Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 2:14 am

+91 90915 01313 , +91 90916 01313

punjabbanni@gmail.com
punjabbani@yahoo.com

ਯੂਨੀਵਰਸਿਟੀ ਵਿਖੇ ਡਾ. ਜਯੋਤੀ ਸ਼ਰਮਾ ਨੇ ਸੰਗੀਤ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲਿ਼ਆ

ਯੂਨੀਵਰਸਿਟੀ ਵਿਖੇ ਡਾ. ਜਯੋਤੀ ਸ਼ਰਮਾ ਨੇ ਸੰਗੀਤ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲਿ਼ਆ

ਪਟਿਆਲਾ, 28 ਅਕਤੂਬਰ – ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਜਯੋਤੀ ਸ਼ਰਮਾ ਵੱਲੋਂ ਸੰਗੀਤ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲਿ਼ਆ ਗਿਆ। ਇਸ ਮੌਕੇ ਵਿਭਾਗ ਦੇ ਡਾ. ਯਸ਼ਪਾਲ ਸ਼ਰਮਾ (ਸਾਬਕਾ ਡੀਨ, ਅਕਾਦਮਿਕ ਮਾਮਲੇ) ਡਾ.ਜਸਪਾਲ ਦਿਓਲ (ਡੀਨ ਫ਼ੈਕਲਟੀ ਆਰਟਸ ਐਂਡ ਕਲਚਰ) ਡਾ. ਰਾਜਿੰਦਰ ਸਿੰਘ ਗਿੱਲ(ਡਾਇਰੈਕਟਰ ਡਾਇਸਪੋਰਾ)

ਡਾ. ਅੰਬਾਲਿਕਾ ਜੈਕਬ (ਮੁਖੀ,ਫਾਈਨ ਆਰਟਸ), ਡਾ. ਨਿਵੇਦਿਤਾ ਉੱਪਲ(ਸੀਨੀਅਰ ਪ੍ਰੋਫ਼ੈਸਰ) ਡਾ. ਕਵਿਤਾ ਸਿੰਘ (ਪ੍ਰੋਫ਼ੈਸਰ ਫਾਈਨ ਆਰਟਸ ਵਿਭਾਗ), ਡਾ. ਮਨਮੋਹਨ ਸ਼ਰਮਾ, ਡਾ. ਹਰਜੀਤ ਸਿੰਘ, ਡਾ. ਰਿਸ਼ਪਾਲ ਸਿੰਘ ( ਸਹਾਇਕ ਪ੍ਰੋਫ਼ੈਸਰ) ਸੈਂਟਰਲ ਯੂਨੀਵਰਸਿਟੀ ਬਠਿੰਡਾ ਤੋਂ ਅਤੇ ਸਾਬਕਾ ਮੁਖੀ ਡਾ. ਅਲੰਕਾਰ ਸਿੰਘ (ਸੰਗੀਤ ਵਿਭਾਗ) ਵਿਸ਼ੇਸ਼ ਰੂਪ ਵਿਚ ਵਧਾਈ ਦੇਣ ਲਈ ਪਹੁੰਚੇ।

ਡਾ. ਜਯੋਤੀ ਸ਼ਰਮਾ ਪਿਛਲੇ 20 ਸਾਲ ਤੋਂ ਇਸ ਵਿਭਾਗ ਵਿਚ ਅਧਿਆਪਨ ਕਾਰਜ ਕਰ ਰਹੇ ਹਨ।ਉਨ੍ਹਾਂ ਦੇ ਕੁੱਲ 14 ਖੋਜ-ਪੱਤਰ ਹੁਣ ਤੱਕ ਪ੍ਰਕਾਸ਼ਿਤ ਹੋ ਚੁੱਕੇ ਹਨ। ਉਹ ਸ਼ਾਸਤਰੀ ਸੰਗੀਤ ਦੇ ਖੇਤਰ ਵਿਚ ਅਕਾਸ਼ਵਾਣੀ ਦੇ ਪ੍ਰਵਾਨਿਤ ਕਲਾਕਾਰ ਹਨ ਅਤੇ ਵੱਖ-ਵੱਖ ਚੈਨਲਾਂ ਉਪਰ ਆਪਣੀ ਪੇਸ਼ਕਾਰੀਆਂ ਦੇ ਚੁੱਕੇ ਹਨ।

ਡਾ. ਜਯੋਤੀ ਸ਼ਰਮਾ ਨੇ ਇਸ ਮੌਕੇ ਆਪਣੇ ਵਿਚਾਰ ਪ੍ਰਗਟਾਉਂਦੇ ਹੋਏ ਕਿਹਾ ਕਿ ਉਨ੍ਹਾਂ ਦਾ ਮੁੱਖ ਮੰਤਵ ਸੰਗੀਤ ਵਰਗੀ ਨਿਵੇਕਲੀ ਕਲਾ ਦਾ ਮੂਲ ਰੂਪ ਸਥਾਪਿਤ ਰੱਖਦਿਆਂ ਇਸ ਦਾ ਉੱਚ ਅਕਾਦਮਿਕ ਪੱਧਰ ਕਾਇਮ ਰੱਖਣਾ ਹੈ ਜਿਸ ਤਹਿਤ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਉਪਰ ਜ਼ੋਰ ਦਿੱਤਾ ਜਾਵੇਗਾ।

Advertisement
Advertisement
Advertisement
Advertisement
Scroll to Top