Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 2:17 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਬੇਬੁਨਿਆਦ ਇਲਜ਼ਾਮ ਵਾਲਿਆਂ ਨੂੰ ਦੋਸ਼ ਸਿੱਧ ਕਰਨ ਜਾਂ ਮਾਣਹਾਨੀ ਕੇਸ ਲਈ ਤਿਆਰ ਰਹਿਣ ਦੀ ਚੁਣੌਤੀ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਬੇਬੁਨਿਆਦ ਇਲਜ਼ਾਮ ਵਾਲਿਆਂ ਨੂੰ ਦੋਸ਼ ਸਿੱਧ ਕਰਨ ਜਾਂ ਮਾਣਹਾਨੀ ਕੇਸ ਲਈ ਤਿਆਰ ਰਹਿਣ ਦੀ ਚੁਣੌਤੀ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਬੇਬੁਨਿਆਦ ਇਲਜ਼ਾਮ ਵਾਲਿਆਂ ਨੂੰ ਦੋਸ਼ ਸਿੱਧ ਕਰਨ ਜਾਂ ਮਾਣਹਾਨੀ ਕੇਸ ਲਈ ਤਿਆਰ ਰਹਿਣ ਦੀ ਚੁਣੌਤੀ
ਪਟਿਆਲਾ, 21 ਅਗਸਤ:
ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਫੋਕੀ ਸ਼ੋਹਰਤ ਲਈ ਉਨ੍ਹਾਂ ਉਪਰ ਝੂਠੇ ਇਲਾਜ਼ਾਮ ਲਗਾਉਣ ਵਾਲਿਆਂ ਨੂੰ ਦੋਸ਼ ਸਿੱਧ ਕਰਨ ਜਾਂ ਫੇਰ ਮਾਣਹਾਨੀ ਕੇਸ ਲਈ ਤਿਆਰ ਰਹਿਣ ਦੀ ਚੁਣੌਤੀ ਦਿੱਤੀ ਹੈ। ਵਿਧਾਇਕ ਕੋਹਲੀ ਨੇ ਅੱਜ ਇੱਥੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੁਝ ਲੋਕ ਸਨੌਰ ਹਲਕੇ ਦੇ ਇਲਾਕੇ ਅੰਦਰ ਪੈਂਦੇ ਇਕ ਮਕਾਨ ਨੂੰ ਲੈ ਕੇ ਉਨ੍ਹਾਂ ਉਪਰ ਕਬਜ਼ਾ ਕਰਵਾਉਣ ਦੇ ਬੇਬੁਨਿਆਦ ਇਲਜ਼ਾਮ ਲਗਾ ਰਹੇ ਹਨ।
ਅਜੀਤਪਾਲ ਨੇ ਕਿਹਾ ਕਿ ਇਹ ਇਲਜ਼ਾਮ ਲਾਉਣ ਵਾਲੇ ਆਗੂ ਜਾਂ ਵਿਅਕਤੀ ਉਨ੍ਹਾਂ ਉਪਰ ਲਾਏ ਇਲਜ਼ਾਮ ਸਿੱਧ ਕਰਨ ਜਾਂ ਫੇਰ 15 ਦਿਨਾਂ ਦੇ ਅੰਦਰ-ਅੰਦਰ ਮਾਫ਼ੀ ਮੰਗਣ, ਨਹੀਂ ਤਾਂ ਫੇਰ ਅਜਿਹੇ ਅਨਸਰਾਂ ਵਿਰੁੱਧ ਉਨ੍ਹਾਂ ਵੱਲੋਂ 1 ਕਰੋੜ ਰੁਪਏ ਦੀ ਮਾਣਹਾਨੀ ਦਾ ਕੇਸ ਦਾਇਰ ਕੀਤਾ ਜਾਵੇਗਾ।
ਵਿਧਾਇਕ ਕੋਹਲੀ ਨੇ ਕਿਹਾ ਕਿ ਕੋਈ ਵੀ ਵਿਅਕਤੀ ਅੱਜ ਤੱਕ ਕਿਸੇ ਵੀ ਕਬਜੇ ਜਾਂ ਅਜਿਹੇ ਮਾਮਲੇ ਵਿੱਚ ਸਬੂਤਾਂ ਸਮੇਤ ਉਨ੍ਹਾਂ ਦੀ ਕੋਈ ਦਖਲ ਅੰਦਾਜ਼ੀ ਸਾਬਤ ਕਰਕੇ ਵਿਖਾਏ।ਉਨ੍ਹਾਂ ਕਿਹਾ ਕਿ ਕਿਸੇ ਦੇ ਕਹਿਣ ਨਾਲ ਜਾਂ ਰਾਜਨੀਤਕ ਲਾਹਾ ਲੈਣ ਲਈ ਅਜਿਹੇ ਬਿਆਨ ਦੇ ਕੇ ਉਨ੍ਹਾਂ ਦੇ ਅਕਸ ਨੂੰ ਢਾਹ ਲਾਉਣਾ ਕਾਇਰ ਬੰਦਿਆ ਦੀ ਬੁਜ਼ਦਿਲਾਨਾ ਹਰਕਤ ਹੈ।

Advertisement
Advertisement
Advertisement
Advertisement
Scroll to Top