵੱਲੋਂ ਮੈਡੀਕਲ ਅਫਸਰਾਂ ਨੂੰ ਮਹੀਨਾਵਾਰ  ਮੀਟਿੰਗ ਦੌਰਾਨ ਦਿੱਤੇ ਗਏ ਨਿਰਦੇਸ਼

ਪਟਿਆਲਾ , 6 ਨਵੰਬਰ : ਜਿਲੇ ਵਿੱਚ ਸਿਹਤ ਸੇਵਾਵਾਂ ਦੇ ਮਿਆਰ ਨੂੰ ਹੋਰ ਬੇਹਤਰ ਬਣਾਉਣ ਲਈ ਸਿਵਲ ਸਰਜਨ ਪਟਿਆਲਾ ਡਾ.ਸੰਜੇ ਕਾਮਰਾਂ ਵੱਲੋਂ ਅੱੱਜ ਸਿਵਲ ਸਰਜਨ ਦਫਤਰ ਵਿਖੇ ਜਿਲੇ੍ਹ ਦੇ ਸਮੂਹ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਮੀਟਿੰਗ ਕੀਤੀ ਡਈ ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਮਰੀਜਾਂ ਅਤੇ ਉਨਾਂ੍ਹ ਦੇ ਸਬੰਧੀਆਂ ਨਾਲ ਦਇਆ,ਹਮਦਰਦੀ  ਪੂਰਨ ਰਵਈਆ ਧਾਰਣ ਕਰਨ ਲਈ ਕਿਹਾ ਗਿਆ ।ਇਸ ਦੌਰਾਨ ਉਨ੍ਹਾਂ ਵੱਲੋਂ ਸਮੂਹ ਐਸ.ਐਮ.ਉ ਤੋਂ ਜਿਲੇ੍ਹ ਵਿੱਚ ਚਲ ਰਹੀਆਂ ਵੱਖ-ਵੱਖ ਸਿਹਤ ਸਕੀਮਾਂ ਅਤੇ ਪ੍ਰੋਗਰਾਮਾਂ ਅਤੇ ਆਮ ਆਦਮੀ ਕਲੀਕਿਾਂ ਵਿੱਚ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਸਬੰਧੀ ਜਾਣਕਾਰੀ ਹਾਸਲ ਕੀਤੀ  ਗਈ ।

ਉਨਂਾਂ ਕਿਹਾ ਕਿ ਲੋਕਾਂ ਦੀਆਂ ਸਿਹਤ ਸਹੂਲਤਾਂ ਦਾ ਧਿਆਨ ਰੱਖਣਾ ਸਾਡੀ ਸਭ ਦੀ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ ।ਉਨ੍ਹਾਂ ਸਰਕਾਰ ਵੱਲੌਂ 9 ਅਕਤੂਬਰ ਤੌਂ ਸਰਕਾਰ ਵੱਲੋਂ ਸ਼ੁਰੂ ਕੀਤੀ ਤੰਬਾਕੂ ਮੁਕਤ ਯੁਵਾ ਮੁਹਿੰਮ ਸਬੰਧੀ ਰੋਜਾਨਾ ਰਿਪੋਰਟ ਨੂੰ ਸਬੰਧਿਤ ਪੋਰਟਲ ਤੇ ਅਪਡੇਟ ਕਰਨਾ ਵੀ ਯਕੀਨੀ ਬਨਾਉਣ ਦੀ ਹਦਾਇਤ ਵੀ ਕੀਤੀ ।ਸਿਵਲ ਸਰਜਨ ਵੱਲੋਂ ਕਿਹਾ ਗਿਆ ਕਿ ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿੱਚ ਬਿਜਲੀ,ਆਕਸੀਜਨ ਅਤੇ ਦਵਾਈਆਂ ਦੇ ਇੰਤਜਾਮ ਪੂਰੀ ਤਰਾਂ ਦੁਰਸਤ ਰੱਖੇ ਜਾਣ ।

