Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 3:28 pm

+91 90915 01313 , +91 90916 01313

punjabbanni@gmail.com
punjabbani@yahoo.com

ਡੇਂਗੂ ਤੇ ਚਿਕਨਗੁਨੀਆ ਦੀ ਰੋਕਥਾਮ ਤਹਿਤ ਕੀਤੀਆਂ ਗਈਆਂ ਜਾਗਰੂਕਤਾ ਗਤੀਵਿਧੀਆਂ                

ਡੇਂਗੂ ਤੇ ਚਿਕਨਗੁਨੀਆ ਦੀ ਰੋਕਥਾਮ ਤਹਿਤ ਕੀਤੀਆਂ ਗਈਆਂ ਜਾਗਰੂਕਤਾ ਗਤੀਵਿਧੀਆਂ                

ਪਟਿਆਲਾ 4 ਨਵੰਬਰ – ਡਿਪਟੀ ਕਮਿਸ਼ਨਰ ਪਟਿਆਲਾ  ਡਾ.ਪ੍ਰੀਤੀ ਯਾਦਵ  ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਿਵਲ ਸਰਜਨ ਪਟਿਆਲਾ ਡਾ. ਸੰਜੇ ਕਾਮਰਾਂ ਦੀ ਅਗਵਾਈ ਹੇਠ ਅੱਜ  ਡੇਂਗੂ ਪ੍ਰਭਾਵਿਤ ਏਰੀਏ ਅਤੇ ਸਕੂਲਾਂ ਵਿੱਚ ਡੇਂਗੂ ਦੀ ਰੋਕਥਾਮ ਸਬੰਧੀ ਜਾਗਰੂਕਤਾ  ਗਤੀਵਿਧੀਆਂ  ਕੀਤੀਆਂ ਜਾ ਰਹੀਆਂ ਹਨ।

ਇਸ ਸਬੰਧੀ  ਪੀ.ਐਚ.ਸੀ ਕੌਲੀ ਅਧੀਨ ਆਉਂਦੇ ਕਸਬਾ ਬਹਾਦਰਗੜ੍ਹ ਦੀ ਹਰਗੋਬਿੰਦ ਕਲੋਨੀ ਵਿੱਚ ਖੁਦ ਸਿਵਲ ਸਰਜਨ ਪਟਿਆਲਾ ਡਾ. ਸੰਜੇ  ਕਾਮਰਾ ਵੱਲੋਂ ਮੋਨੀਟਰਿੰਗ ਕੀਤੀ ਗਈ। ਡੇਗੂ ਦੀ ਰੋਕਥਾਮ ਸਬੰਧੀ ਜਾਗਰੂਕਤਾਂ ਗਤੀਵਿਧੀਆਂ  ਬਾਰੇ ਜਾਣਕਾਰੀ ਦਿੰਦੀਆਂ ਡਾ.ਸੰਜੇ  ਕਾਮਰਾ ਨੇ ਕਿਹਾ ਕਿ ਡੇਂਗੂ ਅਤੇ  ਚਿਕਨਗੁਨੀਆ ਦੇ ਪ੍ਰਕੋਪ ਤੋਂ ਬਚਣ ਲਈ ਸਾਨੂੰ ਸਾਰਿਆਂ ਨੂੰ ਸਾਵਧਾਨ ਹੋਣ ਦੀ ਲੋੜ ਹੈ, ਕਿਸੇ ਵੀ ਥਾਂ ਤੇ ਪਾਣੀ ਨਾ ਖੜਾ ਹੋਣ ਦਿੱਤਾ ਜਾਵੇ ਕਿਉਂਕਿ ਬੁਖਾਰ ਲਈ ਜਿੰਮੇਵਾਰ ਮੱਛਰ ਖੜ੍ਹੇ ਤੇ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ।

