Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 6:45 pm

+91 90915 01313 , +91 90916 01313

punjabbanni@gmail.com
punjabbani@yahoo.com

ਪੁਲਿਸ ਅਤੇ ਕਿਸਾਨਾਂ 'ਚ  ਸੰਗਰੂਰ ਦੇ ਲੌਂਗੋਵਾਲ 'ਚ ਝੜਪ, ਇੱਕ ਕਿਸਾਨ ਦੀ ਮੌਤ

ਪੁਲਿਸ ਅਤੇ ਕਿਸਾਨਾਂ 'ਚ ਸੰਗਰੂਰ ਦੇ ਲੌਂਗੋਵਾਲ 'ਚ ਝੜਪ, ਇੱਕ ਕਿਸਾਨ ਦੀ ਮੌਤ

ਪੁਲਿਸ ਅਤੇ ਕਿਸਾਨਾਂ ‘ਚ ਸੰਗਰੂਰ ਦੇ ਲੌਂਗੋਵਾਲ ‘ਚ ਝੜਪ, ਇੱਕ ਕਿਸਾਨ ਦੀ ਮੌਤ
ਸੰਗਰੂਰ, 21 ਅਗਸਤ 2023 – ਕਿਸਾਨ ਜਥੇਬੰਦੀਆਂ ਦਾ 22 ਅਗਸਤ ਨੂੰ ਪ੍ਰਦਰਸ਼ਨ ਚੰਡੀਗੜ੍ਹ ਦਾ ਘਿਰਾਓ ਕਰਨ ਦੀ ਕਾਲ ਦਿੱਤੀ ਹੈ। ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਅੱਜ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰਕੇ ਕਈ ਕਿਸਾਨ ਆਗੂਆਂ ਨੂੰ ਹਿਰਾਸਤ ‘ਚ ਲਿਆ ਹੈ।ਜਿਸ ਦਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ।
ਇਸ ਦੌਰਾਨ ਸੰਗਰੂਰ ਦੇ ਲੌਂਗੋਵਾਲ ‘ਚ ਵੀ ਪੁਲਿਸ ਵੱਲੋਂ ਕਿਸਾਨ ਆਗੂਆਂ ਨੂੰ ਹਿਰਾਸਤ ‘ਚ ਲਏ ਜਾਣ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ, ਇਸ ਦੌਰਾਨ ਕਿਸਾਨ ਜਥੇਬੰਦੀਆਂ ਅਤੇ ਕਿਸਾਨਾਂ ਵਿਚਕਾਰ ਝੜਪ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਇੱਕ ਬਜ਼ੁਰਗ ਕਿਸਾਨ ਇਸ ਝੜਪ ਦੌਰਾਨ ਗੰਭੀਰ ਜ਼ਖਮੀ ਹੋ ਗਿਆ ਅਤੇ ਦੱਸਿਆ ਜਾ ਰਿਹਾ ਹੈ ਕੇ ਉਸ ਦਾ ਇੱਕ ਪੈਰ ਬਿਲਕੁਲ ਵੱਖ ਹੋ ਗਿਆ ਸੀ ਅਤੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਮ੍ਰਿਤਕ ਬਜ਼ੁਰਗ ਕਿਸਾਨ ਦੀ ਪਛਾਣ ਪ੍ਰੀਤਮ ਸਿੰਘ ਵੱਲੋਂ ਹੋਈ ਹੋਈ ਹੈ। ਇਸ ਤੋਂ ਬਿਨਾਂ ਹੋਰ ਵੀ ਕਈ ਕਿਸਾਨ ਇਸ ਝੜਪ ‘ਚ ਜ਼ਖਮੀ ਹੋਏ ਹਨ।
ਕਿਸਾਨਾਂ ਦੇ ਚੰਡੀਗੜ੍ਹ ਧਰਨੇ ਦੇ ਐਲਾਨ ਤੋਂ ਬਾਅਦ ਅੱਜ ਪੰਜਾਬ ਪੁਲਿਸ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕਈ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਨੂੰ ਤਰਨਤਾਰਨ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਗ੍ਰਿਫ਼ਤਾਰੀ ਲਈ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਕਈ ਕਿਸਾਨ ਆਗੂਆਂ ਨੂੰ ਵੀ ਨਜ਼ਰਬੰਦ ਕਰ ਦਿੱਤਾ ਗਿਆ ਹੈ।
ਕਿਸਾਨਾਂ ਵੱਲੋਂ ਕੇਂਦਰ ਤੋੋਂ ਹੜ੍ਹਾਂ ਦੇ ਹੋਏ ਨੁਕਸਾਨ ਦਾ 50 ਹਜ਼ਾਰ ਕਰੋੜ ਦਾ ਵਿਸ਼ੇਸ਼ ਪੈਕੇਜ ਮੰਗਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰ ਘੱਗਰ ਸਮੇਤ ਸਾਰੇ ਦਰਿਆਵਾਂ ਦਾ ਪੱਕਾ ਹੱਲ ਕਰੇ । ਹੜ੍ਹਾਂ ਦਾ ਮੁਆਵਜ਼ਾ 50 ਹਜ਼ਾਰ ਪ੍ਰਤੀ ਏਕੜ ਦਿੱਤਾ ਜਾਵੇ। ਮਾਰੇ ਗਏ ਪਸ਼ੂ ਧਨ ਦਾ 1 ਲੱਖ ਰੁਪਏ ਮੁਆਵਜ਼ਾ ਮਿਲੇ । ਢਹਿ ਚੁੱਕੇ ਘਰਾਂ ਦਾ 5 ਲੱਖ ਤੇ ਜਾਨੀ ਨੁਕਸਾਨ ਦਾ 10 ਲੱਖ ਦਿੱਤਾ ਜਾਵੇ।

Advertisement
Advertisement
Advertisement
Advertisement
Scroll to Top