ਸਿਹਤ ਸੰਸਥਾਵਾਂ ਵਿੱਚ ਅਤਿ ਜਰੂਰੀ ਦਵਾਈਆ ਦੇ ਸਟਾਕ ਦੀ ਉਪਲਭਤਾ ਨੂੰ ਯਕੀਨੀ ਬਣਾਇਆ ਜਾਵੇ ।ਵੱਖ-ਵੱਖ  ਕੌਮੀ ਸਿਹਤ ਪ੍ਰੋਗਰਾਮਾਂ ਤਹਿਤ ਲੋਕਾਂ ਤੱਕ ਸਿਹਤ ਸੰਸਥਾਵਾਂ ਵਿੱਚ ਇਲਾਜ ਲਈ ਆਉਣ ਵਾਲੇ ਬਜੁਰਗਾਂ,ਗਰਭਵਤੀ ਅੋਰਤਾਂ ਅਤੇ ਗੰਭੀਰ ਬਿਮਾਰੀਆਂ ਨਾਲ ਪੀੜਤ ਮਰੀਜਾਂ ਨਾਲ ਸਟਾਫ ਵੱਲੋਂ ਹਮਦਰਦੀ ਭਰਿਆ ਵਤੀਰਾ ਅਪਣਾਉਂਦੇ  ਹੋਏ ਪਹਿਲ ਦੇ ਆਧਾਰ ਤੇ ਸਿਹਤ ਸੇਵਾਵਾਂ ਉਪਲਭਦ  ਕਰਵਾਉਣ ਨੂ ਤਰਜੀਹ ਦਿੱਤੀ ਜਾਵੇ ।

ਇਨ੍ਹਾਂ ਸਾਰੇ ਪ੍ਰਬੰਧਾਂ ਲਈ ਸਮੇਂ ਸਮੇਂ ਤੇ ਸੁਪਰਵੀਜਨ ਯਕੀਨੀ ਬਣਾਈ ਜਾਵੇ ।ਹਰ ਮਰੀਜ ਨੂੰ ਲੋੜ ਅਨੁਸਾਰ ਹਰ ਦਵਾਈ ਹਸਪਤਾਲ ਵਿੱਚ ਹੀ ਉਪਲੱਭਦ ਕਰਵਾਈ ਜਾਵੇ ਅਤੇ ਇਸਨੂੰ ਰੋਜਾਨਾ ਮੋਨੀਟਰ ਕੀਤਾ ਜਾਵੇ ।ਡੇਂਗੂ ਅਤੇ ਚਿਕਨਗੁਨੀਆ ਦੇ ਵੱਧ ਰਹੇ ਕੇਸਾਂ ਨੂੰ ਮੁੱਖ ਰੱਖਦਿਆਂ ਸਾਰਿਆਂ ਨੂੰ ਹਦਾਇਤ ਕੀਤੀ ਗਈ ਕਿ ਜਿਸ ਕਿਸੇ ਏਰੀਏ ਵਿੱਚ ਡੇਂਗੂ ਦਾ ਕੇਸ ਨਿਕਲਦਾ ਹੈ ,ਉਸ ਇਲਾਕੇ ਵਿੱਚ ਜਾਗਰੂਕਤਾਂ ਗਤੀਵਿਧੀਆਂ ਕੀਤੀਆ ਜਾਣ ,ਫੋਗਿੰਗ ਕਰਵਾਈ ਜਾਵੇ ਅਤੇ ਨੇੜੇ ਦੇ ਘਰਾਂ ਵਿੱਣ ਲਾਰਵੇ ਦੀ ਚੈਕਿੰਗ ਕੀੳੀ ਜਾਵਟ ਅਤੇ ਇਨ ਡੋਰ ਸਪ੍ਰੇਅ ਕਰਵਾਈ ਜਾਵੇ ।ਮੰਦਰਾਂ ,ਗਰਦੁਆਰਿਆ ਵਿੱਚ ਡੇਂਗੂ ਤੋਂ ਬਚਾਅ ਸਬੰਧੀ ਪਬਲੀਸਿਟੀ ਕਰਵਾਈ ਜਾਵੇ ।

Advertisement
Advertisement
Advertisement
Advertisement
Scroll to Top