ਇਸ ਲਈ ਹਫਤੇ ਵਿੱਚ ਘੱਟੋ ਘੱਟ ਇੱਕ ਵਾਰ ਪਾਣੀ ਨਾਲ ਭਰੇ ਭਾਂਡਿਆਂ ਨੂੰ ਖਾਲੀ ਕੀਤਾ ਜਾਵੇ ਤੇ ਇਹਨਾਂ ਨੂੰ ਸੁਕਾ ਕੇ ਹੀ ਦੁਬਾਰਾ ਵਰਤੋਂ ਵਿੱਚ ਲਿਆਂਦਾ ਜਾਏ। ਉਹਨਾਂ ਇਹ ਵੀ ਦੱਸਿਆ ਕਿ ਘਰ ਘਰ ਜਾ ਰਹੀਆਂ ਸਿਹਤ ਟੀਮਾਂ ਵੱਲੋਂ ਕੂਲਰ, ਗਮਲੇ ,ਟਾਇਰ , ਟੈਂਕੀਆਂ  ਵਿੱਚ ਲਾਰਵੇ ਦੀ ਜਾਂਚ ਕਰਕੇ ਉਸਨੂੰ ਮੌਕੇ ਤੇ ਹੀ ਨਸ਼ਟ ਕੀਤਾ ਜਾ ਰਿਹਾ ਹੈ।

ਡੇਂਗੂ ਮੱਛਰ ਦਿਨ ਵੇਲੇ  ਕੱਟਦਾ  ਹੈ ਇਸ ਲਈ ਅਜਿਹੇ ਕੱਪੜੇ ਪਾਉਣ ਦੀ ਜਰੂਰਤ ਹੈ ਜਿਸ  ਨਾਲ ਪੂਰਾ ਸਰੀਰ ਢਕਿਆ ਰਹੇ ,ਤੇਜ਼  ਬੁਖਾਰ ਹੋਣ ਦੀ ਸੂਰਤ ਵਿੱਚ ਨਜਦੀਕ ਦੀ ਸਰਕਾਰੀ ਡਿਸਪੈਂਸਰੀ ਜਾਂ ਹਸਪਤਾਲ ਵਿੱਚ ਜਾ ਕੇ ਆਪਣਾ ਮੁਆਇਨਾ ਕਰਾਉਣਾ ਬਹੁਤ ਜਰੂਰੀ ਹੈ।

ਇਸ ਮੌਕੇ ਜਿਲ੍ਹਾ ਐਪੀਡੋਮੋਲੋਜਿਸਟ  ਡਾ. ਸੁਮਿਤ ਸਿੰਘ ਵੀ ਮੌਜੂਦ ਸਨ। ਉਹਨਾਂ ਦੱਸਿਆ ਕਿ ਤੇਜ ਸਿਰ ਦਰਦ , ਤੇਜ਼ ਬੁਖਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿੱਚ  ਦਰਦ, ਅੱਖ ਦੇ ਪਿਛਲੇ ਹਿੱਸੇ ਵਿੱਚ ਦਰਦ,ਹਾਲਤ ਖਰਾਬ ਹੋਣ ਤੇ ਨੱਕ, ਮੂੰਹ ਮਸੂੜਿਆਂ ਵਿੱਚੋਂ  ਖੂਨ  ਵਗਣਾ, ਜੀ ਕੱਚਾ  ਹੋਣਾ, ਉਲਟੀਆਂ ਆਦਿ ਹੋਣਾ ਇਸ ਦੇ ਆਮ ਲੱਛਣ ਹੋ ਸਕਦੇ  ਹਨ,  ਸੋ  ਇਹ ਲੱਛਣ ਹੋਣ ਤਾਂ  ਤੁਰੰਤ  ਇਲਾਜ ਕਰਵਾਉਣ ਲਈ ਨੇੜੇ ਦੀ ਸਿਹਤ ਸੰਸਥਾ ਨਾਲ ਤਾਲਮੇਲ ਕਰਕੇ ਇਲਾਜ ਕਰਵਾਉਣਾ ਜਰੂਰੀ ਹੈ। ਟੈਸਟ ਅਤੇ ਇਲਾਜ ਸਾਰੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫਤ ਕੀਤੇ ਜਾਂਦੇ ਹਨ।

Advertisement
Advertisement
Advertisement
Advertisement
Scroll to Top